ਏ. ਐਨ. ਟੀ. ਐਫ. ਤੇ ਬੀ. ਐਸ. ਐਫ. ਵਲੋਂ ਦੋ ਨਸ਼ਾ ਤਸਕਰ ਗ੍ਰਿਫ਼ਤਾਰ

Drug Smugglers

ਫਿ਼ਰੋਜ਼ਪੁਰ, 26 ਸਤੰਬਰ 2026 : ਪੰਜਾਬ ਦੇ ਜਿਲਾ ਫਿਰੋਜ਼ਪੁਰ (Ferozepur) ਦੇ ਪਿੰਡ ਲੰਘਿਆਣਾ ਵਿਖੇ ਏ. ਐਨ. ਟੀ. ਐਫ. ਤੇ ਬੀ. ਐਸ. ਐਫ. ਵਲੋਂ ਦੋ ਨਸ਼ਾ ਤਸਕਰਾਂ ਨੂੰ ਹੈਰੋਇਨ ਸਮੇਤ ਗ੍ਰਿਫ਼ਤਾਰ (Arrested) ਕੀਤਾ ਗਿਆ ਹੈ ।

ਕੌਣ ਹਨ ਇਹ ਦੋਵੇਂ ਨਸ਼ਾ ਤਸਕਰ

ਮਿਲੀ ਜਾਣਕਾਰੀ ਅਨੁਸਾਰ ਫਿਰੋਜ਼ਪੁਰ ਦੇ ਪਿੰਡ ਲੰਘਿਆਣਾ ਵਿਖੇ ਜੋ ਐਂਟੀ ਨਾਰਕੋਟਿਕਸ ਟਾਸਕ ਫੋਰਸ (Anti-Narcotics Task Force) ਅਤੇ ਬੀ. ਐਸ. ਐਫ. ਵੱਲੋਂ ਇਕ ਸਾਂਝੇ ਅਪਰੇਸ਼ਨ ਦੇ ਚਲਦਿਆਂ ਬੀਤੀ ਰਾਤ ਜੋ ਦੋ ਨਸ਼ਾ ਤਸਕਰਾਂ ਨੂੰ 19 ਕਿੱਲੋ 800 ਗ੍ਰਾਮ ਹੈਰੋਇਨ (Heroin) ਸਮੇਤ ਗ੍ਰਿਫਤਾਰ ਕੀਤਾ ਗਿਆ ਹੈ ਦੀ ਪਛਾਣ 22 ਸਾਲਾ ਬਲਜਿੰਦਰ ਸਿੰਘ ਅਤੇ 19 ਸਾਲਾ ਮਨਜੀਤ ਸਿੰਘ ਉਰਫ ਗਗਨਦੀਪ ਸਿੰਘ ਵਜੋਂ ਹੋਈ ਹੈ ।

ਕੀ ਜਾਣਕਾਰੀ ਦਿੱਤੀ ਅਧਿਕਾਰੀਆਂ ਨੇ

ਉਪਰੋਕਤ ਗ੍ਰਿਫ਼ਤਾਰੀ ਸਬੰਧੀ ਜਾਣਕਾਰੀ ਦਿੰਦਿਆਂ ਅਧਿਕਾਰੀਆਂ ਨੇ ਦੱਸਿਆ ਕਿ ਐਂਟੀ ਨਾਰਕੋਟਿਕਸ ਟਾਸਕ ਫੋਰਸ ਨੂੰ ਖ਼ਬਰੀ ਨੈਟਵਰਕ ਤੋਂ ਸੂਚਨਾ ਪ੍ਰਾਪਤ ਹੋਈ ਸੀ ਕਿ ਪਿੰਡ ਲੰਘਿਆਣਾ ਦੇ ਕੁੱਝ ਗੈਰ-ਸਮਾਜੀ ਅਨਸਰਾਂ ਵੱਲੋਂ ਪਾਕਿਸਤਾਨੀ ਸਮੱਗਲਰਾਂ (Pakistani smugglers) ਨਾਲ ਤਾਲਮੇਲ ਕਰਕੇ ਸਰਹੱਦ ਪਾਰੋਂ ਸਮਾਨ ਮੰਗਵਾਇਆ ਜਾ ਸਕਦਾ ਹੈ, ਜਿਸ ‘ਤੇ ਡੀ. ਐਸ. ਪੀ. ਪ੍ਰਿਥੀਪਾਲ ਸਿੰਘ, ਸਬ-ਇੰਸਪੈਕਟਰ ਸਤਪਾਲ ਸਿੰਘ ਅਤੇ ਸਹਾਇਕ ਸਬ-ਇੰਸਪੈਕਟਰ ਪਰਮਿੰਦਰ ਸਿੰਘ ਦੀ ਅਗਵਾਈ ਵਿੱਚ ਟੀਮ ਵੱਲੋਂ ਬੀ. ਐਸ. ਐਫ. ਨਾਲ ਕੀਤੇ ਸਾਂਝੇ ਅਪਰੇਸ਼ਨ ਦੌਰਾਨ ਪਿੰਡ ਲੰਘਿਆਣਾ ਦੇ ਬੰਨ ਕੋਲ ਦੋ ਭਾਰਤੀ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਕੋਲੋਂ 19 ਕਿੱਲੋ 800 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ । ਏ. ਐਨ. ਟੀ. ਐਫ. ਅਧਿਕਾਰੀਆਂ ਨੇ ਦੱਸਿਆ ਕਿ ਫੜੇ ਗਏ ਤਸਕਰਾਂ ਦੇ ਅਗਲੇ ਪਿਛਲੇ ਲਿੰਕ ਤਲਾਸ਼ੇ ਜਾ ਰਹੇ ਹਨ ।

Read More : ਹਜ਼ਾਰਾਂ ਗੋਲੀਆਂ ਤੇ ਨਗਦੀ ਸਮੇਤ ਰਾਜੌਰੀ ਵਿਖੇ ਮਹਿਲਾ ਤਸਕਰ ਗ੍ਰਿਫ਼ਤਾਰ

ਤਾਜ਼ਾ ਪੰਜਾਬੀ ਖ਼ਬਰਾਂ, ਰਾਜਨੀਤੀ, ਅਪਰਾਧ ਅਤੇ ਸੁਰੱਖਿਆ ਨਾਲ ਜੁੜੀਆਂ ਅਪਡੇਟਸ ਲਈ ਸਾਡੇ DM 24 LiveWebsite ਨਾਲ ਬਣੇ ਰਹੋ । ਵੀਡੀਓਜ਼ ਦੇਖਣ ਲਈ DM 24 Live YouTube ਚੈਨਲ Subscribe ਕਰੋ ਅਤੇ ਸਾਨੂੰ Facebook, ਇੰਸਟਾਗ੍ਰਾਮ, Twitter, Koo, ShareChat ਅਤੇ Dailyhunt ‘ਤੇ ਫੋਲੋ ਕਰੋ।

Leave a Reply

Your email address will not be published. Required fields are marked *