ਅੰਮ੍ਰਿਤਸਰ, 10 ਸਤੰਬਰ 2026 : ਪੰਜਾਬ ਦੇ ਜਿਲਾ ਅੰਮ੍ਰਿਤਸਰ (Amritsar) ਵਿਖੇ ਪੁਲਸ ਵਲੋਂ ਤਿੰਨ ਵਿਅਕਤੀਆਂ ਨੂੰ ਗੈਰ-ਕਾਨੂੰਨੀ ਹਥਿਆਰਾਂ ਸਮੇਤ ਗ੍ਰਿਫ਼ਤਾਰ (Arrested) ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ ।
ਕੀ ਕੀ ਹਥਿਆਰ ਕੀਤੇ ਗਏ ਹਨ ਬਰਾਮਦ
ਮਿਲੀ ਜਾਣਕਾਰੀ ਅਨੁਸਾਰ ਡੀ. ਜੀ. ਪੀ. ਪੰਜਾਬ ਗੌਰਵ ਯਾਦਵ ਦੀ ਅਗਵਾਈ ਹੇਠ ਗੈਰ-ਕਾਨੂੰਨੀ ਹਥਿਆਰਾਂ (Illegal weapons) ਦੇ ਨੈਟਵਰਕ ਨੂੰ ਖਤਮ ਕਰਨ ਲਈ ਕੰਮ ਕਰ ਰਹੀ ਪੰਜਾਬ ਪੁਲਸ ਵਲੋਂ ਅੱਜ ਜੋ ਅੰਮ੍ਰਿਤਸਰ ਵਿਖੇ ਗੈਰ-ਕਾਨੂੰਨੀ ਹਥਿਆਰਾਂ ਦੇ ਸਪਲਾਈ ਨੈਟਵਰਕ ਦਾ ਪਰਦਾਫਾਸ਼ ਕਰਦਿਆਂ ਤਿੰਨ ਵਿਅਕਤੀਆਂ ਨੂੰ ਗੈਰ-ਕਾਨੂੰਨੀ ਹਥਿਆਰਾਂ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਹੈ ਦੇ ਕੋਲੋਂ ਪੁਲਸ ਨੇ ਦੋ ਏ. ਕੇ. -47 ਰਾਈਫਲਾਂ, 3 ਮੈਗਜ਼ੀਨ ਅਤੇ 50 ਜਿੰਦਾ ਕਾਰਤੂ ਬਰਾਮਦ ਕੀਤੇ ਗਏ ਹਨ ।
ਮੁਲਜਮ ਵਿਰੁੱਧ ਆਰਮਜ਼ ਐਕਟ ਤਹਿਤ ਕੇਸ ਦਰਜ
ਗੈਰ-ਕਾਨੂੰਨੀ ਹਥਿਆਰਾਂ ਸਮੇਤ ਪਕੜੇ ਗਏ ਵਿਅਕਤੀਆਂ ਵਿਰੁੱਧ ਅੰਮ੍ਰਿਤਸਰ ਵਿਖੇ ਪੈਂਦੇ ਥਾਣਾ ਛੇਹਰਟਾ ਵਿਖੇ ਆਰਮਜ ਐਕਟ (Arms Act) ਤਹਿਤ ਕੇਸ ਦਰਜ ਕਰ ਲਿਆ ਗਿਆ ਹੈ । ਇਸ ਦੌਰਾਨ ਪਕੜੇ ਗਏ ਵਿਅਕਤੀਆਂ ਕੋਲੋਂ ਨੈਟਵਰਕ ਵਿਚ ਸ਼ਾਮਲ ਹੋਰ ਵਿਅਕਤੀਆਂ ਦੀ ਪਛਾਣ, ਪਿਛਲੇ ਅਗਲੇ ਸਬੰਧਤ ਸਥਾਪਤ, ਵਿਦੇਸ਼ ਆਧਾਰਤ ਤਸਕਰੀ ਵਾਲੇ ਸਬੰਧਾਂ ਦੀ ਪੁਸ਼ਟੀ ਕਰਨ ਅਤੇ ਗੈਰ-ਕਾਨੂੰਨੀ ਹਥਿਆਰ ਸਪਲਾਈ ਨੈਟਵਰਕ ਦਾ ਪਰਦਾਫਾਸ਼ ਕਰਨ ਲਈ ਜਾਂਚ ਕੀਤੀ ਜਾ ਰਹੀ ਹੈ ।
Read More : ਅੰਮ੍ਰਿਤਸਰ ਵਿਖੇ ਗੈਰ-ਕਾਨੂੰਨੀ ਹਥਿਆਰਾਂ ਸਮੇਤ ਦੋ ਵਿਅਕਤੀ ਗ੍ਰਿਫ਼ਤਾਰ
ਤਾਜ਼ਾ ਪੰਜਾਬੀ ਖ਼ਬਰਾਂ, ਰਾਜਨੀਤੀ, ਅਪਰਾਧ ਅਤੇ ਸੁਰੱਖਿਆ ਨਾਲ ਜੁੜੀਆਂ ਅਪਡੇਟਸ ਲਈ ਸਾਡੇ DM 24 LiveWebsite ਨਾਲ ਬਣੇ ਰਹੋ । ਵੀਡੀਓਜ਼ ਦੇਖਣ ਲਈ DM 24 Live YouTube ਚੈਨਲ Subscribe ਕਰੋ ਅਤੇ ਸਾਨੂੰ Facebook, ਇੰਸਟਾਗ੍ਰਾਮ, Twitter, Koo, ShareChat ਅਤੇ Dailyhunt ‘ਤੇ ਫੋਲੋ ਕਰੋ।
