ਹਰਿਆਣਾ ਪ੍ਰਦੂਸ਼ਣ ਰੋਕਥਾਮ ਬੋਰਡ ਦੇ ਦੋ ਅਧਿਕਾਰੀ ਕੀਤੇ ਮੁਅੱਤਲ

suspended

ਗੁਰੂਗ੍ਰਾਮ, 2 ਅਕਤੂਬਰ 2026 : ਹਰਿਆਣਾ (Haryana) ਸੂਬੇ ਦੇ ਰਾਜ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਦੋ ਅਧਿਕਾਰੀਆਂ ਨੂੰ ਅੱਜ ਹਰਿਆਣਾ ਦੇ ਮੁੱਖ ਮੰਤਰੀ ਦੇ ਹੁਕਮਾਂ ’ਤੇ ਮੁਅੱਤਲ (suspended) ਕੀਤੇ ਜਾਣ ਦਾ ਸਮਾਚਾਰ ਹੈ ।

ਕੌਣ ਕੌਣ ਹਨ ਦੋਵੇਂ ਅਧਿਕਾਰੀ

ਮਿਲੀ ਜਾਣਕਾਰੀ ਅਨੁਸਾਰ ਗੁਰੂਗ੍ਰਾਮ (Gurugram) ਵਿੱਚ ਵਿਕਾਸ ਪ੍ਰਾਜੈਕਟਾਂ ਦੀ ਸਮੀਖਿਆ ਲਈ ਹੋਈ ਮੀਟਿੰਗ ਦੌਰਾਨ ਹਰਿਆਣਾ ਦੇ ਮੁੱਖ ਮੰਤਰੀ ਵਲੋਂ ਪ੍ਰਦੂਸ਼ਣ ਨਾਲ ਜੁੜੀਆਂ ਸਿ਼ਕਾਇਤਾਂ ’ਤੇ ਸਖ਼ਤ ਕਾਰਵਾਈ ਕਰਦਿਆਂ ਜੋ ਮੁੱਖ ਮੰਤਰੀ ਦੇ ਨਿਰਦੇਸ਼ਾਂ ’ਤੇ ਹਰਿਆਣਾ ਰਾਜ ਪ੍ਰਦੂਸ਼ਣ ਕੰਟਰੋਲ ਬੋਰਡ (Haryana State Pollution Control Board) ਦੇ ਗੁਰੂਗ੍ਰਾਮ ਨਾਰਥ ਅਤੇ ਗੁਰੂਗ੍ਰਾਮ ਸਾਊਥ ਦੇ ਰੀਜਨਲ ਅਫ਼ਸਰਾਂ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ ਵਿੱਚ ਗੁਰੂਗ੍ਰਾਮ ਨਾਰਥ ਦੀ ਰੀਜਨਲ ਅਫ਼ਸਰ ਆਕਾਂਕਸ਼ਾ ਅਤੇ ਗੁਰੂਗ੍ਰਾਮ ਸਾਊਥ ਦੇ ਰੀਜਨਲ ਅਫ਼ਸਰ ਮੁਕੁਲ ਕੁਮਾਰ ਸ਼ਾਮਲ ਹਨ ।

ਵਾਰ-ਵਾਰ ਸਮੱਸਿਆਵਾਂ ਸਬੰਧੀ ਮਿਲ ਰਹੀਆਂ ਸਨ ਸਿ਼ਕਾਇਤਾਂ

ਜਾਣਕਾਰੀ ਅਨੁਸਾਰ ਗੁਰੂਗ੍ਰਾਮ ਦੀਆਂ ਵੱਖ-ਵੱਖ ਰੈਜ਼ੀਡੈਂਟ ਵੈਲਫੇਅਰ ਐਸੋਸੀਏਸ਼ਨਾਂ ਵੱਲੋਂ ਲਗਾਤਾਰ ਪ੍ਰਦੂਸ਼ਣ ਅਤੇ ਇਸ ਨਾਲ ਸਬੰਧਤ ਸਮੱਸਿਆਵਾਂ ਬਾਰੇ ਸਿ਼ਕਾਇਤਾਂ ਮਿਲ ਰਹੀਆਂ ਸਨ । ਇਨ੍ਹਾਂ ਸਿ਼ਕਾਇਤਾਂ ਨੂੰ ਗੰਭੀਰਤਾ ਨਾਲ ਲੈਂਦਿਆਂ ਮੁੱਖ ਮੰਤਰੀ ਨੇ ਸਮੀਖਿਆ ਮੀਟਿੰਗ ਦੌਰਾਨ ਅਧਿਕਾਰੀਆਂ ਦੀ ਕਾਰਗੁਜ਼ਾਰੀ ’ਤੇ ਸਖ਼ਤ ਰੁਖ ਅਪਣਾਇਆ । ਮੁੱਖ ਮੰਤਰੀ ਦੇ ਇਸ ਫੈਸਲੇ ਨੂੰ ਗੁਰੂਗ੍ਰਾਮ ਵਿੱਚ ਵਧ ਰਹੇ ਪ੍ਰਦੂਸ਼ਣ ’ਤੇ ਪ੍ਰਸ਼ਾਸਨਿਕ ਜਵਾਬਦੇਹੀ ਯਕੀਨੀ ਬਣਾਉਣ ਦੀ ਦਿਸ਼ਾ ਵਿੱਚ ਅਹਿਮ ਕਦਮ ਮੰਨਿਆ ਜਾ ਰਿਹਾ ਹੈ ।

Read More : ਰੈਗਿੰਗ ਦੀ ਕੋਸਿ਼ਸ਼ ਕਰਨ ‘ਤੇ ਸੀਨੀਅਰ ਵਿਦਿਆਰਥੀ ਕੀਤੇ ਮੁਅੱਤਲ

ਤਾਜ਼ਾ ਪੰਜਾਬੀ ਖ਼ਬਰਾਂ, ਰਾਜਨੀਤੀ, ਅਪਰਾਧ ਅਤੇ ਸੁਰੱਖਿਆ ਨਾਲ ਜੁੜੀਆਂ ਅਪਡੇਟਸ ਲਈ ਸਾਡੇ DM 24 LiveWebsite ਨਾਲ ਬਣੇ ਰਹੋ । ਵੀਡੀਓਜ਼ ਦੇਖਣ ਲਈ DM 24 Live YouTube ਚੈਨਲ Subscribe ਕਰੋ ਅਤੇ ਸਾਨੂੰ Facebook, ਇੰਸਟਾਗ੍ਰਾਮ, Twitter, Koo, ShareChat ਅਤੇ Dailyhunt ‘ਤੇ ਫੋਲੋ ਕਰੋ।

One thought on “ਹਰਿਆਣਾ ਪ੍ਰਦੂਸ਼ਣ ਰੋਕਥਾਮ ਬੋਰਡ ਦੇ ਦੋ ਅਧਿਕਾਰੀ ਕੀਤੇ ਮੁਅੱਤਲ”

Leave a Reply

Your email address will not be published. Required fields are marked *