ਕੇਂਦਰੀ ਮੰਤਰੀ ਅਮਿਤ ਸ਼ਾਹ ਕਰਨਗੇ ਬਿਕਰਮਜੀਤ ਸਿੰਘ ਦੇ ਪਰਿਵਾਰ ਨਾਲ ਮੁਲਾਕਾਤ

Amit Shah

ਮਾੜੀ ਪੰਨੂਆਂ 20 ਅਕਤੂਬਰ 2026 : ਭਾਰਤ ਦੇਸ਼ ਦੇ ਕੇਂਦਰੀ ਮੰਤਰੀ (Union Minister) ਅਮਿਤ ਸ਼਼ਾਹ ਮਾੜੀ ਪੰਨੂਆਂ ਵਿਖੇ ਪਹੁੰਚ ਕੇ ਵਿਸ਼ੇਸ਼ ਤੌਰ ‘ਤੇ ਬਿਕਰਮਜੀਤ ਸਿੰਘ ਦੇ ਘਰ ਜਾਣ ਲਈ ਰਵਾਨਾ ਹੋ ਚੁੱਕੇ ਹਨ ।

ਅਮਿਤ ਸ਼ਾਹ ਵਲੋਂ ਕੀਤਾ ਜਾਵੇਗਾ ਬਿਕਰਮਜੀਤ ਦੇ ਪਰਿਵਾਰ ਨਾਲ ਦੁੱਖ ਸਾਂਝਾ

ਮਿਲੀ ਜਾਣਕਾਰੀ ਅਨੁਸਾਰ ਕੇਂਦਰੀ ਮੰਤਰੀ ਅਮਿਤ ਸ਼ਾਹ (Amit Shah) ਜੋ ਕਿ ਮਾੜੀ ਪੰਨੂਆਂ ਵਿਖੇ ਪਹੁੰਚ ਚੁੱਕੇ ਹਨ ਬਿਕਰਮਜੀਤ ਸਿੰਘ ਦੇ ਘਰ ਜਾ ਕੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨਾਲ ਜਿਥੇ ਮੁਲਾਕਾਤ ਕਰਨਗੇ, ਉਥੇ ਉਨ੍ਹਾਂ ਨਾਲ ਦੁੱਖ ਸਾਂਝਾ ਕਰਕੇ ਉਨ੍ਹਾਂ ਨੂੰ ਹਰ ਸੰਭਵ ਮਦਦ ਅਤੇ ਸੁਰੱਖਿਆ ਦਾ ਭਰੋਸਾ ਦਿੱਤਾ ਜਾਵੇਗਾ ।

ਹੋਰ ਕਿਥੇ ਜਾਣਗੇ ਅਮਿਤ ਸ਼ਾਹ

ਪ੍ਰਾਪਤ ਸੂਚਨਾ ਮੁਤਾਬਕ ਅਮਿਤ ਸ਼ਾਹ ਜੋ ਕਿ ਪੰਜਾਬ ਦੌਰੇ ‘ਤੇ ਹਨ ਵਲੋਂ ਉਪਰੋਕਤ ਤੋਂ ਇਲਾਵਾ ਮਾਨਸਾ ਵਿਖੇ ਨਸ਼ਾ ਵਿਰੋਧੀ ਕਾਰਕੁੰਨ ਪਰਵਿੰਦਰ ਸਿੰਘ ਝੋਟਾ (Parvinder Singh Jhota) ਦੇ ਕਤਲ ਮਾਮਲੇ ਵਿਚ ਪ੍ਰਦਰਸ਼ਨ ਕਰ ਰਹੇ ਉਸਦੇ ਪਿਤਾ ਅਤੇ ਸੰਘਰਸ਼ ਕਮੇਟੀ ਦੇ ਆਗੂਆਂ ਨਾਲ ਮੁਲਾਕਾਤ ਕਰਨਗੇ ਅਤੇ ਪਰਿਵਾਰ ਦੀ ਮੰਗ ਅਨੁਸਾਰ ਦੁੱਖ ਸਾਂਝਾ ਕਰਦਿਆਂ ਉਨ੍ਹਾਂ ਨੂੰ ਹਰ ਸੰਭਵ ਮਦਦ ਪ੍ਰਦਾਨ ਕੀਤੀ ਜਾਵੇਗੀ ।

Read More : ਮੁੱਖ ਮੰਤਰੀ ਨੇ ਪਰਵਿੰਦਰ ਝੋਟਾ ਕੇਸ ਦੀ ਜਾਂਚ ਸੀ. ਬੀ. ਆਈ. ਨੂੰ ਦੇਣ ਦਾ ਕੀਤਾ ਐਲਾਨ

ਤਾਜ਼ਾ ਪੰਜਾਬੀ ਖ਼ਬਰਾਂ, ਰਾਜਨੀਤੀ, ਅਪਰਾਧ ਅਤੇ ਸੁਰੱਖਿਆ ਨਾਲ ਜੁੜੀਆਂ ਅਪਡੇਟਸ ਲਈ ਸਾਡੇ DM 24 LiveWebsite ਨਾਲ ਬਣੇ ਰਹੋ । ਵੀਡੀਓਜ਼ ਦੇਖਣ ਲਈ DM 24 Live YouTube ਚੈਨਲ Subscribe ਕਰੋ ਅਤੇ ਸਾਨੂੰ Facebook, ਇੰਸਟਾਗ੍ਰਾਮ, Twitter, Koo, ShareChat ਅਤੇ Dailyhunt ‘ਤੇ ਫੋਲੋ ਕਰੋ ।

Leave a Reply

Your email address will not be published. Required fields are marked *