ਅੰਮ੍ਰਿਤਸਰ, 24 ਜੁਲਾਈ 2026 : ਪੰਜਾਬ ਦੇ ਜਿਲਾ ਅੰਮ੍ਰਿਤਸਰ (Amritsar) ਵਿਖੇ ਅੰਮ੍ਰਿਤਸਰ ਕਮਿਸ਼ਨਰੇਟ ਪੁਲਸ ਨੇ ਦੋ ਵਿਅਕਤੀਆਂ ਨੂੰ 6 ਪਿਸਤੌਲਾਂ, ਹੈਰੋਇਨ ਅਤੇ ਡਰੱਗ ਮਨੀ ਸਮੇਤ ਗ੍ਰਿਫ਼ਤਾਰ (Arrested) ਕੀਤਾ ਹੈ ।
ਕਿੰਨੀ ਕਿੰਨੀ ਮਾਤਰਾ ਵਿਚ ਕੀ ਕੀ ਬਰਾਮਦ ਕੀਤਾ ਗਿਆ ਹੈ
ਅੰਮ੍ਰਿਤਸਰ ਕਮਿਸ਼ਨਰੇਟ ਪੁਲਸ (Amritsar Commissionerate Police) ਨੇ ਵੱਡੀ ਸਫ਼ਲਤਾ ਹਾਸਲ ਕਰਦਿਆਂ ਸਰਹੱਦ ਪਾਰੋਂ ਚੱਲ ਰਹੇ ਗ਼ੈਰ-ਕਾਨੂੰਨੀ ਹਥਿਆਰ ਅਤੇ ਨਸ਼ਾ ਸਮੱਗਲਿੰਗ ਮਾਡਿਊਲ ਦਾ ਪਰਦਾਫ਼ਾਸ਼ ਕੀਤਾ ਹੈ । ਪੁਲਸ ਨੇ 2 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਕੇ ਉਨ੍ਹਾਂ ਦੇ ਕਬਜ਼ੇ ‘ਚੋਂ 6 ਆਧੁਨਿਕ ਪਿਸਤੌਲ, 1 ਕਿੱਲੋ ਹੈਰੋਇਨ, 1 ਕਿੱਲੋ ਅਫ਼ੀਮ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਅਤੇ ਸਮੱਗਲਿੰਗ ‘ਚ ਵਰਤਿਆ ਜਾਣ ਵਾਲਾ ਇਕ ਮੋਟਰਸਾਈਕਲ ਬਰਾਮਦ ਕੀਤਾ ਹੈ ।
ਕੌਣ ਕੌਣ ਹਨ ਜਿਨ੍ਹਾਂ ਨੂੰ ਕੀਤਾ ਗਿਆ ਹੈ ਗ੍ਰਿਫ਼ਤਾਰ
ਗ੍ਰਿਫ਼ਤਾਰ ਮੁਲਜ਼ਮਾਂ ਦੀ ਪਛਾਣ ਜੋਗਾ ਸਿੰਘ (45) ਵਾਸੀ ਪਿੰਡ ਡੱਲ, ਜ਼ਿਲਾ ਤਰਨਤਾਰਨ ਅਤੇ ਪਿੰਡ ਕਾਲੀ, ਜ਼ਿਲਾ ਤਰਨਤਾਰਨ ਵਜੋਂ ਹੋਈ ਹੈ । ਇਸ ਸਬੰਧੀ ਥਾਣਾ ਛੇਹਰਟਾ ਅਤੇ ਕੰਟੋਨਮੈਂਟ ਦੀ ਪੁਲਸ ਨੇ ਕੇਸ ਦਰਜ ਕਰ ਕੇ ਅਗਲੀ ਜਾਂਚ ਸ਼ੁਰੂ ਕਰ ਦਿੱਤੀ ਹੈ । ਇਹ ਜਾਣਕਾਰੀ ਪੰਜਾਬ ਦੇ ਡੀ. ਜੀ. ਪੀ. ਗੌਰਵ ਯਾਦਵ (D. G. P. Gaurav Yadav) ਨੇ ਦਿੱਤੀ ।
ਦੋਵੇਂ ਮੁਲਜਮ ਸਨ ਇਕ ਵਿਦੇਸ਼ੀ ਹੈਂਡਲਰ ਦੇ ਸੰਪਰਕ ਵਿਚ ਸ਼ੁਰੂਆਤੀ ਜਾਂਚ ‘ਚ ਸਾਹਮਣੇ ਆਇਆ ਹੈ ਕਿ ਦੋਵੇਂ ਮੁਲਜ਼ਮ ਇਕ ਵਿਦੇਸ਼ੀ ਹੈਂਡਲਰ ਦੇ ਸਿੱਧੇ ਸੰਪਰਕ ‘ਚ ਸਨ, ਜੋ ਅੰਤਰਰਾਸ਼ਟਰੀ ਸਰਹੱਦ ਪਾਰ ਤੋਂ ਗ਼ੈਰ-ਕਾਨੂੰਨੀ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੀ ਸਮੱਗਲਿੰਗ ਕਰ ਕੇ ਅਪਰਾਧੀਆਂ ਤੱਕ ਉਨ੍ਹਾਂ ਦੀ ਸਪਲਾਈ ਕਰਵਾ ਰਿਹਾ ਸੀ । ਇਸ ਨੈੱਟਵਰਕ ਨਾਲ ਜੁੜੇ ਹੋਰ ਸਾਥੀਆਂ ਦੀ ਪਛਾਣ ਅਤੇ ਪੂਰੇ ਗਿਰੋਹ ਦੇ ਅੱਗੇ-ਪਿੱਛੇ ਦੇ ਲਿੰਕ ਖੰਗਾਲੇ ਜਾ ਰਹੇ ਹਨ।
ਕੀ ਦੱਸਿਆ ਕਮਿਸ਼ਨਰ ਅੰਮ੍ਰਿਤਸਰ ਨੇ
ਇਸ ਸਾਰੇ ਆਪ੍ਰੇਸ਼ਨ ਦੀ ਜਾਣਕਾਰੀ ਦਿੰਦਿਆਂ ਪੁਲਸ ਕਮਿਸ਼ਨਰ (Police Commissioner) (ਅੰਮ੍ਰਿਤਸਰ) ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਸੂਚਨਾ ਦੇ ਆਧਾਰ ‘ਤੇ ਪੁਲਸ ਟੀਮ ਨੇ ਪਹਿਲਾਂ ਮੁਲਜ਼ਮ ਜੋਗਾ ਸਿੰਘ ਨੂੰ 4 ਗ਼ੈਰ-ਕਾਨੂੰਨੀ .30 ਬੋਰ ਪਿਸਤੌਲਾਂ ਸਮੇਤ ਗ੍ਰਿਫ਼ਤਾਰ ਕੀਤਾ । ਪੁੱਛਗਿੱਛ ਦੌਰਾਨ ਉਸ ਦੇ ਖ਼ੁਲਾਸੇ ‘ਤੇ ਦੋ ਹੋਰ .30 ਬੋਰ ਪਿਸਤੌਲ ਬਰਾਮਦ ਕੀਤੇ ਗਏ । ਇਕ ਹੋਰ ਕਾਰਵਾਈ ‘ਚ ਪੁਲਸ ਨੇ ਮੁਲਜ਼ਮ ਮਨਪ੍ਰੀਤ ਸਿੰਘ ਨੂੰ 1 ਕਿੱਲੋ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ। ਉਸ ਦੀ ਨਿਸ਼ਾਨਦੇਹੀ ‘ਤੇ ਬਾਅਦ ‘ਚ 1 ਕਿੱਲੋ ਅਫ਼ੀਮ ਅਤੇ 10 ਹਜ਼ਾਰ ਰੁਪਏ ਦੀ ਡਰੱਗ ਮਨੀ ਵੀ ਬਰਾਮਦ ਕੀਤੀ ਗਈ ।
ਜੋਗਾ ਸਿੰਘ ਹੈ ਇਹ ਆਦੀ ਅਪਰਾਧੀ : ਭੁੱਲਰ
ਪੁਲਸ ਕਮਿਸ਼ਨਰ ਭੁੱਲਰ ਨੇ ਦੱਸਿਆ ਕਿ ਜਾਂਚ ‘ਚ ਇਹ ਵੀ ਸਾਹਮਣੇ ਆਇਆ ਹੈ ਕਿ ਜੋਗਾ ਸਿੰਘ ਗ਼ੈਰ-ਕਾਨੂੰਨੀ ਹਥਿਆਰਾਂ (Illegal weapons) ਦੀ ਸਪਲਾਈ ਦਾ ਨੈੱਟਵਰਕ ਚਲਾ ਰਿਹਾ ਸੀ, ਜਦਕਿ ਮਨਪ੍ਰੀਤ ਸਿੰਘ ਉਸੇ ਵਿਦੇਸ਼ੀ ਹੈਂਡਲਰ ਦੇ ਨਿਰਦੇਸ਼ਾਂ ‘ਤੇ ਸਰਹੱਦ ਪਾਰ ਤੋਂ ਨਸ਼ਾ ਸਮੱਗਲਿੰਗ ਮਾਡਿਊਲ ਚਲਾ ਰਿਹਾ ਸੀ । ਉਨ੍ਹਾਂ ਦੱਸਿਆ ਕਿ ਜੋਗਾ ਸਿੰਘ ਇਕ ਆਦੀ ਅਪਰਾਧੀ ਹੈ, ਜਿਸ ਦੇ ਖਿ਼ਲਾਫ਼ ਤਰਨਤਾਰਨ, ਅੰਮ੍ਰਿਤਸਰ ਦਿਹਾਤੀ, ਕਪੂਰਥਲਾ ਅਤੇ ਲੁਧਿਆਣਾ ਦਿਹਾਤੀ ‘ਚ ਕਤਲ, ਅਸਲਾ ਐਕਟ, ਐੱਨ. ਡੀ. ਪੀ. ਐੱਸ. ਐਕਟ, ਚੋਰੀ, ਡਕੈਤੀ ਅਤੇ ਲੁੱਟ ਸਮੇਤ 21 ਅਪਰਾਧਿਕ ਮਾਮਲੇ ਪਹਿਲਾਂ ਹੀ ਦਰਜ ਹਨ ।
ਪੁਲਸ ਕਰ ਰਹੀ ਹੈ ਨੈਟਵਰਕ ਨਾਲ ਜੁੜੇ ਹੋਰ ਮੁਲਜਮਾਂ ਦੀ ਭਾਲ
ਉਨ੍ਹਾਂ ਦੱਸਿਆ ਕਿ ਜੋਗਾ ਸਿੰਘ ਖਿ਼ਲਾਫ਼ ਦਰਜ ਮਾਮਲਿਆਂ ‘ਚ ਸਾਲ 2019 ‘ਚ ਥਾਣਾ ਖਾਲੜਾ, ਜਿ਼ਲਾ ਤਰਨਤਾਰਨ `ਚ ਦਰਜ ਐੱਫ਼. ਆਈ. ਆਰ. ਨੰਬਰ 23 ਵੀ ਸ਼ਾਮਲ ਹੈ । ਇਹ ਮਾਮਲਾ ਉਸ ਘਟਨਾ ਨਾਲ ਜੁੜਿਆ ਹੈ, ਜਿਸ ‘ਚ ਉਹ ਆਪਣੇ ਸਾਥੀ ਨਾਲ ਰਾਵੀ ਨਦੀ ਦੇ ਪਾਰੋਂ ਨਸ਼ੀਲੇ ਪਦਾਰਥਾਂ ਦੀ ਖੇਪ ਲੈਣ ਦੀ ਕੋਸਿ਼ਸ਼ ਕਰ ਰਿਹਾ ਸੀ । ਇਸ ਦੌਰਾਨ ਉਸ ਦਾ ਸਾਥੀ ਨਦੀ ਪਾਰ ਕਰਦੇ ਸਮੇਂ ਡੁੱਬ ਗਿਆ ਸੀ । ਪੁਲਸ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰ ਰਹੀ ਹੈ ਅਤੇ ਪੂਰੇ ਨੈੱਟਵਰਕ ਨਾਲ ਜੁੜੇ ਹੋਰ ਮੁਲਜ਼ਮਾਂ ਦੀ ਭਾਲ ਜਾਰੀ ਹੈ ।
Read More : 32.50 ਕਰੋੜ ਦੀ ਹੈਰੋਇਨ ਤੇ 9.90 ਲੱਖ ਦੀ ਡਰੱਗ ਮਨੀ ਬਰਾਮਦ
ਤਾਜ਼ਾ ਪੰਜਾਬੀ ਖ਼ਬਰਾਂ, ਰਾਜਨੀਤੀ, ਅਪਰਾਧ ਅਤੇ ਸੁਰੱਖਿਆ ਨਾਲ ਜੁੜੀਆਂ ਅਪਡੇਟਸ ਲਈ ਸਾਡੇ DM 24 LiveWebsite ਨਾਲ ਬਣੇ ਰਹੋ । ਵੀਡੀਓਜ਼ ਦੇਖਣ ਲਈ DM 24 Live YouTube ਚੈਨਲ Subscribe ਕਰੋ ਅਤੇ ਸਾਨੂੰ Facebook, ਇੰਸਟਾਗ੍ਰਾਮ, Twitter, Koo, ShareChat ਅਤੇ Dailyhunt ‘ਤੇ ਫੋਲੋ ਕਰੋ।
