ਲੁਧਿਆਣਾ, 16 ਮਈ 2026 : ਪੰਜਾਬ ਵਿਜੀਲੈਂਸ ਬਿਊਰੋ (Punjab Vigilance Bureau) ਨੇ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਤਹਿਤ ਕਾਰਵਾਈ ਕਰਦਿਆਂ ਦੋ ਐਸ. ਡੀ. ਓ. ਤੇ ਇਕ ਕਲਰਕ ਨੂੰ ਰਿਸ਼ਵਤ ਲੈਂਦਿਆਂ ਗ੍ਰਿਫ਼ਤਾਰ (Arrested) ਕੀਤਾ ਹੈ ।
ਕੌਣ ਹਨ ਤਿੰਨੋਂ ਜਣੇ
ਮਿਲੀ ਜਾਣਕਾਰੀ ਅਨੁਸਾਰ ਪੰਜਾਬ ਵਿਜੀਲੈਂਸ (Vigilance) ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਤਹਿਤ ਪੀ. ਐੱਸ. ਪੀ. ਸੀ. ਐੱਲ. ਦਫਤਰ ਲੁਧਿਆਣਾ ਵਿਖੇ ਤਾਇਨਾਤ ਐੱਸ. ਡੀ. ਓ. ਜਸਕਨਵਰਪ੍ਰੀਤ ਸਿੰਘ, ਐੱਸ. ਡੀ. ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ (Bribe) ਲੈਂਦਿਆਂ ਰੰਗੇ ਹੱਥੀਂ ਗ੍ਰਿਫਤਾਰ ਕੀਤਾ ਹੈ ।
ਕੀ ਜਾਣਕਾਰੀ ਦਿੱਤੀ ਵਿਜੀਲੈਂਸ ਦੇ ਬੁਲਾਰੇ ਨੇ
ਪੰਜਾਬ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਹ ਕਾਰਵਾਈ ਪ੍ਰਿੰਸ ਨਿਝਾਵਨ ਵੱਲੋਂ ਦਰਜ ਕਰਵਾਈ ਸ਼ਿਕਾਇਤ ਦੇ ਆਧਾਰ `ਤੇ ਕੀਤੀ ਗਈ ਹੈ । ਸ਼ਿਕਾਇਤਕਰਤਾ ਸੋਲਰ ਸਿਸਟਮਲਾਉਣਦਾ ਕੰਮ ਕਰਦਾ ਹੈ ਅਤੇ ਉਸ ਨੇ ਵੱਖ-ਵੱਖ ਥਾਵਾਂ ‘ਤੇ 2 ਸੋਲਰ ਸਿਸਟਮ ਲਾਏ ਸਨ। ਇਨ੍ਹਾਂ ਸਿਸਟਮਾਂ ਦੇ ਨਿਰੀਖਣ ਅਤੇ ਮੀਟਰ ਲਾਉਣ ਦੀ ਪ੍ਰਕਿਰਿਆ ਲਈ ਅੰਦਾਜ਼ਾ ਰਿਪੋਰਟ ਤਿਆਰ ਕਰਨ ਬਦਲੇ ਉਕਤ ਮੁਲਜ਼ਮਾਂ ਨੇ ਹਰ ਫਾਈਲ ਦੇ 10,000 ਰੁਪਏ ਦੇ ਹਿਸਾਬ ਨਾਲ ਕੁੱਲ 20,000 ਰੁਪਏ ਰਿਸ਼ਵਤ ਮੰਗੀ ਸੀ ।
ਮੁਲਜਮਾਂ ਵਿਰੁੱਧ ਕਰ ਲਿਆ ਹੈ ਮਾਮਲਾ ਦਰਜ
ਸਿ਼ਕਾਇਤਕਰਤਾ ਰਿਸ਼ਵਤ ਨਹੀਂ ਦੇਣਾ ਚਾਹੁੰਦਾ ਸੀ, ਇਸ ਲਈ ਉਸ ਨੇ ਵਿਜੀਲੈਂਸ ਬਿਊਰੋ ਦੀ ਆਰਥਿਕ ਅਪਰਾਧ ਸ਼ਾਖਾ, ਲੁਧਿਆਣਾ ਨਾਲ ਸੰਪਰਕ ਕੀਤਾ । ਸਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਟੀਮ ਨੇ ਜਾਲ ਵਿਛਾ ਕੇ 2 ਸਰਕਾਰੀ ਗਵਾਹਾਂ ਦੀ ਮੌਜੂਦਗੀ `ਚ ਮੁਲਜ਼ਮਾਂ ਨੂੰ ਸਿ਼ਕਾਇਤਕਰਤਾ ਤੋਂ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਦਬੋਚ ਲਿਆ। ਮੁਲਜ਼ਮਾਂ ਖਿਲਾਫ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕਰ ਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ ।
Read More : ਵਿਜੀਲੈਂਸ ਵਲੋਂ ਬੀ. ਡੀ. ਪੀ.ਓ. ਮਲੌਦ ਰਿਸ਼ਵਤ ਲੈਂਦੀ ਕੀਤੀ ਗਈ ਕਾਬੂ
ਤਾਜ਼ਾ ਪੰਜਾਬੀ ਖ਼ਬਰਾਂ, ਰਾਜਨੀਤੀ, ਅਪਰਾਧ ਅਤੇ ਸੁਰੱਖਿਆ ਨਾਲ ਜੁੜੀਆਂ ਅਪਡੇਟਸ ਲਈ ਸਾਡੇ DM 24 LiveWebsite ਨਾਲ ਬਣੇ ਰਹੋ । ਵੀਡੀਓਜ਼ ਦੇਖਣ ਲਈ DM 24 Live YouTube ਚੈਨਲ Subscribe ਕਰੋ ਅਤੇ ਸਾਨੂੰ Facebook, ਇੰਸਟਾਗ੍ਰਾਮ, Twitter, Koo, ShareChat ਅਤੇ Dailyhunt ‘ਤੇ ਫੋਲੋ ਕਰੋ।
