ਸਿ਼ਵ ਸੈਨਾ ਆਗੂ ਦੇ ਪਰਿਵਾਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

Threat

ਅੰਮ੍ਰਿਤਸਰ, 19 ਫਰਵਰੀ 2026 : ਪੰਜਾਬ ਦੇ ਸ਼ਹਿਰ ਅੰਮ੍ਰਿਤਸਰ (Amritsar) ਵਿਖੇ ਸਿ਼ਵ ਸੈਨਾ ਆਗੂ ਦੇ ਪੂਰੇ ਪਰਿਵਾਰ ਨੂੰ ਬੰਬ ਨਾਲ ਉਡਾਉਣ (Bomb Threat) ਦੀ ਧਮਕੀ ਦਿੱਤੇ ਜਾਣ ਦਾ ਸਮਾਚਾਰ ਸਾਹਮਣੇ ਆਇਆ ਹੈ ।

ਕੌਣ ਹਨ ਇਹ ਸਿ਼ਵ ਸੈਨਾ ਆਗੂ

ਮਿਲੀ ਜਾਣਕਾਰੀ ਅਨੁਸਾਰ ਅੰਮ੍ਰਿਤਸਰ ਵਿਖੇ ਜੋ ਸਿ਼ਵ ਸੈਨਾ ਦੇ ਆਗੂ (Shiv Sena leader) ਦੇ ਪੂਰੇ ਪਰਿਵਾਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ ਉਹ ਸਿ਼ਵ ਸੈਨਾ ਆਗੂ ਬ੍ਰਿਜ ਮੋਹਨ ਸੂਰੀ ਹਨ । ਸੂਰੀ ਦੇ ਪਰਿਵਾਰ ਨੂੰ ਇਸ ਤਰ੍ਹਾਂ ਧਮਕੀ (Threat) ਮਿਲਣ ਨਾਲ ਪੰਜਾਬ ਵਿੱਚ ਹਿੰਦੂ ਆਗੂਆਂ ਦੀ ਸੁਰੱਖਿਆ ਨੂੰ ਲੈ ਕੇ ਇੱਕ ਵਾਰ ਫਿਰ ਵੱਡਾ ਸਵਾਲੀਆ ਨਿਸ਼ਾਨ ਖੜ੍ਹਾ ਹੋ ਗਿਆ ਹੈ ।

ਕੀ ਦੱਸਿਆ ਸਿ਼ਵ ਸੈਨਾ ਆਗੂ ਨੇ

ਸਿ਼ਵ ਸੈਨਾ ਆਗੂ ਬ੍ਰਿਜ ਮੋਹਨ ਸੂਰੀ (Brij Mohan Suri) ਨੇ ਦੱਸਿਆ ਕਿ ਸੀ. ਸੀ. ਟੀ. ਵੀ. ਫੁਟੇਜ ਵਿਚ ਦੇਖਿਆ ਗਿਆ ਹੈ ਕਿ ਕਿਸੇ ਵਿਅਕਤੀ ਵਲੋਂ ਉਨ੍ਹਾਂ ਦੇ ਘਰ ਦੀ ਜਾਸੂਸੀ ਵੀ ਕਾਫੀ ਦਿਨਾਂ ਤੋਂ ਕੀਤੀ ਜਾ ਰਹੀ ਹੈ। ਇਸ ਘਟਨਾ ਤੋਂ ਬਾਅਦ ਜਿਥੇ ਆਗੂ ਦੇ ਪਰਿਵਾਰ ਵਿਚ ਦਹਿਸ਼ਤ ਦਾ ਮਾਹੌਲ ਪੈਦਾ ਹੋ ਗਿਆ ਹੈ, ਉਥੇ ਹੀ ਪੁਲਸ ਪ੍ਰਸ਼ਾਸਨ ਵੀ ਹਰਕਤ ਵਿਚ ਆ ਗਿਆ ਹੈ। ਸੀ. ਸੀ. ਟੀ. ਵੀ. ਫੁਟੇਜ ਵਿਚ ਦੇਖਿਆ ਗਿਆ ਹੈ ਕਿ ਜਦੋਂ ਵੀ ਕੋਈ ਰਾਹਗੀਰ ਨੇੜੇ ਆਉਂਦਾ ਸੀ ਤਾਂ ਰੇਕੀ ਕਰਨ ਵਾਲਾ ਵਿਅਕਤੀ ਦਰੱਖਤ ਦੇ ਪਿੱਛੇ ਲੁਕ ਜਾਂਦਾ ਸੀ।

ਬ੍ਰਿਜ ਮੋੋਹਨ ਸੂਰੀ ਨੇ ਭੇਜੀ ਡੀ. ਜੀ. ਪੀ. ਨੂੰ ਸਿ਼ਕਾਇਤ

ਅੰਮ੍ਰਿਤਸਰ ਦੇ ਵਸਨੀਕ ਸਿ਼ਵ ਸੈਨਾ ਆਗੂ ਬ੍ਰਿਜ ਮੋਹਨ ਸੂਰੀ ਨੇ ਡੀ. ਜੀ. ਪੀ. ਪੰਜਾਬ ਨੂੰ ਸਿ਼ਕਾਇਤ ਭੇਜ ਕੇ ਜਿਥੇ ਕਾਰਵਾਈ ਦੀ ਮੰਗ ਕੀਤੀ ਹੈ, ਉਥੇ ਪੰਜਾਬ ਪੁਲਸ (Punjab Police) ਦੇ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਵਲੋਂ ਸੂਰੀ ਦੀ ਸੁਰੱਖਿਆ ਵਿਚ ਵਾਧਾ ਕਰ ਦਿੱਤਾ ਗਿਆ ਹੈ । ਦੱਸਣਯੋਗ ਹੈ ਕਿ ਸੁਧੀਰ ਸੂਰੀ ਕਤਲ ਕਾਂਡ ਤੋਂ ਬਾਅਦ ਅੰਮ੍ਰਿਤਸਰ ਪਹਿਲਾਂ ਹੀ ਸੁਰੱਖਿਆ ਪੱਖੋਂ ਕਾਫੀ ਸੰਵੇਦਨਸ਼ੀਲ ਮੰਨਿਆ ਜਾਂਦਾ ਹੈ ।

Read more : ਅਭਿਨੇਤਾ ਰਣਵੀਰ ਸਿੰਘ ਤੇ ਰੋਹਿਤ ਸ਼ੈੱਟੀ ਨੂੰ ਫਿਰ ਮਿਲੀ ਧਮਕੀ

ਤਾਜ਼ਾ ਪੰਜਾਬੀ ਖ਼ਬਰਾਂ, ਰਾਜਨੀਤੀ, ਅਪਰਾਧ ਅਤੇ ਸੁਰੱਖਿਆ ਨਾਲ ਜੁੜੀਆਂ ਅਪਡੇਟਸ ਲਈ ਸਾਡੇ DM 24 LiveWebsite ਨਾਲ ਬਣੇ ਰਹੋ । ਵੀਡੀਓਜ਼ ਦੇਖਣ ਲਈ DM 24 Live YouTube ਚੈਨਲ Subscribe ਕਰੋ ਅਤੇ ਸਾਨੂੰ Facebook, ਇੰਸਟਾਗ੍ਰਾਮ, Twitter, Koo, ShareChat ਅਤੇ Dailyhunt ‘ਤੇ ਫੋਲੋ ਕਰੋ।

Leave a Reply

Your email address will not be published. Required fields are marked *