ਮਣੀਪੁਰ ’ਚ ਭੂਚਾਲ ਦੇ ਤੇਜ਼ ਝਟਕੇ ਕੀਤੇ ਗਏ ਮਹਿਸੂਸ

earthquake

ਨਵੀਂ ਦਿੱਲੀ, 21 ਅਪ੍ਰੈਲ 2026 : ਭਾਰਤ ਦੇਸ ਦੇ ਸੂਬੇ ਮਣੀਪੁਰ (Manipur) ਵਿਖੇ ਅੱਜ ਸਵੇਰੇ ਹੀ ਕਈ ਹਿੱਸਿਆਂ ਵਿਚ ਭੂਚਾਲ ਦੇ ਤੇਜ ਝਟਕੇ ਮਹਿਸੂਸ ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ ।

ਕਿੰਨੀ ਤੀਬਰਤਾ ਨਾਲ ਆਇਆ ਭੂਚਾਲ

ਮਿਲੀ ਜਾਣਕਾਰੀ ਅਨੁਸਾਰ ਅੱਜ ਮੰਗਲਵਾਰ ਸਵੇਰੇ ਮਨੀਪੁਰ ਦੇ ਕਈ ਹਿੱਸਿਆਂ ਵਿੱਚ ਜੋ ਭੂਚਾਲ (earthquake) ਦੇ ਤੇਜ਼ ਝਟਕੇ ਮਹਿਸੂਸ ਕੀਤੇ ਗਏ ਦਾ ਕੇਂਦਰ ਮਨੀਪੁਰ ਦੇ ਕਾਮਜੋਂਗ ਜਿ਼ਲ੍ਹੇ ਵਿੱਚ ਸਥਿਤ ਸੀ । ਇਸ ਦੀ ਤੀਬਰਤਾ (Intensity) ਰਿਕਟਰ ਪੈਮਾਨੇ ‘ਤੇ 5.2 ਦਰਜ ਕੀਤੀ ਗਈ । ਨੈਸ਼ਨਲ ਸੈਂਟਰ ਫਾਰ ਸੀਸਮੌਲੋਜੀ ਦੇ ਅਨੁਸਾਰ ਭੂਚਾਲ ਸਵੇਰੇ 5 : 59 ਵਜੇ ਆਇਆ । ਇਸ ਨਾਲ ਕਾਮਜੋਂਗ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਵਿੱਚ ਰਹਿਣ ਵਾਲੇ ਵਸਨੀਕਾਂ ਵਿੱਚ ਦਹਿਸ਼ਤ ਫੈਲ ਗਈ । ਭੂਚਾਲ ਦੇ ਝਟਕੇ ਮਹਿਸੂਸ ਹੁੰਦੇ ਹੀ ਲੋਕ ਆਪਣੇ ਘਰਾਂ ਤੋਂ ਬਾਹਰ ਨਿਕਲ ਆਏ ।

ਕੀ ਦੱਸਿਆ ਰਾਸ਼ਟਰੀ ਭੂਚਾਲ ਵਿਗਿਆਨ ਕੇਂਦਰ ਨੇ

ਰਾਸ਼ਟਰੀ ਭੂਚਾਲ ਵਿਗਿਆਨ ਕੇਂਦਰ (National Seismological Center) ਦੇ ਅਨੁਸਾਰ ਭੂਚਾਲ ਦਾ ਕੇਂਦਰ 62 ਕਿਲੋਮੀਟਰ ਦੀ ਡੂੰਘਾਈ ‘ਤੇ, ਅਕਸ਼ਾਂਸ਼: 24.703 ਉੱਤਰ ਅਤੇ ਲੰਬਕਾਰ : 94.415 ਪੂਰਬ ‘ਤੇ ਸਥਿਤ ਸੀ । ਭੂਚਾਲ ਦੇ ਝਟਕੇ ਇੰਨੇ ਤੇਜ਼ ਸਨ ਕਿ ਉਨ੍ਹਾਂ ਦਾ ਪ੍ਰਭਾਵ ਨਾਗਾਲੈਂਡ ਅਤੇ ਅਸਾਮ ਵਿੱਚ ਵੀ ਮਹਿਸੂਸ ਕੀਤਾ ਗਿਆ । ਜਦਕਿ ਹੁਣ ਤੱਕ ਕਿਸੇ ਜਾਨੀ ਨੁਕਸਾਨ ਜਾਂ ਵੱਡੇ ਨੁਕਸਾਨ ਦੀ ਕੋਈ ਰਿਪੋਰਟ ਨਹੀਂ ਹੈ ।

Read More : ਜਾਪਾਨ ਵਿੱਚ ਭੂਚਾਲ ਕਾਰਨ ਜਾਰੀ ਹੋਈ ਸੁਨਾਮੀ ਦੀ ਚਿਤਾਵਨੀ

ਤਾਜ਼ਾ ਪੰਜਾਬੀ ਖ਼ਬਰਾਂ, ਰਾਜਨੀਤੀ, ਅਪਰਾਧ ਅਤੇ ਸੁਰੱਖਿਆ ਨਾਲ ਜੁੜੀਆਂ ਅਪਡੇਟਸ ਲਈ ਸਾਡੇ DM 24 LiveWebsite ਨਾਲ ਬਣੇ ਰਹੋ । ਵੀਡੀਓਜ਼ ਦੇਖਣ ਲਈ DM 24 Live YouTube ਚੈਨਲ Subscribe ਕਰੋ ਅਤੇ ਸਾਨੂੰ Facebook, ਇੰਸਟਾਗ੍ਰਾਮ, Twitter, Koo, ShareChat ਅਤੇ Dailyhunt ‘ਤੇ ਫੋਲੋ ਕਰੋ।

Leave a Reply

Your email address will not be published. Required fields are marked *