ਪੰਜਾਬ ਵਿਚ ਗੈਂਗਸਟਰਾਂ ਤੇ ਵਾਰ ਮੁਹਿੰਮ ਨੂੰ ਹੋਇਆ 18ਵਾਂ ਦਿਨ

D. G. P.

ਚੰਡੀਗੜ੍ਹ, 7 ਫਰਵਰੀ 2026 : ਪੰਜਾਬ ਵਿਚ ਗੈਂਗਸਟਰਾਂ (Gangsters) ਅਤੇ ਉਨ੍ਹਾਂ ਦਾ ਸਾਥ ਦੇਣ ਵਾਲਿਆਂ ਵਿਰੁੱਧ ਸ਼ੁਰੂ ਕੀਤੀ ਗਈ ਗੈਂਗਸਟਰਾਂ ਤੇ ਵਾਰ (War on gangsters) ਮੁਹਿੰਮ ਨੂੰ 18ਵਾਂ ਦਿਨ ਹੋ ਚੁੱਕਿਆ ਹੈ ।

ਕਿੰਨੀਆਂ ਥਾਵਾਂ ਤੇ ਛਾਪੇਮਾਰੀ ਤੇ ਕਿੰਨਿਆਂ ਨੂੰ ਕੀਤਾ ਗ੍ਰਿਫ਼ਤਾਰ

ਮਿਲੀ ਜਾਣਕਾਰੀ ਅਨੁਸਾਰ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਤੇ ਡੀ. ਜੀ. ਪੰਜਾਬ (D. G. P. Punjab) ਗੌਰਵ ਯਾਦਵ ਦੀ ਅਗਵਾਈ ਹੇਠ ਚੱਲ ਰਹੀ ਮੁਹਿੰਮ ਨੂੰ ਅਮਲੀ ਜਾਮਾ ਪਾਉਂਦਿਆਂ ਪੰਜਾਬ ਪੁਲਸ ਨੇ ‘ਗੈਂਗਸਟਰਾਂ ‘ਤੇ ਵਾਰ’ ਮੁਹਿੰਮ ਦੇ 18ਵੇਂ ਦਿਨ ਸੂਬੇ ਭਰ ਵਿਚ ਗੈਂਗਸਟਰਾਂ ਦੇ ਸਾਥੀਆਂ ਨਾਲ ਜੁੜੇ ਪਛਾਣੇ ਅਤੇ ਮੈਪ ਕੀਤੇ ਸਥਾਨਾਂ ‘ਤੇ 601 ਛਾਪੇਮਾਰੀ ਕੀਤੀ ਅਤੇ 208 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ ।

10 ਵਿਅਕਤੀਆਂ ਤੋਂ ਕੀਤੇ ਗਏ ਹਨ 10 ਜਿੰਦਾ ਕਾਰਤੂਸ

ਪੁਲਸ ਮੁਤਾਬਕ ਇਸ ਮੁਹਿੰਮ ਤਹਿਤ ਸਾਰੇ ਜਿ਼ਲ੍ਹਿਆਂ ਦੀਆਂ ਪੁਲਸ ਟੀਮਾਂ ਐਂਟੀ-ਗੈਂਗਸਟਰ ਟਾਸਕ ਫੋਰਸ (Anti-Gangster Task Force) (ਏ. ਜੀ. ਟੀ. ਐਫ.) ਪੰਜਾਬ ਦੇ ਤਾਲਮੇਲ ‘ਚ ਪੰਜਾਬ ਭਰ ‘ਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ । ਆਪਰੇਸ਼ਨ ਦੇ 18ਵੇਂ ਦਿਨ ਪੁਲਿਸ ਟੀਮਾਂ ਨੇ 208 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਅਤੇ 10 ਜਿ਼ੰਦਾ ਕਾਰਤੂਸਾਂ ਸਮੇਤ ਚਾਰ ਹਥਿਆਰ ਬਰਾਮਦ ਕੀਤੇ, ਜਿਸ ਨਾਲ ਮੁਹਿੰਮ ਸ਼ੁਰੂ ਹੋਣ ਤੋਂ ਬਾਅਦ ਗ੍ਰਿਫ਼ਤਾਰੀਆਂ ਦੀ ਕੁੱਲ ਗਿਣਤੀ 5,110 ਹੋ ਗਈ ਹੈ । ਇਸ ਤੋਂ ਇਲਾਵਾ, 121 ਵਿਅਕਤੀਆਂ ਵਿਰੁੱਧ ਰੋਕਥਾਮ ਕਾਰਵਾਈ ਕੀਤੀ, ਜਦੋਂ ਕਿ 284 ਵਿਅਕਤੀਆਂ ਦੀ ਜਾਂਚ ਕੀਤੀ ਗਈ ਅਤੇ ਪੁੱਛਗਿੱਛ ਤੋਂ ਬਾਅਦ ਛੱਡ ਦਿੱਤਾ ਗਿਆ । ਪੁਲਸ ਕਾਰਵਾਈਆਂ ਦੌਰਾਨ ਸੱਤ ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਗਿਆ ।

ਨਸਿ਼ਆਂ ਵਿਰੁੱਧ ਜੰਗ ਮੁਹਿੰਮ ਨੂੰ ਹੋਇਆ 342ਵਾਂ ਦਿਨ

ਪੰਜਾਬ ਸਰਕਾਰ (Punjab Government) ਦੀ ਪਹਿਲਾਂ ਤੋਂ ਹੀ ਚੱਲ ਰਹੀ ਨਸ਼ਾ ਵਿਰੋਧੀ ਮੁਹਿੰਮ ਜਿਸਨੂੰ “ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਵੀ ਕਿਹਾ ਜਾਂਦਾ ਹੈ 342ਵੇਂ ਦਿਨ ਵੀ ਜਾਰੀ ਰੱਖੀ ਗਈ। ਜਿਸ ਤਹਿਤ 97 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਅਤੇ 1.6 ਕਿਲੋ ਹੈਰੋਇਨ, 510 ਨਸ਼ੀਲੀਆਂ ਗੋਲੀਆਂ/ਕੈਪਸੂਲ, ਅਤੇ 4 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ । ਇਸ ਨਾਲ ਸਿਰਫ਼ 342 ਦਿਨਾਂ ‘ਚ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੀ ਕੁੱਲ ਗਿਣਤੀ 47,954 ਹੋ ਗਈ ਹੈ । ਪੰਜਾਬ ਪੁਲਿਸ ਨੇ ਅੱਜ 24 ਵਿਅਕਤੀਆਂ ਨੂੰ ਨਸ਼ਾ ਛੁਡਾਉਣ ਅਤੇ ਮੁੜ ਵਸੇਬੇ ਲਈ ਰਾਜ਼ੀ ਕੀਤਾ ।

Read More : ਪੰਜਾਬ ਵਿਚ ਗੈਂਗਸਟਰਾਂ ਤੇ ਵਾਰ ਮੁਹਿੰਮ ਨੂੰ ਹੋਇਆ 11ਵਾਂ ਦਿਨ

ਤਾਜ਼ਾ ਪੰਜਾਬੀ ਖ਼ਬਰਾਂ, ਰਾਜਨੀਤੀ, ਅਪਰਾਧ ਅਤੇ ਸੁਰੱਖਿਆ ਨਾਲ ਜੁੜੀਆਂ ਅਪਡੇਟਸ ਲਈ ਸਾਡੇ DM 24 LiveWebsite ਨਾਲ ਬਣੇ ਰਹੋ । ਵੀਡੀਓਜ਼ ਦੇਖਣ ਲਈ DM 24 Live YouTube ਚੈਨਲ Subscribe ਕਰੋ ਅਤੇ ਸਾਨੂੰ Facebook, ਇੰਸਟਾਗ੍ਰਾਮ, Twitter, Koo, ShareChat ਅਤੇ Dailyhunt ‘ਤੇ ਫੋਲੋ ਕਰੋ।

Leave a Reply

Your email address will not be published. Required fields are marked *