ਵਿਜੀਲੈਂਸ ਨੇ ਰਿਸ਼ਵਤ ਲੈਣ ‘ਤੇ ਸਹਾਇਕ ਸਬ-ਇੰਸਪੈਕਟਰ ਕੀਤਾ ਗ੍ਰਿ਼ਫ਼ਤਾਰ

Vigilance

ਚੰਡੀਗੜ੍ਹ, 9 ਸਤੰਬਰ 2026 : ਪੰਜਾਬ ਵਿਜੀਲੈਂਸ ਬਿਊਰੋ (Punjab Vigilance Bureau) ਵਲੋਂ ਭ੍ਰਿਸ਼ਟਾਚਾਰ ਰੋਕੂ ਐਕਟ ਤਹਿਤ ਕਾਰਵਾਈ ਕਰਦਿਆਂ ਸਹਾਇਕ ਸਬ-ਇੰਸਪੈਕਟਰ ਨੂੰ ਰਿਸ਼ਵਤ ਲੈਂਦਿਆਂ ਗ੍ਰਿਫ਼ਤਾਰ (Arrested) ਕੀਤਾ ਹੈ ।

ਕੌਣ ਹੈ ਇਹ ਸਹਾਇਕ ਸਬ-ਇੰਸਪੈਕਟਰ

ਮਿਲੀ ਜਾਣਕਾਰੀ ਅਨੁਸਾਰ ਪੰਜਾਬ ਸਰਕਾਰ ਵਲੋਂ ਭ੍ਰਿਸ਼ਟਾਚਾਰ ਵਿਰੁੱਧ ਅਪਣਾਈ ਗਈ ਜੀਰੋ ਟੋਲਰੈਂਸ ਨੀਤੀ ਤਹਿਤ ਪੰਜਾਬ ਵਿਜੀਲੈਂਸ (Vigilance) ਵਿਭਾਗ ਨੇ ਕਾਰਵਾਈ ਕਰਦਿਆਂ ਜਿਸ ਸਹਾਇਕ ਸਬ-ਇੰਸਪੈਕਟਰ ਨੂੰ ਰਿਸ਼ਵਤ ਲੈਂਦਿਆਂ ਗ੍ਰਿਫ਼ਤਾਰ ਕੀਤਾ ਹੈ ਦੀ ਪਛਾਣ ਜਿੰਦਲ ਲਾਲ ਦੇ ਤੌਰ ‘ਤੇ ਹੋਈ ਹੈ । ਦੱਸਣਯੋਗ ਹੈ ਕਿ ਉਕਤ ਸਹਾਇਕ ਸਬ-ਇੰਸਪੈਕਟਰ ਐਲਡੇਕੋ ਅਸਟੇਟ ਪੁਲਿਸ ਚੌਕੀ ਇੰਚਾਰਜ, ਪੁਲਸ ਸਟੇਸ਼ਨ ਸਲੇਮ ਟਾਬਰੀ, ਲੁਧਿਆਣਾ ਵਿਖੇ ਤਾਇਨਾਤ ਸੀ ।

ਕਿੰਨੀ ਰਿਸ਼ਵਤ ਲੈਂਦਿਆਂ ਕੀਤਾ ਗਿਆ ਹੈ ਗ੍ਰਿਫ਼ਤਾਰ

ਵਿਜੀਲੈਂਸ ਵਲੋਂ ਜਿਸ ਸਹਾਇਕ ਸਬ-ਇੰਸਪੈਕਟਰ ਨੂੰ ਰਿਸ਼ਵਤ ਲੈਂਦਿਆਂ (Taking bribes) ਗ੍ਰਿ਼ਫ਼ਤਾਰ ਕੀਤਾ ਗਿਆ ਹੈ ਵਲੋਂ 40 ਹਜ਼ਾਰ ਰੁਪਏ ਰਿਸ਼ਵਤ ਲਈ ਜਾ ਰਹੀ ਸੀ । ਇਸ ਸਬੰਧੀ ਜਾਣਕਾਰੀ ਦਿੰਦਿਆਂ ਸੂਬਾ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਦੋਸ਼ੀ ਮੁਲਾਜ਼ਮ ਨੂੰ ਪਿੰਡ ਭੱਟੀਆਂ ਬੇਟ ਜ਼ਿਲ੍ਹਾ ਲੁਧਿਆਣਾ ਦੇ ਵਸਨੀਕ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਅਧਾਰ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ ।

ਕਿਸ ਮਾਮਲੇ ਵਿਚ ਮੰਗੀ ਜਾ ਰਹੀ ਸੀ ਰਿਸ਼ਵਤ

ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਦੀ ਪਤਨੀ ਦੀ ਆਪਣੇ ਗੁਆਂਢੀ ਨਾਲ ਲੜਾਈ ਹੋਈ ਸੀ। ਇਸ ਸਬੰਧ ਵਿੱਚ, ਮੈਡੀਕਲ ਰਿਪੋਰਟਾਂ ਦੇ ਅਧਾਰ ’ਤੇ ਪੁਲਿਸ ਚੌਕੀ ਐਲਡੇਕੋ ਅਸਟੇਟ, ਲੁਧਿਆਣਾ ਵਿਖੇ ਕੇਸ ਦਰਜ ਕੀਤਾ ਗਿਆ ਸੀ ਅਤੇ ਜਾਂਚ ਅਧਿਕਾਰੀ ਦੋਸ਼ੀ ਏ. ਐਸ. ਆਈ. ਜਿੰਦਲ ਲਾਲ ਸੀ । ਦੋਸ਼ੀ ਅਧਿਕਾਰੀ ਸ਼ਿਕਾਇਤਕਰਤਾ ਤੋਂ ਆਪਣੇ ਗੁਆਂਢੀ ਨਾਲ ਸਮਝੌਤਾ ਕਰਵਾਉਣ ਲਈ ਪਹਿਲਾਂ ਹੀ 50,000 ਰੁਪਏ ਦੀ ਰਿਸ਼ਵਤ ਲੈ ਚੁੱਕਾ ਸੀ ।

ਕੀ ਦੱਸਿਆ ਵਿਜੀਲੈਂਸ ਦੇ ਬੁਲਾਰੇ ਨੇ

ਬੁਲਾਰੇ ਨੇ ਅੱਗੇ ਦੱਸਿਆ ਕਿ ਦੋਸ਼ੀ ਏ. ਐਸ. ਆਈ. (A. S. I.) ਨੇ 50 ਹਜ਼ਾਰ ਰੁਪਏ ਰਿਸ਼ਵਤ ਲੈਣ ਦੇ ਬਾਵਜੂਦ ਵੀ ਸ਼ਿਕਾਇਤਕਰਤਾ ਦੀ ਪਤਨੀ ਵਿਰੁੱਧ ਕੇਸ ਦਰਜ ਕੀਤਾ । ਬੁਲਾਰੇ ਨੇ ਅੱਗੇ ਕਿਹਾ ਕਿ ਦੋਸ਼ੀ ਏ. ਐਸ. ਆਈ. ਨੇ ਦੂਜੀ ਧਿਰ ਵਿਰੁੱਧ ਕਰਾਸ ਕੇਸ ਦਰਜ ਕਰਵਾਉਣ ਲਈ ਸ਼ਿਕਾਇਤਕਰਤਾ ਤੋਂ 40 ਹਜ਼ਾਰ ਰੁਪਏ ਰਿਸ਼ਵਤ ਦੀ ਮੰਗ ਕੀਤੀ । ਸ਼ਿਕਾਇਤਕਰਤਾ ਨੇ ਰਿਸ਼ਵਤ ਮੰਗਣ ਲਈ ਪੂਰੀ ਗੱਲਬਾਤ ਰਿਕਾਰਡ ਕਰ ਲਈ ਸੀ ।

ਏ. ਐਸ. ਆਈ. ਵਿਰੁੱਧ ਕੇਸ ਦਰਜ ਕਰਕੇ ਕਰ ਦਿੱਤੀ ਗਈ ਹੈ ਕਾਰਵਾਈ ਸ਼ੁਰੂ

ਗੈਰ-ਕਾਨੂੰਨੀ ਰਿਸ਼ਵਤ ਦੇਣ ਤੋਂ ਇਨਕਾਰੀ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਲੁਧਿਆਣਾ ਨਾਲ ਰਾਬਤਾ ਕੀਤਾ। ਉਸਦੀ ਸ਼ਿਕਾਇਤ ’ਤੇ ਕਾਰਵਾਈ ਕਰਦੇ ਹੋਏ ਵਿਜੀਲੈਂਸ ਬਿਊਰੋ ਦੀ ਟੀਮ ਨੇ ਦੋਸ਼ੀ ਪੁਲਿਸ ਅਧਿਕਾਰੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 40 ਹਜ਼ਾਰ ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ । ਇਸ ਸਬੰਧ ਵਿੱਚ ਵਿਜੀਲੈਂਸ ਬਿਊਰੋ ਦੇ ਥਾਣਾ ਲੁਧਿਆਣਾ ਵਿਖੇ ਦੋਸ਼ੀ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ ।

Read More : ਵਿਜੀਲੈਂਸ ਵੱਲੋਂ ਸਿਵਲ ਹਸਪਤਾਲ ਦਾ ਦਰਜਾ ਚਾਰ ਕਰਮਚਾਰੀ ਰਿਸ਼ਵਤ ਲੈਂਦਾ ਕਾਬੂ

ਤਾਜ਼ਾ ਪੰਜਾਬੀ ਖ਼ਬਰਾਂ, ਰਾਜਨੀਤੀ, ਅਪਰਾਧ ਅਤੇ ਸੁਰੱਖਿਆ ਨਾਲ ਜੁੜੀਆਂ ਅਪਡੇਟਸ ਲਈ ਸਾਡੇ DM 24 LiveWebsite ਨਾਲ ਬਣੇ ਰਹੋ । ਵੀਡੀਓਜ਼ ਦੇਖਣ ਲਈ DM 24 Live YouTube ਚੈਨਲ Subscribe ਕਰੋ ਅਤੇ ਸਾਨੂੰ Facebook, ਇੰਸਟਾਗ੍ਰਾਮ, Twitter, Koo, ShareChat ਅਤੇ Dailyhunt ‘ਤੇ ਫੋਲੋ ਕਰੋ।

Leave a Reply

Your email address will not be published. Required fields are marked *