ਵਿਧਾਇਕ ਤੇ ਖੇਡ ਵਿਭਾਗ ਵੱਲੋਂ ਕਾਂਸੀ ਦੇ ਤਗ਼ਮੇ ਜਿੱਤਣ ਵਾਲੀ ਸ਼ੂਟਰ ਦਾ ਸਨਮਾਨ

Sanmann

ਪਟਿਆਲਾ, 12 ਅਕਤੂਬਰ 2026 : ਜਾਪਾਨ (Japan) ਦੇ ਨਾਗੋਆ ਵਿਖੇ ਹੋਈਆਂ ਏਸ਼਼ੀਆਈ ਖੇਡਾਂ-2026 ਵਿਚ ਕਾਂਸੇ ਦਾ ਤਮਗਾ ਜਿੱਤਣ ਵਾਲੀ ਖਿਡਾਰਨ ਦਾ ਵਿਧਾਇਕ ਗੁਰਲਾਲ ਘਨੌਰ (MLA Gurlal Ghanour) ਵਲੋਂ ਸਨਮਾਨ ਕੀਤਾ ਗਿਆ।

ਕੌਣ ਹੈ ਇਹ ਖਿਡਾਰਨ

ਮਿਲੀ ਜਾਣਕਾਰੀ ਅਨੁਸਾਰ ਜਾਪਾਨ ਵਿੱਚ ਪਿਛਲੇ ਮਹੀਨੇ ਹੋਈਆਂ ਏਸ਼ੀਆਈ ਖੇਡਾਂ (Asian Games) ਵਿੱਚ ਜੋ ਦੋ ਕਾਂਸੀ ਦੇ ਤਗ਼ਮੇ ਜਿੱਤਣ ਵਾਲੀ ਪੰਜਾਬ ਦੀ ਸ਼ਾਟਗੰਨ ਨਿਸ਼ਾਨੇਬਾਜ਼ ਖਿਡਾਰਨ (Shotgun shooter (female) ਦਾ ਅੱਜ ਖੇਡ ਵਿਭਾਗ ਅਤੇ ਵਿਧਾਇਕ ਗੁਰਲਾਲ ਸਿੰਘ ਘਨੌਰ ਨੇ ਵਿਸ਼ੇਸ਼ ਸਨਮਾਨ ਕੀਤਾ ਗਿਆ ਹੈ ਦੀ ਪਛਾਣ ਪਰੀਨਾਜ਼ ਕੌਰ ਧਾਲੀਵਾਲ ਦੇ ਤੌਰ ਤੇ ਹੋਈ ਹੈ। ਇਸ ਮੌਕੇ ਜਿ਼ਲ੍ਹਾ ਖੇਡ ਅਫ਼ਸਰ ਨਵਜੋਤ ਸਿੰਘ ਧਾਲੀਵਾਲ, ਪਰੀਨਾਜ਼ ਦੇ ਪਿਤਾ ਰਤਨਦੀਪ ਸਿੰਘ ਧਾਲੀਵਾਲ ਸਮੇਤ ਹੋਰ ਖਿਡਾਰੀ ਅਤੇ ਪਤਵੰਤੇ ਹਾਜ਼ਰ ਸਨ ।

ਕੀ ਆਖਿਆ ਵਿਧਾਇਕ ਗੁਰਲਾਲ ਘਨੌਰ ਨੇ

ਪ੍ਰਾਪਤ ਸੂਚਨਾ ਮੁਤਾਬਕ ਸ਼ੂਟਿੰਗ ਵਿੱਚ ਕੌਮਾਂਤਰੀ ਪੱਧਰ ’ਤੇ ਸ਼ਾਨਦਾਰ ਪ੍ਰਾਪਤੀ ਕਰਨ ਵਾਲੀ ਪਰੀਨਾਜ਼ ਧਾਲੀਵਾਲ (Parinaz Dhaliwal) ਦਾ ਸਨਮਾਨ ਕਰਦਿਆਂ ਵਿਧਾਇਕ ਗੁਰਲਾਲ ਸਿੰਘ ਘਨੌਰ ਨੇ ਕਿਹਾ ਕਿ ਪਟਿਆਲਾ ਦੀ ਧੀ ਨੇ ਪੰਜਾਬ ਦੇ ਨਾਲ-ਨਾਲ ਦੇਸ਼ ਦਾ ਨਾਮ ਵੀ ਰੌਸ਼ਨ ਕੀਤਾ ਹੈ । ਉਨ੍ਹਾਂ ਉਮੀਦ ਜਤਾਈ ਕਿ ਪਰੀਨਾਜ਼ ਭਵਿੱਖ ਵਿੱਚ ਓਲੰਪਿਕ ਖੇਡਾਂ ਵਿੱਚ ਵੀ ਤਗ਼ਮਾ ਜਿੱਤ ਕੇ ਦੇਸ਼ ਦਾ ਮਾਣ ਵਧਾਏਗੀ । ਵਿਧਾਇਕ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਸੂਬੇ ਵਿੱਚ ਖੇਡ ਸੱਭਿਆਚਾਰ ਨੂੰ ਉਤਸ਼ਾਹਿਤ ਕਰਨ ਲਈ ਅਹਿਮ ਕਦਮ ਚੁੱਕੇ ਹਨ ।

ਸਰਕਾਰ ਨੇ ਡੀ. ਐੇਸ. ਪੀ. ਅਤੇ ਗਜਟਿਡ ਅਹੁਦਿਆਂ ‘ਤੇ ਕੀਤੀਆਂ ਹਨ ਭਰਤੀਆਂ : ਵਿਧਾਇਕ

ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਖਿਡਾਰੀਆਂ ਦੇ 2011 ਤੋਂ ਬਕਾਇਆ ਮਹਾਰਾਜਾ ਰਣਜੀਤ ਸਿੰਘ ਐਵਾਰਡ, ਇਨਾਮਾਂ, ਮੈਡਲਾਂ ਅਤੇ ਨੌਕਰੀਆਂ ਤੇ ਤਰੱਕੀਆਂ ਨਾਲ ਸਬੰਧਤ ਮਾਮਲਿਆਂ ਦਾ ਨਿਪਟਾਰਾ ਕੀਤਾ ਗਿਆ ਹੈ, ਜਿਸ ਨਾਲ ਖਿਡਾਰੀਆਂ ਦਾ ਮਨੋਬਲ ਵਧਿਆ ਹੈ । ਉਨ੍ਹਾਂ ਦੱਸਿਆ ਕਿ ਸਰਕਾਰ ਨੇ 24 ਖਿਡਾਰੀਆਂ ਨੂੰ ਡੀ. ਐੱਸ. ਪੀ. ਨਿਯੁਕਤ ਕਰਨ ਸਮੇਤ ਹੋਰ ਗਜ਼ਟਿਡ ਅਹੁਦਿਆਂ ’ਤੇ ਭਰਤੀਆਂ ਕੀਤੀਆਂ ਹਨ । ਇਸ ਤੋਂ ਇਲਾਵਾ, ਖਿਡਾਰੀਆਂ ਨੂੰ ਅੰਤਰਰਾਸ਼ਟਰੀ ਮੁਕਾਬਲਿਆਂ ਦੀ ਤਿਆਰੀ ਲਈ ਵਿੱਤੀ ਸਹਾਇਤਾ ਦਿੱਤੀ ਜਾ ਰਹੀ ਹੈ ਅਤੇ ‘ਖੇਡਾਂ ਵਤਨ ਪੰਜਾਬ ਦੀਆਂ’ ਰਾਹੀਂ ਸੂਬੇ ਵਿੱਚ ਖੇਡ ਗਤੀਵਿਧੀਆਂ ਨੂੰ ਹੁਲਾਰਾ ਦਿੱਤਾ ਜਾ ਰਿਹਾ ਹੈ ।

ਖਿਡਾਰਨ ਧਾਲੀਵਾਲ ਨੇ ਕੀਤਾ ਮੁੱਖ ਮੰਤਰੀ ਦਾ ਧੰਨਵਾਦ

ਇਸ ਮੌਕੇ ਪਰੀਨਾਜ਼ ਧਾਲੀਵਾਲ ਨੇ ਏਸ਼ਿਆਈ ਖੇਡਾਂ ਦੀ ਤਿਆਰੀ ਲਈ ਸਾਲ 2023 ਵਿੱਚ ਪੰਜਾਬ ਸਰਕਾਰ ਵੱਲੋਂ ਦਿੱਤੀ ਗਈ 8 ਲੱਖ ਰੁਪਏ ਦੀ ਸਹਾਇਤਾ ਤੋਂ ਇਲਾਵਾ ਵਿਸ਼ਵ ਕੱਪ ਅਤੇ ਵਿਸ਼ਵ ਚੈਂਪੀਅਨਸ਼ਿਪ ਦੀ ਤਿਆਰੀ ਲਈ 5-5 ਲੱਖ ਰੁਪਏ ਅਤੇ ਜਾਪਾਨ ਵਿੱਚ ਹੋਈਆਂ ਏਸ਼ਿਆਈ ਖੇਡਾਂ ਲਈ 8 ਲੱਖ ਰੁਪਏ ਦੀ ਵਿੱਤੀ ਮਦਦ ਦੇਣ ’ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ ਕੀਤਾ ।

ਏਸ਼ੀਆਈ ਖੇਡਾਂ ਵਿਚ ਮੱਲ੍ਹਾਂ ਮਾਰਨ ਵਾਲੀ ਖਿਡਾਰਨ ਨੇ ਕੀ ਅਪੀਲ ਕੀਤੀ

ਉਨ੍ਹਾਂ ਦੱਸਿਆ ਕਿ ਉਨ੍ਹਾਂ ਨੇ ਸਕੀਟ ਮਹਿਲਾ ਟੀਮ ਅਤੇ ਸਕੀਟ ਮਿਕਸਡ ਟੀਮ ਮੁਕਾਬਲਿਆਂ ਵਿੱਚ ਕਾਂਸੀ ਦੇ ਤਗ਼ਮੇ ਜਿੱਤੇ ਹਨ। ਉਹ ਵਿਅਕਤੀਗਤ ਮੁਕਾਬਲੇ ਦੇ ਫਾਈਨਲ ਲਈ ਵੀ ਕੁਆਲੀਫਾਈ ਕਰ ਚੁੱਕੀ ਸੀ । ਉਨ੍ਹਾਂ ਕਿਹਾ ਕਿ ਨਿਸ਼ਾਨੇਬਾਜ਼ੀ ਇੱਕ ਮਹਿੰਗੀ ਖੇਡ ਹੈ ਅਤੇ ਇਸ ਲਈ ਪੰਜਾਬ ਸਰਕਾਰ ਵੱਲੋਂ ਮਿਲੀ ਵਿੱਤੀ ਸਹਾਇਤਾ ਉਨ੍ਹਾਂ ਲਈ ਬੇਹੱਦ ਮਹੱਤਵਪੂਰਨ ਰਹੀ ਹੈ ।

ਪਰੀਨਾਜ਼ ਨੇ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ ਨੂੰ ਪੜ੍ਹਾਈ ਦੇ ਨਾਲ-ਨਾਲ ਖੇਡਾਂ ਵਿੱਚ ਹਿੱਸਾ ਲੈਣ ਲਈ ਵੀ ਉਤਸ਼ਾਹਿਤ ਕਰਨ, ਤਾਂ ਜੋ ਬੱਚੇ ਆਪਣੀ ਪ੍ਰਤਿਭਾ ਨੂੰ ਨਿਖਾਰ ਕੇ ਖੇਡਾਂ ਦੇ ਖੇਤਰ ਵਿੱਚ ਵੀ ਕਾਮਯਾਬੀ ਹਾਸਲ ਕਰ ਸਕਣ । ਇਸ ਮੌਕੇ ਸਪੋਰਟਸ ਅਫ਼ਸਰ, ਬਿਜਲੀ ਨਿਗਮ ਅਮਰਿੰਦਰ ਸਿੰਘ, ਕੌਮਾਂਤਰੀ ਖਿਡਾਰੀ ਰਣਧੀਰ ਸਿੰਘ, ਬਾਸਕਟਬਾਲ ਕੋਚ ਕਵਲਦੀਪ ਸਿੰਘ ਅਤੇ ਵਾਲੀਬਾਲ ਕੋਚ ਪਰਮਿੰਦਰ ਸਿੰਘ ਸਮੇਤ ਹੋਰ ਸ਼ਖ਼ਸੀਅਤਾਂ ਵੀ ਹਾਜ਼ਰ ਸਨ ।

Read More : ਪੰਜਾਬ ਸਰਕਾਰ ਪਾਵੇਗੀ ਲੱਖਾਂ ਔਰਤਾਂ ਦੇ ਖਾਤੇ ਵਿਚ ਸਨਮਾਨ ਰਾਸ਼ੀ : ਕੇਜਰੀਵਾਲ

ਤਾਜ਼ਾ ਪੰਜਾਬੀ ਖ਼ਬਰਾਂ, ਰਾਜਨੀਤੀ, ਅਪਰਾਧ ਅਤੇ ਸੁਰੱਖਿਆ ਨਾਲ ਜੁੜੀਆਂ ਅਪਡੇਟਸ ਲਈ ਸਾਡੇ DM 24 LiveWebsite ਨਾਲ ਬਣੇ ਰਹੋ । ਵੀਡੀਓਜ਼ ਦੇਖਣ ਲਈ DM 24 Live YouTube ਚੈਨਲ Subscribe ਕਰੋ ਅਤੇ ਸਾਨੂੰ Facebook, ਇੰਸਟਾਗ੍ਰਾਮ, Twitter, Koo, ShareChat ਅਤੇ Dailyhunt ‘ਤੇ ਫੋਲੋ ਕਰੋ ।

Leave a Reply

Your email address will not be published. Required fields are marked *