ਚੰਡੀਗੜ੍ਹ, 13 ਅਕਤੂਬਰ 2026 : ਤਰਨਤਾਰਨ ਵਿਖੇ ਗੋਲੀ ਮਾਰ ਕੇੇ ਮੌਤ ਦੇ ਘਾਟ ਉਤਾਰ ਦਿੱਤੇ ਗਏ ਏ. ਐਸ. ਆਈ. (A.S.I.) ਦੇ ਪਰਿਵਾਰ ਨੂੰ ਪੰਜਾਬ ਸਰਕਾਰ ਵਲੋੋਂ ਦੋ ਕਰੋੜ ਦੀ ਵਿੱਤੀ ਮਦਦ (Financial assistance of two crores) ਦਿੱਤੀ ਜਾਵੇਗੀ ।
ਕੀ ਆਖਿਆ ਮੁੱਖ ਮੰਤਰੀ ਪੰਜਾਬ ਨੇ
ਮਿਲੀ ਜਾਣਕਾਰੀ ਅਨੁਸਾਰ ਅਣਪਛਾਤੇ ਵਿਅਕਤੀਆਂ ਵਲੋਂ ਗੋਲੀਬਾਰੀ ਕਰਕੇ ਮੌਤ ਦੇ ਘਾਟ ਉਤਰ ਦਿੱਤੇ ਗਏ ਕਾਊਂਟਰ ਇੰਟੈਲੀਜੈਂਸ ਦੇ ਏ. ਐਸ. ਆਈ. ਇਕਬਾਲ ਸਿੰਘ ਦੀ ਮੌਤ ਹੋ ਜਾਣ ਤੇ ਉਸਨੂੰ ਸ਼ਹੀਦ ਦਾ ਦਰਜਾ ਦਿੰਦਿਆਂ ਪੰਜਾਬ ਸਰਕਾਰ (Government of Punjab) ਵਲੋਂ ਜੋ ਉਸਦੇ ਪਰਿਵਾਰ ਨੂੰ ਵਿੱਤੀ ਮਦਦ ਦੇ ਤੌਰ ਤੇ 2 ਕਰੋੜ ਰੁਪਏ ਦੇਣ ਦਾ ਐਲਾਨ ਕੀਤਾ ਗਿਆ ਹੈ ਸਬੰਧੀ ਬੋਲਦਿਆਂ ਮੁੱਖ ਮੰਤਰੀ (Chief Minister) ਪੰਜਾਬ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਦੁੱਖ ਦੀ ਇਸ ਔਖੀ ਘੜੀ ਵਿੱਚ ਪੰਜਾਬ ਸਰਕਾਰ ਸ਼ਹੀਦ ਦੇ ਪਰਿਵਾਰ ਨਾਲ ਮਜ਼ਬੂਤੀ ਨਾਲ ਖੜ੍ਹੀ ਹੈ ।
ਸਰਕਾਰ ਸ਼ਹੀਦਾਂ ਅਤੇ ਪਰਿਵਾਰਾਂ ਦੀ ਮਦਦ ਲਈ ਹਮੇਸ਼ਾਂ ਵਚਨਬੱਧ ਹੈ : ਮਾਨ
ਪੰਜਾਬ ਸਰਕਾਰ ਵੱਲੋਂ ਸ਼ਹੀਦ ਦੇ ਸਤਿਕਾਰ ਵਜੋਂ ਪਰਿਵਾਰ ਨੂੰ 1 ਕਰੋੜ ਰੁਪਏ ਦੀ ਐਕਸ-ਗ੍ਰੇਸ਼ੀਆ ਅਤੇ ਐੱਚ. ਡੀ. ਐੱਫ. ਸੀ. ਬੈਂਕ ਵੱਲੋਂ 1 ਕਰੋੜ ਰੁਪਏ ਦੀ ਬੀਮਾ ਰਾਸ਼ੀ ਦਾ ਚੈੱਕ ਦਿੱਤਾ ਜਾਵੇਗਾ । ਮੁੱਖ ਮੰਤਰੀ ਭਗਵੰਤ ਮਾਨ (Bhagwant Mann) ਨੇ ਦੁਹਰਾਇਆ ਕਿ ਪੰਜਾਬ ਸਰਕਾਰ ਆਪਣੇ ਸ਼ਹੀਦਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਹਰ ਸੰਭਵ ਮਦਦ ਲਈ ਹਮੇਸ਼ਾ ਵਚਨਬੱਧ ਹੈ ਅਤੇ ਉਨ੍ਹਾਂ ਵਾਹਿਗੁਰੂ ਅੱਗੇ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖ਼ਸ਼ਣ ਦੀ ਅਰਦਾਸ ਕੀਤੀ ।
Read More : ਮੁੱਖ ਮੰਤਰੀ ਮਾਨ ਨੇ ਪੈਂਫਲੈਟ ਜਾਰੀ ਕਰਕੇ ਚੋਣ ਮੁਹਿੰਮ ਦੀ ਕੀਤੀ ਸੁਰੂਆਤ
ਤਾਜ਼ਾ ਪੰਜਾਬੀ ਖ਼ਬਰਾਂ, ਰਾਜਨੀਤੀ, ਅਪਰਾਧ ਅਤੇ ਸੁਰੱਖਿਆ ਨਾਲ ਜੁੜੀਆਂ ਅਪਡੇਟਸ ਲਈ ਸਾਡੇ DM 24 LiveWebsite ਨਾਲ ਬਣੇ ਰਹੋ । ਵੀਡੀਓਜ਼ ਦੇਖਣ ਲਈ DM 24 Live YouTube ਚੈਨਲ Subscribe ਕਰੋ ਅਤੇ ਸਾਨੂੰ Facebook, ਇੰਸਟਾਗ੍ਰਾਮ, Twitter, Koo, ShareChat ਅਤੇ Dailyhunt ‘ਤੇ ਫੋਲੋ ਕਰੋ।
