ਪੰਜਾਬ ਵਿਜੀਲੈਂਸ ਬਿਊਰੋ ਵਲੋਂ ਰਿਸ਼ਵਤ ਲੈਂਦਾ ਐਸ. ਐਚ. ਓ. ਰੰਗੇ ਹੱਥੀਂ ਗ੍ਰਿਫ਼ਤਾਰ

Vigilance

ਚੰਡੀਗੜ੍ਹ, 20 ਅਕਤੂਬਰ 2026 : ਪੰਜਾਬ ਵਿਜੀਲੈਂਸ ਬਿਊਰੋ (Punjab Vigilance Bureau) ਵਲੋਂ ਭ੍ਰਿਸ਼ਟਾਚਾਰ ਵਿਰੁੱਧ ਕਾਰਵਾਈ ਕਰਦਿਆਂ ਐਸ. ਐਚ. ਓ. ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ (Arrest) ਕੀਤਾ ਗਿਆ ਹੈ ।

ਕੌਣ ਹੈ ਇਹ ਐਸ. ਐਚ. ਓ.

ਮਿਲੀ ਜਾਣਕਾਰੀ ਅਨੁਸਾਰ ਪੰਜਾਬ ਵਿਜੀਲੈਂਸ (Vigilance) ਬਿਊਰੋ ਵਲੋਂ ਪੰਜਾਬ ਰਾਜ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਥਾਣਾ ਧਾਰ ਕਲਾਂ (ਪਠਾਨਕੋਟ) ਵਿਖ਼ੇ ਸਟੇਸ਼ਨ ਹਾਊਸ ਅਫਸਰ (ਐਸ. ਐਚ. ਓ.) ਵਜੋਂ ਤਾਇਨਾਤ ਇੰਸਪੈਕਟਰ ਨੂੰ ਉਸ ਵੱਲੋਂ ਮੰਗੀ ਗਈ 2.5 ਲੱਖ ਰੁਪਏ ਦੀ ਰਿਸ਼ਵਤ (Bribe) ਦੀ ਪਹਿਲੀ ਕਿਸ਼ਤ ਵਜੋਂ 1 ਲੱਖ ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਹੈ ਦੀ ਪਛਾਣ ਗੁਲਸ਼ਨ ਕੁਮਾਰ ਦੇ ਤੌਰ ਤੇ ਹੋਈ ਹੈ ।

ਕੀ ਜਾਣਕਾਰੀ ਦਿੱਤੀ ਹੈ ਵਿਜੀਲੈਂਸ ਬਿਊਰੋ ਨੇ

ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਦੋਸ਼ੀ ਨੂੰ ਅੰਮ੍ਰਿਤਸਰ ਦੇ ਇੱਕ ਸੇਵਾਮੁਕਤ ਐਲ. ਆਈ. ਸੀ. ਮੈਨੇਜਰ ਵੱਲੋਂ ਦਰਜ ਕਰਵਾਈ ਗਈ ਸਿ਼ਕਾਇਤ ਦੇ ਆਧਾਰ `ਤੇ ਗ੍ਰਿਫ਼ਤਾਰ ਕੀਤਾ ਗਿਆ ਹੈ । ਬੁਲਾਰੇ ਨੇ ਦੱਸਿਆ ਕਿ ਸਿ਼ਕਾਇਤਕਰਤਾ (Complainant) ਨੇ ਦੋਸ਼ ਲਗਾਇਆ ਸੀ ਕਿ ਜਿ਼ਲ੍ਹਾ ਪਠਾਨਕੋਟ ਦੇ ਪਿੰਡ ਢਾਂਗੂ ਸਾਰਾ ਵਿਖੇ ਸਥਿਤ ਉਸਦੇ ਛੋਟੇ ਭਰਾ ਦੇ ਰੈਸਟੋਰੈਂਟ, ਮਧੂਬਨ ਵਿੱਚ ਝਗੜਾ ਹੋਇਆ ਸੀ ।

ਇਸ ਘਟਨਾ ਵਿੱਚ ਦੋਵਾਂ ਧਿਰਾਂ ਨੂੰ ਮਾਮੂਲੀ ਸੱਟਾਂ ਲੱਗੀਆਂ ਸਨ ਅਤੇ ਰੈਸਟੋਰੈਂਟ ਦੇ ਵਰਕਰ ਕ੍ਰਿਸ਼ਨਾ ਅਤੇ ਤਿੰਨ ਅਣਪਛਾਤੇ ਵਿਅਕਤੀਆਂ ਵਿਰੁੱਧ ਥਾਣਾ ਧਾਰ ਕਲਾਂ ਵਿਖੇ ਐਫ. ਆਈ. ਆਰ. ਦਰਜ ਕੀਤੀ ਗਈ ਹੈ । ਇਸ ਮਾਮਲੇ ਵਿੱਚ ਸਿ਼ਕਾਇਤਕਰਤਾ ਦਾ ਨਾਮ ਵੀ ਇੱਕ ਸ਼ੱਕੀ ਵਿਅਕਤੀ ਵਜੋਂ ਦਰਜ ਕੀਤਾ ਗਿਆ ਸੀ । ਦੋਸ਼ੀ ਇੰਸਪੈਕਟਰ ਗੁਲਸ਼ਨ ਕੁਮਾਰ ਐਸ. ਐਚ. ਓ. ਥਾਣਾ ਧਾਰ ਕਲਾਂ ਨੇ ਸਿ਼਼ਕਾਇਤਕਰਤਾ ਦਾ ਨਾਮ ਕੇਸ ਵਿੱਚੋਂ ਹਟਾਉਣ ਲਈ ਰਿਸ਼ਵਤ ਵਜੋਂ 5 ਲੱਖ ਰੁਪਏ ਦੀ ਮੰਗ ਕੀਤੀ ।

ਬੇਨਤੀ ਕਰਨ ਤੇ ਰਿਸ਼ਵਤ ਦੀ ਰਕਮ ਕਰ ਦਿੱਤੀ ਗਈ ਸੀ ਪੰਜ ਲੱਖ ਤੋੋਂ ਢਾਈ ਲੱਖ

ਸ਼ਿਕਾਇਤਕਰਤਾ ਵੱਲੋਂ ਬੇਨਤੀ ਕਰਨ ‘ਤੇ ਰਿਸ਼ਵਤ ਦੀ ਰਕਮ 2 ਲੱਖ 50 ਹਜ਼ਾਰ ਰੁਪਏ ਕਿਸ਼ਤਾਂ ਵਿੱਚ ਅਦਾ ਕਰਨੀ ਤੈਅ ਕੀਤੀ ਗਈ, ਜਿਸ ਵਿੱਚੋਂ 1 ਲੱਖ ਰੁਪਏ ਪਹਿਲੀ ਕਿਸ਼ਤ ਵਜੋਂ ਅਦਾ ਕੀਤੇ ਜਾਣੇ ਸਨ । ਰਿਸ਼ਵਤ ਦੀ ਮੰਗ ਸੰਬੰਧੀ ਗੱਲਬਾਤ ਸਿ਼ਕਾਇਤਕਰਤਾ ਦੁਆਰਾ ਰਿਕਾਰਡ ਕਰ ਲਈ ਗਈ । ਗੈਰ-ਕਾਨੂੰਨੀ ਰਿਸ਼ਵਤ ਦੇਣ ਤੋਂ ਇਨਕਾਰੀ ਸਿ਼ਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਰੇਂਜ ਅੰਮ੍ਰਿਤਸਰ ਨਾਲ ਸੰਪਰਕ ਕੀਤਾ ।

ਸਿ਼ਕਾਇਤਕਰਤਾ ਦੀ ਸਿ਼ਕਾਇਤ ਤੇ ਵਿਜੀਲੈਂਸ ਨੇ ਵਿਛਾਇਆ ਸੀ ਜਾਲ

ਉਸਦੀ ਸਿ਼ਕਾਇਤ ‘ਤੇ ਕਾਰਵਾਈ ਕਰਦੇ ਹੋਏ, ਵਿਜੀਲੈਂਸ ਬਿਊਰੋ ਯੂਨਿਟ ਪਠਾਨਕੋਟ ਵੱਲੋਂ ਦੋਸ਼ੀ ਇੰਸਪੈਕਟਰ ਗੁਲਸ਼ਨ ਕੁਮਾਰ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸਿ਼ਕਾਇਤਕਰਤਾ ਤੋਂ ਇਕ ਲੱਖ ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਕਰ ਲਿਆ ਗਿਆ । ਰਿਸ਼ਵਤ ਦੀ ਰਕਮ ਬਰਾਮਦ ਕਰ ਲਈ ਗਈ ਹੈ । ਇਸ ਸਬੰਧ ਵਿੱਚ, ਦੋਸ਼ੀ ਵਿਰੁੱਧ ਵਿਜੀਲੈਂਸ ਬਿਊਰੋ ਦੇ ਥਾਣਾ ਅੰਮ੍ਰਿਤਸਰ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ ।

Read More : ਪੰਜਾਬ ਵਿਜੀਲੈਂਸ ਬਿਊਰੋ ਵਲੋਂ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕੀਤਾ ਗ੍ਰਿਫ਼ਤਾਰ

ਤਾਜ਼ਾ ਪੰਜਾਬੀ ਖ਼ਬਰਾਂ, ਰਾਜਨੀਤੀ, ਅਪਰਾਧ ਅਤੇ ਸੁਰੱਖਿਆ ਨਾਲ ਜੁੜੀਆਂ ਅਪਡੇਟਸ ਲਈ ਸਾਡੇ DM 24 LiveWebsite ਨਾਲ ਬਣੇ ਰਹੋ । ਵੀਡੀਓਜ਼ ਦੇਖਣ ਲਈ DM 24 Live YouTube ਚੈਨਲ Subscribe ਕਰੋ ਅਤੇ ਸਾਨੂੰ Facebook, ਇੰਸਟਾਗ੍ਰਾਮ, Twitter, Koo, ShareChat ਅਤੇ Dailyhunt ‘ਤੇ ਫੋਲੋ ਕਰੋ।

Leave a Reply

Your email address will not be published. Required fields are marked *