ਅਣਪਛਾਤੇ ਹਮਲਾਵਰਾਂ ਨੇ ਕਾਰ ਤੇ ਫਾਇਰਿੰਗ ਕਰਕੇ ਕੀਤਾ ਇਕ ਵਿਅਕਤੀ ਜ਼ਖ਼ਮੀ

Shoot

ਦਿੱਲੀ, 25 ਫਰਵਰੀ 2026 : ਦਿੱਲੀ (Delhi) ਦੇ ਕਸ਼ਮੀਰੀ ਗੇਟ ਖੇਤਰ ਵਿਚ ਬੀਤੀ ਦੇਰ ਰਾਤ ਅਣਪਛਾਤੇ ਹਮਲਾਵਰਾਂ ਵਲੋਂ ਇਕ ਕਾਰ ਤੇ ਫਾਇਰਿੰਗ (Firing on a car) ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ ।  

ਕਿੰਨੇ ਵਿਅਕਤੀ ਹੋਏ ਜ਼ਖ਼ਮੀ

ਮਿਲੀ ਜਾਣਕਾਰੀ ਅਨੁਸਾਰ ਮੰਗਲਵਾਰ ਦੇਰ ਰਾਤ ਜੋ ਦਿੱਲੀ ਦੇ ਕਸ਼ਮੀਰੀ ਗੇਟ (Kashmiri Gate) ਖੇਤਰ ਵਿਚ ਅਣਪਛਾਤੇ ਹਮਲਾਵਰਾਂ ਨੇ ਇਕ ਕਾਰ ਤੇ ਗੋਲੀਬਾਰੀ ਕੀਤੀ ਦੌਰਾਨ ਇਕ ਵਿਅਕਤੀ ਵੀ ਜ਼ਖ਼ਮੀ (Injured) ਹੋ ਗਿਆ ਹੈ । ਜਦੋਂ ਕਿ ਪੁਲਸ ਮੁਤਾਬਕ ਕਾਰ ਵਿਚ ਪੰਜ ਲੋਕ ਸਵਾਰ ਸਨ ਅਤੇ ਗੋਲੀਬਾਰੀ ਤੋਂ ਬਾਅਦ ਹਮਲਾਵਰ ਭੱਜ ਗਏ । ਦੱਸਣਯੋਗ ਹੈ ਕਿ ਜੋ ਵਿਅਕਤੀ ਜ਼ਖਮੀ ਹੋਇਆ ਹੈ ਵਲੋਂ ਆਪਣੇ ਆਪ ਨੂੰ ਲਾਰੈਂਸ ਬਿਸ਼ਨੋਈ ਦੀ ਕਾਨੂੰਨੀ ਟੀਮ ਦਾ ਹਿੱਸਾ ਦੱਸਿਆ ਜਾ ਰਿਹਾ ਹੈ ।

ਕੀ ਦੱਸਿਆ ਡੀ. ਸੀ. ਪੀ. ਦਿੱਲੀ ਨੇ

ਦਿੱਲੀ ਪੁਲਸ ਦੇ ਡੀ. ਸੀ. ਪੀ. (D. C. P.) (ਉਤਰੀ) ਰਾਜਾ ਬੰਠੀਆ ਨੇ ਦੱਸਿਆ ਕਿ ਜ਼ਖ਼ਮੀ ਵਿਅਕਤੀ ਦਾ ਤੁਰੰਤ ਨੇੜਲੇ ਹਸਪਤਾਲ ਲਿਜਾ ਕੇ ਇਲਾਜ ਕਰਵਾਇਆ ਗਿਆ ਹੈ ਤੇ ਹੁਣ ਉਸਦੀ ਹਾਲਤ ਠੀਕ ਦੱਸੀ ਜਾ ਰਹੀ ਹੈ । ਉਨ੍ਹਾਂ ਦੱਸਿਆ ਕਿ ਸਾਨੂੰ ਰਾਤ ਲਗਭਗ 10 . 10 ਵਜੇ ਸੂਚਨਾ ਮਿਲੀ ਸੀ ਕਿ ਕਸ਼ਮੀਰੀ ਗੇਟ ਨੇੜੇ ਇਕ ਕਾਰ ਤੇ ਗੋਲੀਬਾਰੀ ਹੋਈ ਹੈ ।

ਮੌਕੇ ਤੇ ਪਹੁੰਚ ਕੇ ਹੋਰ ਕੀ ਕੀ ਦੇਖਿਆ ਪੁਲਸ ਨੇ

ਘਟਨਾ ਦੀ ਸੂਚਨਾ ਮਿਲਦਿਆਂ ਹੀ ਮੌਕੇ ਤੇ ਪਹੁੰਚੇ ਦਿੱਲੀ ਪੁਲਸ (Delhi Police) ਦੇ ਡੀ. ਸੀ. ਪੀ. ਨੇ ਦੱਸਿਆ ਕਿ ਉਨ੍ਹਾਂ ਦੇਖਿਆ ਕਿ ਗੱਡੀ `ਤੇ ਚਾਰ ਤੋਂ ਪੰਜ ਰਾਊਂਡ ਫਾਇਰ ਕੀਤੇ ਗਏ ਸਨ । ਉਨ੍ਹਾਂ ਕਿਹਾ ਕਿ ਉਹ ਜਾਂਚ ਦੇ ਹਰ ਪਹਿਲੂ `ਤੇ ਕੰਮ ਕਰ ਰਹੇ ਹਨ । ਟੀਮ ਵੱਲੋਂ ਸੀ. ਸੀ. ਟੀ. ਵੀ. ਫੁਟੇਜ, ਗਵਾਹਾਂ ਦੇ ਬਿਆਨਾਂ ਅਤੇ ਹੋਰ ਤਕਨੀਕੀ ਸਬੂਤਾਂ ਦੇ ਆਧਾਰ `ਤੇ, ਹਮਲਾਵਰਾਂ ਦੀ ਪਛਾਣ ਕਰਨ ਅਤੇ ਉਨ੍ਹਾਂ ਨੂੰ ਜਲਦੀ ਹੀ ਗ੍ਰਿਫ਼ਤਾਰ ਕਰਨ ਦੀ ਕੋਸਿ਼ਸ਼ ਕੀਤੀ ਜਾ ਰਹੀ ਹੈ । ਪੁਲਸ ਵੱਲੋਂ ਆਲੇ-ਦੁਆਲੇ ਦੇ ਖੇਤਰ ਦੀ ਘੇਰਾਬੰਦੀ ਕੀਤੀ ਗਈ ਹੈ । ਗੋਲੀਬਾਰੀ (Shooting) ਵਾਲੀ ਥਾਂ ਤੋਂ ਖਾਲੀ ਕਾਰਤੂਸ ਬਰਾਮਦ ਕੀਤੇ ਗਏ ਹਨ ਅਤੇ ਹਥਿਆਰ ਦੀ ਪਛਾਣ ਕਰਨ ਦੀ ਕੋਸਿ਼ਸ਼ ਕੀਤੀ ਜਾ ਰਹੀ ਹੈ ।

Read More : ਕੈਨੇਡਾ ਦੇ ਸਕੂਲ ਵਿੱਚ ਹੋਈ ਗੋਲੀਬਾਰੀ ਚਲਦਿਆਂ ਹਮਲਾਵਰ ਸਮੇਤ 10 ਦੀ ਮੌਤ

ਤਾਜ਼ਾ ਪੰਜਾਬੀ ਖ਼ਬਰਾਂ, ਰਾਜਨੀਤੀ, ਅਪਰਾਧ ਅਤੇ ਸੁਰੱਖਿਆ ਨਾਲ ਜੁੜੀਆਂ ਅਪਡੇਟਸ ਲਈ ਸਾਡੇ DM 24 LiveWebsite ਨਾਲ ਬਣੇ ਰਹੋ । ਵੀਡੀਓਜ਼ ਦੇਖਣ ਲਈ DM 24 Live YouTube ਚੈਨਲ Subscribe ਕਰੋ ਅਤੇ ਸਾਨੂੰ Facebook, ਇੰਸਟਾਗ੍ਰਾਮ, Twitter, Koo, ShareChat ਅਤੇ Dailyhunt ‘ਤੇ ਫੋਲੋ ਕਰੋ।

Leave a Reply

Your email address will not be published. Required fields are marked *