ਅੰਮ੍ਰਿਤਸਰ, 9 ਅਕਤੂਬਰ 2026 : ਪੰਜਾਬ ਦੇ ਅੰਮ੍ਰਿਤਸਰ ਵਿਖੇ ਅੰਮ੍ਰਿਤਪਾਲ ਸਿੰਘ (Amritpal Singh) ਮਾਮਲੇ ਵਿਚ ਮਾਨਯੋਗ ਅਦਾਲਤ ਵਿਚ 8 ਮੁਲਜਮਾਂ ਦੇ ਬਿਆਨ ਦਰਜ (Statement recorded) ਕੀਤੇ ਜਾਣ ਦਾ ਸਮਾਚਾਰ ਹੈ ।
ਕਿਸ ਮਾਮਲੇ ਵਿਚ ਦਰਜ ਕੀਤੇ ਗਏ ਹਨ ਬਿਆਨ
ਮਿਲੀ ਜਾਣਕਾਰੀ ਅਨੁਸਾਰ ਬੀਤੇ ਦਿਨੀਂ ਜੋ ਅਦਾਲਤ ਵਿਚ ਅੰਮ੍ਰਿਤਪਾਲ ਸਿੰਘ ਮਾਮਲੇ ਵਿਚ 8 ਮੁਲਜਮਾਂ (8 accused persons) ਦੇ ਬਿਆਨ ਦਰਜ ਕੀਤੇ ਗਏ ਹਨ ਉਹ ਅੰਮ੍ਰਿਤਪਾਲ ਸਿੰਘ ਨਾਲ ਸਬੰਧਤ ਐੱਫ਼. ਆਈ. ਆਰ. ਨੰਬਰ 39 ਦੇ ਮਾਮਲੇ ਵਿਚ ਅਦਾਲਤੀ ਕਾਰਵਾਈ ਅੱਗੇ ਵਧਾਉਂਦਿਆਂ ਦਰਜ ਕੀਤੇ ਗਏ ਹਨ ।
ਕਿਸ ਕਿਸ ਦੇ ਹੋਏ ਬਿਆਨ ਦਰਜ
ਬਚਾਅ ਧਿਰ ਦੇ ਵਕੀਲ ਰਿਤੁਰਾਜ ਸਿੰਘ ਸੰਧੂ ਨੇ ਅਦਾਲਤ ਦੇ ਬਾਹਰ ਮੀਡੀਆ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ 4 ਮੁਲਜ਼ਮ ਸਰਬਜੀਤ ਸਿੰਘ ਕਲਸੀ, ਪੱਪਲਪ੍ਰੀਤ ਸਿੰਘ, ਵਿੰਦਰ ਫ਼ੌਜੀ ਅਤੇ ਮਨਪ੍ਰੀਤ ਸਿੰਘ ਨਿੱਜੀ ਤੌਰ `ਤੇ ਅਦਾਲਤ `ਚ ਪੇਸ਼ ਹੋਏ, ਜਦਕਿ ਅਮਨਦੀਪ ਸਿੰਘ ਪੰਚਗਰਾਈਂ ਸਮੇਤ 4 ਵੀਡੀਓ ਕਾਨਫ਼ਰੰਸਿੰਗ ਰਾਹੀਂ ਪੇਸ਼ ਹੋਏ । ਵਕੀਲ ਅਨੁਸਾਰ ਸਰਕਾਰੀ ਧਿਰ ਵੱਲੋਂ ਨਵੇਂ ਸਬੂਤ ਪੇਸ਼ ਕੀਤੇ ਜਾਣ ਕਾਰਨ ਧਾਰਾ 313 ਤਹਿਤ ਮੁਲਜ਼ਮਾਂ ਦੇ ਬਿਆਨ ਮੁੜ ਦਰਜ ਕਰਨਾ ਜ਼ਰੂਰੀ ਹੋ ਗਿਆ ਸੀ ।
ਕੀ ਆਖਿਆ ਬਿਆਨ ਦਰਜ ਕਰਵਾਉਣ ਵਾਲਿਆਂ ਨੇ
ਉਨ੍ਹਾਂ ਦੱਸਿਆ ਕਿ ਸਾਰੇ ਮੁਲਜ਼ਮਾਂ ਨੇ ਆਪਣੇ ਖ਼ਿਲਾਫ਼ ਲੱਗੇ ਦੋਸ਼ਾਂ ਨੂੰ ਝੂਠਾ ਕਰਾਰ ਦਿੰਦਿਆਂ ਖ਼ੁਦ ਨੂੰ ਨਿਰਦੋਸ਼ ਦੱਸਿਆ। ਬਚਾਅ ਧਿਰ ਵੱਲੋਂ ਇਹ ਵੀ ਦਲੀਲ ਦਿੱਤੀ ਗਈ ਕਿ ਮੁਲਜ਼ਮਾਂ ਦੀ ਘਟਨਾ ਵਾਲੀ ਥਾਂ `ਤੇ ਮੌਜੂਦਗੀ ਜਾਂ ਕਿਸੇ ਨੂੰ ਉਕਸਾਉਣ ਸਬੰਧੀ ਕੋਈ ਠੋਸ ਸਬੂਤ ਨਹੀਂ ਹੈ ਅਦਾਲਤ ਨੇ ਮਾਮਲੇ ਦੀ ਅਗਲੀ ਸੁਣਵਾਈ ਲਈ 12 ਅਕਤੂਬਰ ਦੀ ਤਰੀਕ ਨਿਰਧਾਰਤ ਕੀਤੀ ਹੈ ।
Read More : ਪੰਜਾਬ ਸਰਕਾਰ ਨੇ ਕੀਤੀ ਅੰਮ੍ਰਿਤਪਾਲ ਸਿੰਘ ਦੀ ਅਸਥਾਈ ਪੈਰੋਲ ਅਰਜ਼ੀ ਖਾਰਜ
ਤਾਜ਼ਾ ਪੰਜਾਬੀ ਖ਼ਬਰਾਂ, ਰਾਜਨੀਤੀ, ਅਪਰਾਧ ਅਤੇ ਸੁਰੱਖਿਆ ਨਾਲ ਜੁੜੀਆਂ ਅਪਡੇਟਸ ਲਈ ਸਾਡੇ DM 24 LiveWebsite ਨਾਲ ਬਣੇ ਰਹੋ । ਵੀਡੀਓਜ਼ ਦੇਖਣ ਲਈ DM 24 Live YouTube ਚੈਨਲ Subscribe ਕਰੋ ਅਤੇ ਸਾਨੂੰ Facebook, ਇੰਸਟਾਗ੍ਰਾਮ, Twitter, Koo, ShareChat ਅਤੇ Dailyhunt ‘ਤੇ ਫੋਲੋ ਕਰੋ।
