ਦੋ ਭਾਰਤੀ ਵਿਦਿਆਰਥੀਆਂ ਦੀ ਹੋਈ ਕੈਨੇਡਾ ਵਿਖੇ ਜਹਾਜ਼ ਹਾਦਸੇ ਵਿਚ ਮੌਤ

plane crash Canada

ਕੈਨੇਡਾ, 21 ਸਤੰਬਰ 2026 : ਕੈਨੈਡਾ (Canada) ਵਿਖੇ ਇਕ ਜਹਾਜ਼ ਹਾਦਸੇ ਦੇ ਵਿਚ ਭਾਰਤ ਦੇਸ਼ ਦੇ ਦੋ ਵਿਦਿਆਰਥੀਆਂ ਦੀ ਮੌਤ (Death of students) ਹੋ ਜਾਣ ਦਾ ਘਟਨਾਕ੍ਰਮ ਵਾਪਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ ।

ਕੌਣ ਹਨ ਦੋਵੇਂ ਜਣੇ

ਮਿਲੀ ਜਾਣਕਾਰੀ ਅਨੁਸਾਰ ਕੈਨੇਡਾ ਵਿਖੇ ਜੋ ਦੋ ਭਾਰਤੀ ਵਿਦਿਆਰਥੀਆਂ ਦੀ ਇਕ ਜਹਾਜ਼ ਹਾਦਸੇ (Plane crash) ਵਿਚ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ ਦੇ ਵਿਚ ਦੋਵੇਂ ਭਾਰਤੀ ਵਿਦਿਆਰਥੀਆਂ (Indian students) ਦੀ ਪਛਾਣ ਤਾਮਿਲਨਾਡੂ ਦੇ ਮਨੋਜ ਸ਼ਿਵਕੁਮਾਰ ਅਤੇ ਪੁਡੂਚੇਰੀ ਦੇ ਸ੍ਰੀਸਰਨ ਥਿਰੂਗਨਾਨਾਸੰਬੰਥਮ ਵਜੋਂ ਕੀਤੀ ਗਈ ਹੈ ।

ਕਿਵੇਂ ਵਾਪਰਿਆ ਹਾਦਸਾ

ਪ੍ਰਾਪਤ ਸੂਚਨਾ ਮੁਤਾਬਕ ਉਕਤ ਜਹਾਜ਼ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਦੋਵੇਂ ਭਾਰਤੀ ਵਿਦਿਆਰਥੀ ਕੈਨੇਡਾ ਵਿਚ ਜਹਾਜ਼ ਰਾਹੀਂ ਉਡਾਣ ਸਿਖਲਾਈ ਲੈ ਰਹੇ ਸਨ । ਭਾਰਤੀ ਮਿਸ਼ਨ ਤੇ ਭਾਰਤੀ ਕੌਂਸਲੇਟ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮ੍ਰਿਤਕਾਂ ਦੇਹਾਂ ਨੂੰ ਭਾਰਤ ਵਾਪਸ ਲਿਆਉਣ ਲਈ ਪਰਿਵਾਰਾਂ ਨੂੰ ਹਰ ਸੰਭਵ ਕੌਂਸਲ ਸਹਾਇਤਾ ਪ੍ਰਦਾਨ ਕੀਤੀ ਜਾਵੇਗੀ ।

Read More : ਅਮਰੀਕਾ ਵਿਖੇ ਜਹਾਜ਼ ਹਾਦਸਾਗ੍ਰਸਤ ਹੋਣ ਕਾਰਨ ਹੋਈ ਪੰਜ ਦੀ ਮੌਤ

ਤਾਜ਼ਾ ਪੰਜਾਬੀ ਖ਼ਬਰਾਂ, ਰਾਜਨੀਤੀ, ਅਪਰਾਧ ਅਤੇ ਸੁਰੱਖਿਆ ਨਾਲ ਜੁੜੀਆਂ ਅਪਡੇਟਸ ਲਈ ਸਾਡੇ DM 24 LiveWebsite ਨਾਲ ਬਣੇ ਰਹੋ । ਵੀਡੀਓਜ਼ ਦੇਖਣ ਲਈ DM 24 Live YouTube ਚੈਨਲ Subscribe ਕਰੋ ਅਤੇ ਸਾਨੂੰ Facebook, ਇੰਸਟਾਗ੍ਰਾਮ, Twitter, Koo, ShareChat ਅਤੇ Dailyhunt ‘ਤੇ ਫੋਲੋ ਕਰੋ।

Leave a Reply

Your email address will not be published. Required fields are marked *