ਪਟਿਆਲਾ, 28 ਫਰਵਰੀ 2026 : ਪੰਜਾਬ ਵਿਜੀਲੈਂਸ ਬਿਊਰੋ (Punjab Vigilance Bureau) ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਇਕ ਸਬ-ਇੰਸਪੈਕਟਰ ਨੂੰ ਰਿਸ਼ਵਤ ਲੈਂਦਿਆਂ (Taking bribes) ਗ੍ਰਿਫ਼ਤਾਰ ਕੀਤਾ ਹੈ ।
ਕੌਣ ਹੈ ਇਹ ਪੁਲਸ ਸਬ-ਇੰਸਪੈਕਟਰ
ਪੰਜਾਬ ਵਿਜੀਲੈਂਸ ਵਲੋਂ ਜਿਸ ਸਬ-ਇੰਸਪੈਕਟਰ ਨੂੰ 50 ਹਜ਼ਾਰ ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ ਦਾ ਨਾਮ ਮੇਵਾ ਸਿੰਘ ਹੈ ਤੇ ਉਹ ਥਾਣਾ ਸਾਈਬਰ ਸੈੱਲ (ਸੰਗਰੂਰ) ਵਿਖੇ ਸਬ-ਇੰਸਪੈਕਟਰ (Sub-Inspector) ਵਜੋਂ ਤਾਇਨਾਤ ਹੈ । ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ, ਰਾਜ ਵਿਜੀਲੈਂਸ ਬਿਊਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਕਿਹਾ ਕਿ ਉਕਤ ਦੋਸ਼ੀ ਨੂੰ ਪਿੰਡ ਕੋਠੇ ਮਹਾਂ ਸਿੰਘ ਵਾਲਾ, ਜ਼ਿਲ੍ਹਾ ਬਠਿੰਡਾ ਦੇ ਇੱਕ ਵਸਨੀਕ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ `ਤੇ ਗ੍ਰਿਫਤਾਰ (Arrested) ਕੀਤਾ ਗਿਆ ਹੈ ।
ਸਿਕਾਇਤਕਰਤਾ ਨੇ ਕੀ ਦੋਸ਼ ਲਗਾਇਆ
ਉਨ੍ਹਾਂ ਦੱਸਿਆ ਕਿ ਸਿਕਾਇਤਕਰਤਾ (Complainant) ਅਤੇ ਉਸਦੀ ਪਤਨੀ ਵਿਰੁੱਧ ਥਾਣਾ ਸਾਈਬਰ ਕ੍ਰਾਈਮ ਸੰਗਰੂਰ ਵਿਖੇ ਇਕ ਮਾਮਲਾ ਦਰਜ ਕੀਤਾ ਗਿਆ ਸੀ ਜਿਸ ਵਿੱਚ ਦੋਸ਼ੀ ਸਬ-ਇੰਸਪੈਕਟਰ ਜਾਂਚ ਅਧਿਕਾਰੀ ਸੀ। ਇਸ ਸਬੰਧ ਵਿੱਚ ਸਿ਼ਕਾਇਤਕਰਤਾ ਨੇ ਦੋਸ਼ ਲਗਾਇਆ ਕਿ ਦੋਸ਼ੀ ਸਬ-ਇੰਸਪੈਕਟਰ ਨੇ ਉਸਦੀ ਪਤਨੀ ਨੂੰ ਇਸ ਕੇਸ ਵਿੱਚੋਂ ਬਰੀ ਕਰਵਾਉਣ ਵਿੱਚ ਮਦਦ ਕਰਨ ਬਦਲੇ 50000 ਰੁਪਏ ਰਿਸ਼ਵਤ ਦੀ ਮੰਗ ਕੀਤੀ ।
ਵਿਜੀਲੈਂਸ ਨੇ ਕਰ ਲਿਆ ਹੈ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ
ਸਿਕਾਇਤਕਰਤਾ ਰਿਸ਼ਵਤ ਨਹੀਂ ਦੇਣਾ ਚਾਹੁੰਦਾ ਸੀ ਇਸ ਲਈ ਉਸ ਨੇ ਵਿਜੀਲੈਂਸ (Vigilance) ਬਿਊਰੋ ਰੇਂਜ, ਪਟਿਆਲਾ ਨਾਲ ਸੰਪਰਕ ਕੀਤਾ । ਉਸਦੀ ਸਿਕਾਇਤ `ਤੇ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਇੱਕ ਜਾਲ ਵਿਛਾਇਆ ਜਿਸ ਦੌਰਾਨ ਦੋਸ਼ੀ ਸਬ-ਇੰਸਪੈਕਟਰ ਮੇਵਾ ਸਿੰਘ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸਿ਼ਕਾਇਤਕਰਤਾ ਤੋਂ 50 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ । ਇਸ ਸਬੰਧੀ ਦੋਸ਼ੀ ਵਿਰੁੱਧ ਵਿਜੀਲੈਂਸ ਬਿਊਰੋ ਦੇ ਥਾਣਾ ਪਟਿਆਲਾ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ ।
Read More : ਵਿਜੀਲੈਂਸ ਪੰਜਾਬ ਨੇ ਏ. ਐਸ. ਆਈ. ਕੀਤਾ ਰਿਸ਼ਵਤ ਲੈਂਦੇ ਹੋਏ ਕਾਬੂ
ਤਾਜ਼ਾ ਪੰਜਾਬੀ ਖ਼ਬਰਾਂ, ਰਾਜਨੀਤੀ, ਅਪਰਾਧ ਅਤੇ ਸੁਰੱਖਿਆ ਨਾਲ ਜੁੜੀਆਂ ਅਪਡੇਟਸ ਲਈ ਸਾਡੇ DM 24 LiveWebsite ਨਾਲ ਬਣੇ ਰਹੋ । ਵੀਡੀਓਜ਼ ਦੇਖਣ ਲਈ DM 24 Live YouTube ਚੈਨਲ Subscribe ਕਰੋ ਅਤੇ ਸਾਨੂੰ Facebook, ਇੰਸਟਾਗ੍ਰਾਮ, Twitter, Koo, ShareChat ਅਤੇ Dailyhunt ‘ਤੇ ਫੋਲੋ ਕਰੋ।
