ਚੰਡੀਗੜ੍ਹ, 14 ਅਗਸਤ 2026 : ‘ਆਪ’ ਦੇ ਕਨਵੀਨਰ ਅਰਵਿੰਦ ਕੇਜਰੀਵਾਲ (Arvind Kejriwal) ਨੇ ਆਖਿਆ ਹੈ ਕਿ ਮੁੱਖ ਮੰਤਰੀ ਤੀਰਥ ਯੋਜਨਾ ਤਹਿਤ ਮੁੱਖ ਮੰਤਰੀ (Chief Minister) ਮਾਨ ਵਲੋਂ ਬਜ਼ੁਰਗਾਂ ਦੀ ਸੇਵਾ ਕੀਤੀ ਜਾ ਰਹੀ ਹੈ ।
ਮੁੱਖ ਮੰਤਰੀ ਨੇ ਖੁਦ ਨੂੰ ਆਧੁਨਿਕ ਯੁੱਗ ਦਾ ਸਰਵਣ ਕੁਮਾਰ ਸਾਬਤ ਕੀਤਾ : ਅਰਵਿੰਦ
ਫਗਵਾੜਾ ਵਿਖੇ ਆਯੋਜਿਤ `ਏਕ ਸ਼ਾਮ ਭਗਵਾਨ ਸਿ਼ਵ ਕੇ ਨਾਮ` ਭਜਨ ਸੰਧਿਆ ਵਿਚ `ਆਪ` ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ (Bhagwant Mann) ਨੇ ਹਿੱਸਾ ਲੈਣ ਮੌਕੇ ਆਖਿਆ ਹੈ ਕਿ ਕੇਜਰੀਵਾਲ ਨੇ ਕਿਹਾ ਕਿ ਪੰਜਾਬ ਦੇ ਬਜ਼ੁਰਗਾਂ ਨੂੰ ਤੀਰਥ ਯਾਤਰਾ ਕਰਵਾ ਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਖ਼ੁਦ ਨੂੰ ਆਧੁਨਿਕ ਯੁੱਗ ਦਾ ਸਰਵਣ ਕੁਮਾਰ ਸਾਬਿਤ ਕੀਤਾ ਹੈ ਅਤੇ ਉਹ ਸੂਬੇ ਦੇ ਹਰ ਬਜ਼ੁਰਗ ਦੀ ਸੇਵਾ ਆਪਣੇ ਮਾਤਾ-ਪਿਤਾ ਵਾਂਗ ਕਰ ਰਹੇ ਹਨ । ਕੇਜਰੀਵਾਲ ਨੇ ਕਿਹਾ ਕਿ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ`ਦਾ ਵਿਸਥਾਰ ਕੀਤਾ ਗਿਆ ਹੈ ।
ਪੰਜਾਬ ਦੀ ਧਰਤੀ ਤੇ ਨਫ਼ਰਤ ਤੋਂ ਇਲਾਵਾ ਹਰ ਬੀਜ ਪਣਪ ਸਕਦਾ ਹੈ : ਭਗਵੰਤ ਮਾਨ
ਸਰਕਾਰ ਇਨ੍ਹਾਂ ਤੀਰਥ ਅਸਥਾਨਾਂ ਲਈ 1.5 ਲੱਖ ਸ਼ਰਧਾਲੂਆਂ ਨੂੰ ਯਾਤਰਾ ਕਰਵਾਏਗੀ । ਉਨ੍ਹਾਂ ਦਾਅਵਾ ਕੀਤਾ ਕਿ ਪੰਜਾਬ ਵਿਚ ਸਨਾਤਨ ਧਰਮ ਲਈ ਜਿੰਨਾ ਕੰਮ ਭਗਵੰਤ ਮਾਨ ਸਰਕਾਰ ਕਰ ਰਹੀ ਹੈ, ਓਨਾ ਪਹਿਲਾਂ ਕਿਸੇ ਸਰਕਾਰ ਨੇ ਨਹੀਂ ਕੀਤਾ । ਦੂਜੇ ਪਾਸੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਅਜਿਹੀ ਧਰਤੀ ਹੈ, ਜਿੱਥੇ ਨਫ਼ਰਤ ਦੇ ਬੀਜ ਤੋਂ ਇਲਾਵਾ ਹਰ ਬੀਜ ਪਣਪ ਸਕਦਾ ਹੈ ।
Read More : ਮੁੱਖ ਮੰਤਰੀ ਪੰਜਾਬ ਨੇ ਕੀਤੀ ਭਾਰਤੀ ਫੌਜ ਦੇ ਮੁਖੀ ਨਾਲ ਮੀਟਿੰਗ
ਤਾਜ਼ਾ ਪੰਜਾਬੀ ਖ਼ਬਰਾਂ, ਰਾਜਨੀਤੀ, ਅਪਰਾਧ ਅਤੇ ਸੁਰੱਖਿਆ ਨਾਲ ਜੁੜੀਆਂ ਅਪਡੇਟਸ ਲਈ ਸਾਡੇ DM 24 LiveWebsite ਨਾਲ ਬਣੇ ਰਹੋ । ਵੀਡੀਓਜ਼ ਦੇਖਣ ਲਈ DM 24 Live YouTube ਚੈਨਲ Subscribe ਕਰੋ ਅਤੇ ਸਾਨੂੰ Facebook, ਇੰਸਟਾਗ੍ਰਾਮ, Twitter, Koo, ShareChat ਅਤੇ Dailyhunt ‘ਤੇ ਫੋਲੋ ਕਰੋ।
