ਅੰਮ੍ਰਿਤਸਰ ਵਿਖੇ ਦੋ ਵਿਅਕਤੀ ਹਥਿਆਰਾਂ ਅਤੇ ਹੈਰੋਇਨ ਸਮੇਤ ਗ੍ਰਿਫ਼ਤਾਰ

Amritsar Arms

ਅੰਮ੍ਰਿਤਸਰ, 7 ਸਤੰਬਰ 2026 : ਪੰਜਾਬ ਦੇ ਸ਼ਹਿਰ ਅੰਮ੍ਰਿਤਸਰ (Amritsar) ਵਿਖੇ ਅੰਮ੍ਰਿਤਸਰ ਦਿਹਾਤੀ ਪੁਲਸ ਵਲੋਂ ਦੋ ਵਿਅਕਤੀਆਂ ਨੂੰ ਹਥਿਆਰਾਂ ਅਤੇ ਹੈਰੋਇਨ ਸਮੇਤ ਗ੍ਰਿਫ਼ਤਾਰ (Arrested) ਕੀਤਾ ਗਿਆ ਹੈ ।

ਕਿੰਨੇ ਹਥਿਆਰ ਅਤੇ ਕਿੰਨੀ ਹੈਰੋਇਨ ਕੀਤੀ ਗਈ ਹੈ ਬਰਾਮਦ

ਮਿਲੀ ਜਾਣਕਾਰੀ ਅਨੁਸਾਰ ਅੰਮ੍ਰਿਤਸਰ ਦਿਹਾਤੀ ਪੁਲਸ (Amritsar Rural Police) ਵਲੋਂ ਜੋ ਸਰਹੱਦ ਪਾਰ ਤੋਂ ਨਸ਼ੀਲੇ ਪਦਾਰਥਾਂ ਅਤੇ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਇੱਕ ਮਾਡਿਊਲ ਦਾ ਪਰਦਾਫਾਸ਼ ਕਰਦਿਆਂ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਦੇ ਕੋਲੋਂ 15 ਗੈਰ-ਕਾਨੂੰਨੀ ਪਿਸਤੌਲ ਅਤੇ 5 ਕਿਲੋ ਹੈਰੋਇਨ ਬਰਾਮਦ ਕੀਤੀ ਗਈ ਹੈ ।

ਦੋਹਾਂ ਵਿਰੁੱਧ ਕੀਤਾ ਗਿਆ ਹੈ ਕੇਸ ਦਰਜ

ਉਪਰੋਕਤ ਪਕੜੇ ਗਏ ਵਿਅਕਤੀਆਂ ਵਿਰੁੱਧ ਪੁਲਸ ਸਟੇਸ਼ਨ ਘਰਿੰਡਾ ਵਿਖੇ ਐਨ. ਡੀ. ਪੀ. ਐਸ. (N. D. P. S.) ਅਤੇ ਆਰਮਜ਼ ਐਕਟ ਦੀਆਂ ਧਾਰਾਵਾਂ ਤਹਿਤ ਐਫ. ਆਈ. ਆਰ. ਦਰਜ ਕੀਤੀ ਗਈ ਹੈ । ਪੁਲਸ ਵਲੋਂ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ, ਗਿਰੋਹ ਵਿਚ ਸ਼ਾਮਲ ਹੋਰ ਵਿਅਕਤੀਆਂ ਦੀ ਪਛਾਣ ਕਰਨ ਅਤੇ ਪੂਰੇ ਨੈੱਟਵਰਕ ਨੂੰ ਖਤਮ ਕਰਨ ਲਈ ਜਾਂਚ ਜਾਰੀ ਹੈ ।

ਕੀ ਸਾਹਮਣੇ ਆਇਆ ਪੁਲਸ ਦੀ ਸ਼ੁਰੂਆਤੀ ਜਾਂਚ ਵਿਚ

ਪੰਜਾਬ ਪੁਲਸ ਵਲੋਂ ਗੈਰ-ਕਾਨੂੰਨੀ ਹਥਿਆਰਾਂ (Illegal weapons) ਅਤੇ ਹੈਰੋਇਨ (Heroin) ਸਮੇਤ ਪਕੜੇ ਗਏ ਵਿਅਕਤੀਆਂ ਤੋਂ ਕੀਤੀ ਗਈ ਮੁੱਢਲੀ ਜਾਂਚ ਤੋਂ ਪਤਾ ਲੱਗਿਆ ਹੈ ਕਿ ਦੋਸ਼ੀ ਕਥਿਤ ਤੌਰ ‘ਤੇ ਵਿਦੇਸ਼ੀ ਹੈਂਡਲਰਾਂ ਦੇ ਸੰਪਰਕ ਵਿੱਚ ਸਨ ਅਤੇ ਗੈਰ-ਕਾਨੂੰਨੀ ਹਥਿਆਰ ਅਤੇ ਨਸ਼ੀਲੇ ਪਦਾਰਥਾਂ ਦੀ ਖੇਪ ਪ੍ਰਾਪਤ ਕਰਕੇ ਨਿਰਦੇਸ਼ ਅਨੁਸਾਰ ਉਨ੍ਹਾਂ ਨੂੰ ਅੱਗੇ ਸਪਲਾਈ ਕਰਦੇ ਸਨ । ਪੰਜਾਬ ਪੁਲਸ ਨਸ਼ੀਲੇ ਪਦਾਰਥਾਂ ਦੀ ਤਸਕਰੀ ਅਤੇ ਗੈਰ-ਕਾਨੂੰਨੀ ਹਥਿਆਰਾਂ ਦੇ ਨੈੱਟਵਰਕਾਂ ਨੂੰ ਖਤਮ ਕਰਨ ਅਤੇ ਪੰਜਾਬ ਨੂੰ ਸੁਰੱਖਿਅਤ ਅਤੇ ਨਸ਼ਾ ਮੁਕਤ ਸੂਬਾ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ ।

Read More : ਅੰਮ੍ਰਿਤਸਰ ਪੁਲਸ ਨੇ ਇਕ ਵਿਅਕਤੀ ਨੂੰ ਕੀਤਾ ਹੈਰੋਇਨ ਸਮੇਤ ਗ੍ਰਿਫ਼ਤਾਰ

ਤਾਜ਼ਾ ਪੰਜਾਬੀ ਖ਼ਬਰਾਂ, ਰਾਜਨੀਤੀ, ਅਪਰਾਧ ਅਤੇ ਸੁਰੱਖਿਆ ਨਾਲ ਜੁੜੀਆਂ ਅਪਡੇਟਸ ਲਈ ਸਾਡੇ DM 24 LiveWebsite ਨਾਲ ਬਣੇ ਰਹੋ । ਵੀਡੀਓਜ਼ ਦੇਖਣ ਲਈ DM 24 Live YouTube ਚੈਨਲ Subscribe ਕਰੋ ਅਤੇ ਸਾਨੂੰ Facebook, ਇੰਸਟਾਗ੍ਰਾਮ, Twitter, Koo, ShareChat ਅਤੇ Dailyhunt ‘ਤੇ ਫੋਲੋ ਕਰੋ।

Leave a Reply

Your email address will not be published. Required fields are marked *