ਕਰੰਟ ਲੱਗਣ ਦੇ ਕਾਰਨ ਦੋ ਨੌਜਵਾਨਾਂ ਦੀ ਹੋਈ ਮੌਤ

Current Death

ਪਾਤੜਾਂ, ਘੱਗਾ, 13 ਅਗਸਤ 2026 : ਜਿਲਾ ਪਟਿਆਲਾ ਅਧੀਨ ਆਉਂਦੇ ਕਸਬਾ ਘੱਗਾ ਨੇੜਲੇ ਪਿੰਡ ਤਲਵੰਡੀ ਮਲਿਕ (Village Talwandi Malik) ਵਿਖੇ ਦੋ ਵਿਅਕਤੀਆਂ ਦੀ ਕਰੰਟ ਲੱਗਣ (get electrocuted) ਕਾਰਨ ਮੌਤ ਹੋ ਗਈ ਹੈ ।

ਕੌਣ ਹਨ ਦੋਵੇਂ ਨੌਜਵਾਨ

ਮਿਲੀ ਜਾਣਕਾਰੀ ਅਨੁਸਾਰ ਪਿੰਡ ਤਲਵੰਡੀ ਮਲਿਕ ਵਿਖੇ ਜੋ ਕਰੰਟ ਲੱਗਣ ਦੇ ਕਾਰਨ ਦੋ ਨੌਜਵਾਨਾਂ ਦੀ ਮੌਤ (Death) ਹੋ ਜਾਣ ਦਾ ਘਟਨਾਕ੍ਰਮ ਵਾਪਰਿਆ ਹੈ ਵਿਚ ਦੋਵੇਂ ਨੌਜਵਾਨਾਂ ਦੀ ਪਛਾਣ ਜਗਤਾਰ ਸਿੰਘ ਜੱਗੀ ਅਤੇ ਦੀਨਾ ਸਿੰਘ ਦੇ ਤੌਰ ‘ਤੇ ਹੋਈ ਹੈ । ਦੱਸਣਯੋਗ ਹੈ ਕਿ ਦੋਵੇਂ ਨੌਜਵਾਨ ਪਿੰਡ ਦੇ ਸਰਕਾਰੀ ਸਟੇਡੀਅਮ ’ਚ ਲਾਈਟਾਂ ਦਾ ਕੰਮ ਕਰ ਰਹੇ ਸਨ ਤਾਂ ਉਪਰੋਂ ਦੀ ਲੰਘ ਰਹੀ 11 ਹਜ਼ਾਰ ਵੋਲਟ ਲਾਈਨ ਦੀ ਲਪੇਟ ’ਚ ਆਉਣ ਨਾਲ ਉਨ੍ਹਾਂ ਨੂੰ ਕਰੰਟ ਲੱਗ ਗਿਆ ।

ਪਿੰਡ ਵਾਸੀਆਂ ਨੇ ਕੀਤੀ ਸਰਕਾਰ ਕੋਲੋਂ ਮਦਦ ਦੀ ਮੰਗ

ਉਪਰੋਕਤ ਵਾਪਰੇ ਹਾਦਸੇ ਜਿਸ ਵਿਚ ਦੋ ਨੌਜਵਾਨਾਂ ਦੀ ਜਾਨ ਚਲੀ ਗਈ ਹੈ ਵਿਚ ਜਗਤਾਰ ਸਿੰਘ ਜੱਗੀ ਨਾਮੀ ਨੌਜਵਾਨ ਇਲੈਕਟਰੀਸ਼ਨ ਦਾ ਕੰਮ ਕਰਦਾ ਸੀ ਤੇ ਦੀਨਾ ਸਿੰਘ ਜੋ ਲੇਬਰ ਦਾ ਕੰਮ ਕਰਦਾ ਸੀ । ਦੋਹਾਂ ਨੌਜਵਾਨਾਂ ਦੀ ਅਚਾਨਕ ਮੌਤ ’ਤੇ ਪਿੰਡ ਤੇ ਇਲਾਕੇ ਵਿਚ ਸੋਗ ਦੀ ਲਹਿਰ ਦੌੜ ਗਈ। ਪਿੰਡ ਵਾਸੀਆਂ ਨੇ ਸਰਕਾਰ ਕੋਲੋਂ ਪਰਿਵਾਰ ਦੀ ਮਾਲੀ ਮਦਦ ਦੀ ਮੰਗ ਕੀਤੀ ਹੈ ।

Read More : ਗੁੜਗਾਓਂ ਵਿਖੇ ਕਰੰਟ ਲੱਗਣ ਨਾਲ ਹੋਈ 7 ਸਾਲਾ ਮਾਸੂਮ ਦੀ ਮੌਤ

ਤਾਜ਼ਾ ਪੰਜਾਬੀ ਖ਼ਬਰਾਂ, ਰਾਜਨੀਤੀ, ਅਪਰਾਧ ਅਤੇ ਸੁਰੱਖਿਆ ਨਾਲ ਜੁੜੀਆਂ ਅਪਡੇਟਸ ਲਈ ਸਾਡੇ DM 24 LiveWebsite ਨਾਲ ਬਣੇ ਰਹੋ । ਵੀਡੀਓਜ਼ ਦੇਖਣ ਲਈ DM 24 Live YouTube ਚੈਨਲ Subscribe ਕਰੋ ਅਤੇ ਸਾਨੂੰ Facebook, ਇੰਸਟਾਗ੍ਰਾਮ, Twitter, Koo, ShareChat ਅਤੇ Dailyhunt ‘ਤੇ ਫੋਲੋ ਕਰੋ।

Leave a Reply

Your email address will not be published. Required fields are marked *