ਚੰਡੀਗੜ੍ਹ, 9 ਜੁਲਾਈ 2026 : ਪੰਜਾਬ ਦੇ ਕੈਬਨਿਟ ਮੰਤਰੀ ਸੰਜੀਵ ਅਰੋੜਾ (Sanjeev Arora) ਨੂੰ ਬੀਤੇ ਦਿਨੀਂ ਹਾਈਕੋਰਟ ਵਿਚ ਹੋਈ ਸੁਣਵਾਈ ਦੌਰਾਨ ਫਿਲਹਾਲ ਕੋਈ ਰਾਹਤ ਨਾ ਦਿੱਤੇ ਜਾਣ ਦਾ ਸਮਾਚਾਰ ਹੈ ।
ਹੁਣ ਕਦੋਂ ਹੋਵੇਗੀ ਮਾਮਲੇ ਦੀ ਸੁਣਵਾਈ
ਮਿਲੀ ਜਾਣਕਾਰੀ ਅਨੁਸਾਰ ਮਨੀ ਲਾਂਡਰਿੰਗ (Money laundering) ਮਾਮਲੇ ਵਿੱਚ ਗ੍ਰਿਫ਼ਤਾਰ ਪੰਜਾਬ ਦੇ ਕੈਬਨਿਟ ਮੰਤਰੀ ਸੰਜੀਵ ਅਰੋੜਾ ਨੂੰ ਜੋ ਪੰਜਾਬ ਤੇ ਹਰਿਆਣਾ ਹਾਈ ਕੋਰਟ (High Court) ਤੋਂ ਸੁਣਵਾਈ ਦੌਰਾਨ ਫਿ਼ਲਹਾਲ ਕੋਈ ਰਾਹਤ ਨਹੀਂ ਮਿਲੀ ਹੈ ਬੁੱਧਵਾਰ ਨੂੰ ਉਨ੍ਹਾਂ ਦੀ ਗ੍ਰਿਫ਼ਤਾਰੀ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ‘ਤੇ ਸੁਣਵਾਈ ਦੌਰਾਨ ਇਨਫੋਰਸਮੈਂਟ ਡਾਇਰੈਕਟੋਰੇਟ ਵਲੋਂ ਜਵਾਬ ਦਾਖ਼ਲ ਕਰਨ ਲਈ ਸਮਾਂ ਮੰਗਿਆ, ਜਿਸ ‘ਤੇ ਹਾਈ ਕੋਰਟ ਨੇ ਸੁਣਵਾਈ ਦੋ ਹਫ਼ਤਿਆਂ ਲਈ ਮੁਲਤਵੀ ਕਰ ਦਿੱਤੀ ।
ਅਰੋੜਾ ਨੇ ਦਾਇਰ ਕੀਤੀ ਪਟੀਸ਼ਨ ਵਿਚ ਕੀ ਮੰਗ ਕੀਤੀ
ਪ੍ਰਾਪਤ ਸੂਚਨਾ ਮੁਤਾਬਕ ਪਟੀਸ਼ਨ ਵਿੱਚ ਸੰਜੀਵ ਅਰੋੜਾ ਨੇ ਆਪਣੀ ਗ੍ਰਿਫ਼ਤਾਰੀ ਅਤੇ ਰਿਮਾਂਡ ਨੂੰ ਗੈਰ-ਕਾਨੂੰਨੀ ਕਰਾਰ ਦਿੰਦਿਆਂ ਇਸ ਨੂੰ ਰੱਦ ਕਰਨ ਦੀ ਮੰਗ ਕੀਤੀ ਹੈ । ਦੂਜੇ ਪਾਸੇ ਈ. ਡੀ. ਦਾ ਕਹਿਣਾ ਹੈ ਕਿ ਮਾਮਲਾ ਕਥਿਤ ਜਾਅਲੀ ਜੀ. ਐੱਸ. ਟੀ. ਬਿਲਿੰਗ, ਰੀਅਲ ਅਸਟੇਟ ਲੈਣ-ਦੇਣ ਅਤੇ ਵਿੱਤੀ ਬੇਨਿਯਮੀਆਂ ਨਾਲ ਸਬੰਧਤ ਹੈ । ਗ੍ਰਿਫ਼ਤਾਰੀ ਤੋਂ ਪਹਿਲਾਂ ਈਡੀ ਨੇ ਅਰੋੜਾ ਨਾਲ ਜੁੜੇ ਕਈ ਟਿਕਾਣਿਆਂ ‘ਤੇ ਛਾਪੇਮਾਰੀ ਵੀ ਕੀਤੀ ਸੀ । ਜ਼ਿਕਰਯੋਗ ਹੈ ਕਿ ਇਸ ਤੋਂ ਇੱਕ ਦਿਨ ਪਹਿਲਾਂ ਹਾਈ ਕੋਰਟ ਨੇ ਸੰਜੀਵ ਅਰੋੜਾ ਦੀ ਨਿਯਮਿਤ ਜ਼ਮਾਨਤ ਸਬੰਧੀ ਪਟੀਸ਼ਨ ‘ਤੇ ਵੀ ਈ. ਡੀ. ਨੂੰ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਸੀ ।
Read More : ਅਦਾਲਤ ਨੇ ਸੰਜੀਵ ਅਰੋੜਾ ਦੀ ਜ਼ਮਾਨਤ ਸਬੰਧੀ ਸੁਣਵਾਈ ਦੀ ਤਰੀਕ ਕੀਤੀ ਤੈਅ
ਤਾਜ਼ਾ ਪੰਜਾਬੀ ਖ਼ਬਰਾਂ, ਰਾਜਨੀਤੀ, ਅਪਰਾਧ ਅਤੇ ਸੁਰੱਖਿਆ ਨਾਲ ਜੁੜੀਆਂ ਅਪਡੇਟਸ ਲਈ ਸਾਡੇ DM 24 LiveWebsite ਨਾਲ ਬਣੇ ਰਹੋ । ਵੀਡੀਓਜ਼ ਦੇਖਣ ਲਈ DM 24 Live YouTube ਚੈਨਲ Subscribe ਕਰੋ ਅਤੇ ਸਾਨੂੰ Facebook, ਇੰਸਟਾਗ੍ਰਾਮ, Twitter, Koo, ShareChat ਅਤੇ Dailyhunt ‘ਤੇ ਫੋਲੋ ਕਰੋ।
