ਕਾਰ-ਮੋਟਰਸਾਈਕਲ ਤੇ ਸਾਈਕਲ ਦੀ ਟੱਕਰ ਵਿਚ ਦੋ ਦੀ ਮੌਤ ਇਕ ਜਖਮੀ

Road Accident

ਗਿੱਦੜਬਾਹਾ, 14 ਸਤੰਬਰ 2026 : ਪੰਜਾਬ ਦੇ ਸ਼ਹਿਰ ਗਿੱਦੜਬਾਹਾ (Gidderbaha) ਦੇ ਮਲੌਟ ਰੋਡ ‘ਤੇ ਬੀਤੀ ਦੇਰ ਰਾਤ ਕਾਰ-ਮੋਟਰਸਾਈਕਲ ਤੇ ਸਾਈਕਲ ਦੀ ਟੱਕਰ ਵਿਚ ਦੋ ਦੀ ਮੌਤ (Death) ਤੇ ਇਕ ਗੰਭੀਰ ਜਖਮੀ ਹੋ ਗਿਆ ਹੈ ।

ਕੌਣ ਹਨ ਦੋਵੇਂ ਜਣੇ ਜੋ ਉਤਰ ਗਏ ਮੌਤ ਦੇ ਘਾਟ

ਮਿਲੀ ਜਾਣਕਾਰੀ ਅਨੁਸਾਰ ਮਲੌਟ ਤੋਂ ਗਿੱਦੜਬਾਹਾ ਵੱਲ ਆ ਰਹੀ ਇਕ ਕਾਰ ਜਿਸ ਵਲੋਂ ਮੋਟਰਸਾਈਕਲ ਨੂੰ ਜ਼ਬਰਦਸਤ ਟੱਕਰ ਮਾਰ ਦਿੱਤੀ ਗਈ ਅਤੇ ਫਿਰ ਬੇਕਾਬੂ ਹੋ ਕੇ ਇਕ ਢਾਬੇ ਤੋਂ ਸਾਈਕਲ ਤੇ ਜਾ ਰਹੇ ਇਕ ਵਿਅਕਤੀ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਉਹ ਗੰਭੀਰ ਰੂਪ ਵਿਚ ਜਖਮੀ (Injured) ਹੋ ਗਿਆ ਵਿਚ ਮੋਟਰਸਾਈਕਲ ਸਵਾਰ ਜਿਨ੍ਹਾਂ ਦੀ ਮੌਕੇ ਤੇ ਹੀ ਮੌਤ ਹੋ ਗਈ ਦੀ ਪਛਾਣ ਰਮਨਦੀਪ ਸਿੰਘ ਅਤੇ ਰਾਜ ਕੁਮਾਰ ਦੋਵੇਂ ਮਲੌਟ ਵਾਸੀ ਦੇ ਤੌਰ ਤੇ ਹੋਈ ਜਦੋਂ ਜਖਮੀ ਸਾਈਕਲ ਸਵਾਰ ਦੀ ਪਛਾਣ ਅਜਮੇਰ ਸਿੰਘ ਵਾਸੀ ਗਿੱਦੜਬਾਹਾ ਵਜੋਂ ਹੋਈ ਹੈ ।

ਪੁਲਸ ਨੇ ਲਾਸ਼ਾਂ ਨੂੰ ਕਬਜੇ ਵਿਚ ਲੈ ਭੇਜਿਆ ਪੋਸਟਮਾਰਟਮ ਲਈ

ਉਕਤ ਵਾਪਰੇ ਸੜਕ ਹਾਦਸੇ (Road accidents) ਵਿਚ ਕਾਰ ਦੀ ਟੱਕਰ ਵੱਜਣ ਨਾਲ ਮੌਤ ਦੇ ਘਾਟ ਉਤਰੇ ਦੋਵੇਂ ਵਿਅਕਤੀਆਂ ਦੀਆਂ ਲਾਸ਼ਾਂ ਨੂੰ ਪੁਲਸ ਨੇ ਮੌਕੇ ‘ਤੇ ਪਹੁੰਚ ਕੇ ਕਬਜੇ ਵਿਚ ਲੈਂਦਿਆਂ ਪੋਸਟਮਾਰਟਮ (Postmortem) ਲਈ ਹਸਪਤਾਲ ਦੇ ਮੁਰਦਾਘਰ ਵਿਖੇ ਭੇਜ ਦਿੱਤਾ ਜਦੋਂ ਕਿ ਜਖਮੀ ਹੋਏ ਵਿਅਕਤੀ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ ਹੈ । ਪੁਲਸ ਵਲੋਂ ਸੜਕ ਹਾਦਸੇ ਨੂੰ ਅੰਜਾਮ ਦੇਣ ਵਾਲੇ ਕਾਰ ਚਾਲਕ ਦੀ ਭਾਲ ਕੀਤੀ ਜਾ ਰਹੀ ਹੈ ।

Read More : ਕਾਰ ਨਾਲ ਕੁਚਲੇ ਜਾਣ ਕਾਰਨ ਵਾਪਰੇ ਹਾਦਸੇ ’ਚ ਮਾਸੂਮ ਬੱਚੇ ਦੀ ਮੌਤ

ਤਾਜ਼ਾ ਪੰਜਾਬੀ ਖ਼ਬਰਾਂ, ਰਾਜਨੀਤੀ, ਅਪਰਾਧ ਅਤੇ ਸੁਰੱਖਿਆ ਨਾਲ ਜੁੜੀਆਂ ਅਪਡੇਟਸ ਲਈ ਸਾਡੇ DM 24 LiveWebsite ਨਾਲ ਬਣੇ ਰਹੋ । ਵੀਡੀਓਜ਼ ਦੇਖਣ ਲਈ DM 24 Live YouTube ਚੈਨਲ Subscribe ਕਰੋ ਅਤੇ ਸਾਨੂੰ Facebook, ਇੰਸਟਾਗ੍ਰਾਮ, Twitter, Koo, ShareChat ਅਤੇ Dailyhunt ‘ਤੇ ਫੋਲੋ ਕਰੋ।

One thought on “ਕਾਰ-ਮੋਟਰਸਾਈਕਲ ਤੇ ਸਾਈਕਲ ਦੀ ਟੱਕਰ ਵਿਚ ਦੋ ਦੀ ਮੌਤ ਇਕ ਜਖਮੀ

Leave a Reply

Your email address will not be published. Required fields are marked *