ਕੇਂਦਰੀ ਗ੍ਰਹਿ ਮੰਤਰੀ ਦਾ ਕਿਸੇ ਵਲੋਂ ਵੀ ਵਿਰੋਧ ਨਹੀਂ ਕੀਤਾ ਜਾਵੇਗਾ

Bheem Singh

ਮਾਨਸਾ, 19 ਅਕਤੂਬਰ 2026 : ਪੰਜਾਬ ਦੇ ਜਿਲਾ ਮਾਨਸਾ (Mansa District) ਵਿਖੇ ਪਹੁੰਚਣ ‘ਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹੀ ਦਾ ਪਰਿਵਾਰ ਜਾਂ ਕਿਸੇ ਵੀ ਹਮਦਰਦ ਵਲੋਂ ਵਿਰੋਧ ਨਹੀਂ ਕੀਤਾ ਜਾਵੇੇਗਾ ।

ਕਿਸ ਵਲੋਂ ਆਖੀ ਗਈ ਹੈ ਇਹ ਗੱਲ

ਮਿਲੀ ਜਾਣਕਾਰੀ ਅਨੁਸਾਰ ਦੇਸ਼ ਦੇ ਕੇਂਦਰੀ ਗ੍ਰਹਿ ਮੰਤਰੀ (Union Home Minister) ਸ਼ਾਹ ਦੇ ਮਾਨਸਾ ਦੌਰੇ ਦੇ ਚਲਦਿਆਂ ਜੋ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਜਾਂ ਕਿਸੇ ਵੀ ਹੋਰ ਹਮਦਰਦ ਵਲੋਂ ਵਿਰੋਧ ਨਹੀਂ ਕੀਤਾ ਜਾਵੇਗਾ ਇਹ ਗੱਲ ਝੋਟੇ ਦੇ ਪਿਤਾ ਭੀਮ ਸਿੰਘ (Bhim Singh) ਨੇ ਆਖੀ ਹੈ । ਭੀਮ ਸਿੰਘ ਦੇ ਅਜਿਹਾ ਆਖਣ ਨਾਲ ਹੀ ਸਾਰੀਆਂ ਕਿਆਸਰਾਈਆਂ ਖਤਮ ਹੋ ਚੁੱਕੀਆਂ ਹਨ ।

ਪਰਿਵਾਰ ਨੂੰ ਦੇਸ਼ ਦੇ ਗ੍ਰਹਿ ਮੰਤਰੀ ਤੋਂ ਪੂਰੀਆਂ ਉਮੀਦਾਂ ਹਨ : ਭੀਮ ਸਿੰਘ

ਜਿ਼ਕਰਯੋਗ ਹੈ ਕਿ ਐਕਸ਼ਨ ਕਮੇਟੀ ਅਤੇ ਕੁਝ ਹੋਰ ਧਿਰਾਂ ਵੱਲੋਂ ਇਹ ਖ਼ਬਰਾਂ ਸਾਹਮਣੇ ਆ ਰਹੀਆਂ ਸਨ ਕਿ ਅਮਿਤ ਸ਼ਾਹ ਦੇ ਦੌਰੇ ਦਾ ਵਿਰੋਧ ਕੀਤਾ ਜਾ ਸਕਦਾ ਹੈ । ਪਰ ਇਸ ਤੋਂ ਬਿਲਕੁਲ ਉਲਟ ਸਥਿਤੀ ਨੂੰ ਸਪਸ਼ਟ ਕਰਦਿਆਂ ਭੀਮ ਸਿੰਘ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਅਮਿਤ ਸ਼ਾਹ ਦੇ ਵਿਰੋਧ ਦਾ ਮਤਲਬ ਸਿੱਧੇ ਤੌਰ ‘ਤੇ ਉਨ੍ਹਾਂ (ਭੀਮ ਸਿੰਘ) ਦਾ ਆਪਣਾ ਵਿਰੋਧ ਹੋਵੇਗਾ । ਉਨ੍ਹਾਂ ਕਿਹਾ ਕਿ ਪਰਵਿੰਦਰ ਸਿੰਘ ਝੋਟਾ ਦੇਸ਼ ਲਈ ਸਮਰਪਿਤ ਰਿਹਾ ਹੈ ਅਤੇ ਪਰਿਵਾਰ ਨੂੰ ਦੇਸ਼ ਦੇ ਗ੍ਰਹਿ ਮੰਤਰੀ ਤੋਂ ਪੂਰੀ ਆਸ ਅਤੇ ਉਮੀਦ ਹੈ ਕਿ ਉਹ ਇਸ ਪੂਰੇ ਮਾਮਲੇ ਵਿੱਚ ਨਿਰਪੱਖ ਅਤੇ ਡੂੰਘਾਈ ਨਾਲ ਜਾਂਚ ਯਕੀਨੀ ਬਣਾਉਣਗੇ ।

Read More : ਪਰਵਿੰਦਰ ਸਿੰਘ ਝੋਟਾ ਨੂੰ ਦਿੱਤਾ ਜੱਥੇਦਾਰ ਗੜ੍ਹਗੱਜ ਨੇ ਦਿੱਤਾ ਸ਼ਹੀਦ ਕਰਾਰ

ਤਾਜ਼ਾ ਪੰਜਾਬੀ ਖ਼ਬਰਾਂ, ਰਾਜਨੀਤੀ, ਅਪਰਾਧ ਅਤੇ ਸੁਰੱਖਿਆ ਨਾਲ ਜੁੜੀਆਂ ਅਪਡੇਟਸ ਲਈ ਸਾਡੇ DM 24 LiveWebsite ਨਾਲ ਬਣੇ ਰਹੋ । ਵੀਡੀਓਜ਼ ਦੇਖਣ ਲਈ DM 24 Live YouTube ਚੈਨਲ Subscribe ਕਰੋ ਅਤੇ ਸਾਨੂੰ Facebook, ਇੰਸਟਾਗ੍ਰਾਮ, Twitter, Koo, ShareChat ਅਤੇ Dailyhunt ‘ਤੇ ਫੋਲੋ ਕਰੋ।

Leave a Reply

Your email address will not be published. Required fields are marked *