ਰਿਸ਼ਵਤ ਮਾਮਲੇ ਚ ਥਾਣਾ ਕੱਚਾ-ਪੱਕਾ` ਦਾ ਐੱਸ. ਐੱਚ. ਓ. ਗ੍ਰਿਫਤਾਰ

SHO Tran Taran

ਤਰਨਤਾਰਨ, 14 ਸਤੰਬਰ 2026 : ਡੀ. ਜੀ. ਪੀ. ਗੌਰਵ ਯਾਦਵ (DGP Gaurav Yadav) ਦੇ ਨਿਰਦੇਸ਼ਾਂ ਤਹਿਤ ਦੋ ਐੱਸ. ਐੱਚ. ਓਜ਼ ਅਤੇ ਦੋ ਵਿਚੋਲਿਆਂ ਖਿ਼ਲਾਫ਼ ਭ੍ਰਿਸ਼ਟਾਚਾਰ ਦਾ ਮੁਕੱਦਮਾ ਦਰਜ (Case registered) ਕੀਤਾ ਹੈ ।

ਕੌਣ ਹਨ ਇਹ ਦੋਵੇਂ ਐਸ. ਐਚ. ਓਜ.

ਮਿਲੀ ਜਾਣਕਾਰੀ ਅਨੁਸਾਰ ਪੰਜਾਬ ਦੇ ਡਾਇਰੈਕਟਰ ਜਨਰਲ ਆਫ ਪੁਲਸ ਦੇ ਨਿਰਦੇਸ਼ਾਂ ਤੇ ਜੋ ਭ੍ਰਿਸ਼ਟਾਚਾਰ ਵਿਰੁੱਧ ਜੀਰੋ ਟਾਲਰੈਂਸ ਨੀਤੀ ਤਹਿਤ ਕਾਰਵਾਈ ਕਰਦਿਆਂ ਦੋ ਐਸ. ਐਚ. ਓਜ. (SHOs) ਵਿਰੁੱਧ ਭ੍ਰਿਸ਼ਟਾਚਾਰ ਦਾ ਕੇਸ ਦਰਜ ਕੀਤਾ ਗਿਆ ਹੈ ਵਿਚ ਦੋਹਾਂ ਦੀ ਪਛਾਣ ਥਾਣਾ ਮੁਖੀ ਵਲਟੋਹਾ ਬਲਜਿੰਦਰ ਸਿੰਘ ਅਤੇ ਥਾਣਾ ਮੁਖੀ ਕੱਚਾ-ਪੱਕਾ ਦੇ ਇੰਚਾਰਜ ਕਿਰਪਾਲ ਸਿੰਘ ਦੇ ਤੌਰ ‘ਤੇ ਹੋਈ ਹੈ । ਦੱਸਣਯੋਗ ਹੈ ਕਿ ਉਕਤ ਕਾਰਵਾਈ ਐੱਨ. ਡੀ. ਪੀ. ਐੱਸ. ਐਕਟ ਅਧੀਨ ਦਰਜ ਮੁਕੱਦਮਿਆਂ ਦੇ ਇਕ ਮੁਲਜ਼ਮ ਨੂੰ ਤਫ਼ਤੀਸ਼ ਦੌਰਾਨ ਨਾਜਾਇਜ਼ ਲਾਭ ਪਹੁੰਚਾਉਣ ਬਦਲੇ ਉਸ ਦੇ ਪਰਿਵਾਰਕ ਮੈਂਬਰਾਂ ਪਾਸੋਂ ਕੁੱਲ 7 ਲੱਖ ਰੁਪਏ ਰਿਸ਼ਵਤ ਲੈਣ ਸਬੰਧੀ ਕੀਤੀ ਗਈ ਹੈ।

ਕੀ ਦੱਸਿਆ ਐਸ. ਐਸ. ਪੀ. ਤਰਨਤਾਰਨ ਨੇ

ਜਿਲਾ ਤਰਨਤਾਰਨ ਦੇ ਐੱਸ. ਐੱਸ. ਪੀ ਸੁਰਿੰਦਰ ਲਾਂਬਾ (SSP Surinder Lamba) ਨੇ ਦੱਸਿਆ ਕਿ ਥਾਣਾ ਵਲਟੋਹਾ ਦੇ ਐੱਸ. ਐੱਚ. ਓ. ਐੱਸ. ਆਈ. ਬਲਜਿੰਦਰ ਸਿੰਘ ਵੱਲੋਂ ਗੁਰਮੀਤ ਸਿੰਘ ਉਰਫ਼ ਗੀਤੂ ਨੂੰ ਮੁਕੱਦਮੇ ਦੀ ਤਫ਼ਤੀਸ਼ ‘ਚ ਨਾਜਾਇਜ਼ ਲਾਭ ਪਹੁੰਚਾਉਣ ਬਦਲੇ ਉਸ ਦੇ ਪਰਿਵਾਰਕ ਮੈਂਬਰਾਂ ਪਾਸੋਂ ਰੋਬਿਨ ਸਿੰਘ ਰਾਹੀਂ 3 ਲੱਖ ਰੁਪਏ ਰਿਸ਼ਵਤ ਵਸੂਲ ਕੀਤੀ ਗਈ ਸੀ । ਇਸੇ ਤਰ੍ਹਾਂ ਥਾਣਾ ਕੱਚਾ-ਪੱਕਾ ਦੇ ਐੱਸ. ਐੱਚ. ਓ ਐੱਸ. ਆਈ. ਕਿਰਪਾਲ ਸਿੰਘ, ਜਿਨ੍ਹਾਂ ਵੱਲੋਂ ਕੁਝ ਦਿਨ ਪਹਿਲਾਂ ਹੀ ਆਪਣਾ ਚਾਰਜ ਸੰਭਾਲਿਆ ਗਿਆ ਸੀ, ‘ਤੇ ਪੂਰਨ ਸਿੰਘ ਰਾਹੀਂ ਉਕਤ ਮੁਲਜ਼ਮ ਦੇ ਪਰਿਵਾਰਕ ਮੈਂਬਰਾਂ ਪਾਸੋਂ 4 ਲੱਖ ਰੁਪਏ ਰਿਸ਼ਵਤ ਲੈਣ ਦੇ ਦੋਸ਼ ਹਨ । ਰੋਬਿਨ ਸਿੰਘ ਅਤੇ ਪੂਰਨ ਸਿੰਘ `ਤੇ ਇਨ੍ਹਾਂ ਕਥਿਤ ਲੈਣ-ਦੇਣ ‘ਚ ਵਿਚੋਲਿਆਂ ਦੀ ਭੂਮਿਕਾ ਨਿਭਾਉਣ ਦੇ ਦੋਸ਼ ਹਨ ।

ਕਿਸ ਕਿਸ ਨੂੰ ਕਰ ਲਿਆ ਹੈ ਗ੍ਰਿਫ਼ਤਾਰ ਤੇ ਕੌਣ ਕੌਣ ਹੈ ਫਰਾਰ

ਐੱਸ. ਐੱਸ. ਪੀ. ਨੇ ਦੱਸਿਆ ਕਿ ਮੁਕੱਦਮੇ ਵਿਚ ਕਾਰਵਾਈ ਕਰਦਿਆਂ ਐੱਸ. ਆਈ. ਕਿਰਪਾਲ ਸਿੰਘ, ਐੱਸ. ਐੱਚ. ਓ. ਥਾਣਾ ਕੱਚਾ-ਪੱਕਾ ਨੂੰ ਗ੍ਰਿਫ਼ਤਾਰ (Arrested) ਕਰ ਲਿਆ ਗਿਆ ਹੈ । ਬਾਕੀ ਤਿੰਨ ਮੁਲਜ਼ਮ ਐੱਸ. ਆਈ. ਬਲਜਿੰਦਰ ਸਿੰਘ, ਰੋਬਿਨ ਸਿੰਘ ਅਤੇ ਪੂਰਨ ਸਿੰਘ ਫ਼ਰਾਰ ਹਨ । ਐੱਸ. ਐੱਸ. ਪੀ. ਅਨੁਸਾਰ ਗੁਰਮੀਤ ਸਿੰਘ ਉਰਫ ਗੀਤੂ ਖਿਲਾਫ ਐੱਨ. ਡੀ. ਪੀ. ਐੱਸ. ਐਕਟ ਤਹਿਤ 2 ਮਾਮਲੇ ਦਰਜ ਹਨ । ਇਨ੍ਹਾਂ ਵਿਚ 1 ਸਤੰਬਰ 2026 ਨੂੰ ਥਾਣਾ ਵਲਟੋਹਾ ‘ਚ ਦਰਜ ਮਾਮਲੇ ‘ਚ 14 ਕਿਲੋ 110 ਗ੍ਰਾਮ ਅਫੀਮ ਬਰਾਮਦ ਹੋਈ ਸੀ, ਉੱਥੇ ਹੀ 2 ਸਤੰਬਰ 2026 ਨੂੰ ਥਾਣਾ ਕੱਚਾ-ਪੱਕਾ ‘ਚ ਦਰਜ ਮਾਮਲੇ ‘ਚ ਵੀ 2 ਕਿਲੋ ਅਫੀਮ ਦੀ ਬਰਾਮਦਗੀ ਹੋਈ ਸੀ ।

Read More : ਪੰਜਾਬ ਵਿਜੀਲੈਂਸ ਬਿਊਰੋ ਨੇ ਜੁਲਾਈ ਵਿਚ ਕੀਤਾ 14 ਭ੍ਰਿਸ਼ਟਾਚਾਰੀਆਂ ਨੂੰ ਗ੍ਰਿਫ਼ਤਾਰ

ਤਾਜ਼ਾ ਪੰਜਾਬੀ ਖ਼ਬਰਾਂ, ਰਾਜਨੀਤੀ, ਅਪਰਾਧ ਅਤੇ ਸੁਰੱਖਿਆ ਨਾਲ ਜੁੜੀਆਂ ਅਪਡੇਟਸ ਲਈ ਸਾਡੇ DM 24 LiveWebsite ਨਾਲ ਬਣੇ ਰਹੋ । ਵੀਡੀਓਜ਼ ਦੇਖਣ ਲਈ DM 24 Live YouTube ਚੈਨਲ Subscribe ਕਰੋ ਅਤੇ ਸਾਨੂੰ Facebook, ਇੰਸਟਾਗ੍ਰਾਮ, Twitter, Koo, ShareChat ਅਤੇ Dailyhunt ‘ਤੇ ਫੋਲੋ ਕਰੋ।

One thought on “ਰਿਸ਼ਵਤ ਮਾਮਲੇ ਚ ਥਾਣਾ ਕੱਚਾ-ਪੱਕਾ` ਦਾ ਐੱਸ. ਐੱਚ. ਓ. ਗ੍ਰਿਫਤਾਰ

Leave a Reply

Your email address will not be published. Required fields are marked *