ਅੰਮ੍ਰਿਤਸਰ, 25 ਅਗਸਤ 2026 : ਪੰਜਾਬ ਦੇ ਜਿਲਾ ਅੰਮ੍ਰਿਤਸਰ ਵਿਖੇ ਅੰਮ੍ਰਿਤਸਰ ਦਿਹਾਤੀ ਪੁਲਸ (Amritsar Rural Police) ਵਲੋਂ ਤਿੰਨ ਵਿਅਕਤੀਆਂ ਨੂੰ ਨਸ਼ੀਲੇ ਪਦਾਰਥਾਂ ਅਤੇ ਗੈਰ-ਕਾਨੂੰਨੀ ਹਥਿਆਰਾਂ (Illegal weapons) ਸਮੇਤ ਗ੍ਰਿਫ਼ਤਾਰ (Arrested) ਕੀਤਾ ਹੈ ।
ਕੀ ਬਰਾਮਦ ਕੀਤਾ ਗਿਆ ਹੈ ਨਸ਼ੀਲੇ ਪਦਾਰਥਾਂ ਅਤੇ ਹਥਿਆਰਾਂ ਵਿਚ
ਮਿਲੀ ਜਾਣਕਾਰੀ ਅਨੁਸਾਰ ਅੰਮ੍ਰਿਤਸਰ ਦਿਹਾਤੀ ਪੁਲਸ ਵਲੋਂ ਜੋ ਅੱਜ ਸਰਹੱਦ ਪਾਰ ਤੋਂ ਨਸ਼ੀਲੇ ਪਦਾਰਥਾਂ (Drugs) ਅਤੇ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਗਿਰੋਹ ਦੇ ਤਿੰਨ ਮੈਂਬਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਦੇ ਕੋਲੋਂ 10 ਕਿਲੋ ਹੈਰੋਇਨ ਅਤੇ ਇਕ . 30 ਬੋਰ ਦਾ ਪਿਸਤੌਲ ਬਰਾਮਦ ਕੀਤਾ ਗਿਆ ਹੈ ।
ਤਿੰਨਾਂ ਵਿਰੁੱਧ ਕੀਤਾ ਗਿਆ ਹੈ ਐਨ. ਡੀ. ਪੀ. ਐਸ. ਅਤੇ ਆਰਮਜ਼ ਐਕਟ ਤਹਿਤ ਕੇਸ ਦਰਜ
ਥਾਣਾ ਲੋਪੋਕੇ ਵਿਖੇ ਸਬੰਧਤ ਧਾਰਾਵਾਂ ਤਹਿਤ ਮਾਮਲਾ ਦਰਜ (Case registered) ਕਰ ਲਿਆ ਗਿਆ ਹੈ । ਸਰਹੱਦ ਪਾਰ ਤਸਕਰੀ ਨੈੱਟਵਰਕ ਦੇ ਅਗਲੇ-ਪਿਛਲੇ ਸਬੰਧਾਂ ਨੂੰ ਸਥਾਪਤ ਕਰਨ ਅਤੇ ਸਰਹੱਦ ਪਾਰ ਦੇ ਹੈਂਡਲਰਾਂ ਨਾਲ ਜੁੜੇ ਸਾਰੇ ਵਿਅਕਤੀਆਂ ਦੀ ਪਛਾਣ ਕਰਨ ਲਈ ਅੱਗੇ ਦੀ ਜਾਂਚ ਜਾਰੀ ਹੈ । ਪੰਜਾਬ ਪੁਲਿਸ ਨਸ਼ਾ ਤਸਕਰੀ ਦੇ ਨੈੱਟਵਰਕਾਂ ਨੂੰ ਖ਼ਤਮ ਕਰਨ ਅਤੇ ਪੰਜਾਬ ਨੂੰ ਇੱਕ ਸੁਰੱਖਿਅਤ ਅਤੇ ਨਸ਼ਾ-ਮੁਕਤ ਸੂਬਾ ਬਣਾਉਣ ਦੀ ਆਪਣੀ ਵਚਨਬੱਧਤਾ ‘ਤੇ ਦ੍ਰਿੜ ਹੈ ।
Read More : ਨਸ਼ੀਲੇ ਪਦਾਰਥਾਂ ਸਮੇਤ ਫਿਰੋਜ਼ਪੁਰ ਪੁਲਸ ਨੇ ਤਿੰਨ ਤਸਕਰ ਕੀਤੇ ਕਾਬੂ
ਤਾਜ਼ਾ ਪੰਜਾਬੀ ਖ਼ਬਰਾਂ, ਰਾਜਨੀਤੀ, ਅਪਰਾਧ ਅਤੇ ਸੁਰੱਖਿਆ ਨਾਲ ਜੁੜੀਆਂ ਅਪਡੇਟਸ ਲਈ ਸਾਡੇ DM 24 LiveWebsite ਨਾਲ ਬਣੇ ਰਹੋ । ਵੀਡੀਓਜ਼ ਦੇਖਣ ਲਈ DM 24 Live YouTube ਚੈਨਲ Subscribe ਕਰੋ ਅਤੇ ਸਾਨੂੰ Facebook, ਇੰਸਟਾਗ੍ਰਾਮ, Twitter, Koo, ShareChat ਅਤੇ Dailyhunt ‘ਤੇ ਫੋਲੋ ਕਰੋ।
