ਜਲੰਧਰ, 20 ਮਈ 2026 : ਪੰਜਾਬ ਦੇ ਜਿਲਾ ਸੰਗਰੂਰ ਦੇ ਪਿੰਡ ਸਤੌਜ ਵਿਖੇ ਮੁੱਖ ਮੰਤਰੀ (Chief Minister) ਪੰਜਾਬ ਭਗਵੰਤ ਸਿੰਘ ਮਾਨ ਵਲੋਂ ਪੰਜਾਬ ਵਿਚ ਬਿਜਲੀ ਦੇ ਖੰਭਿਆਂ ਤੋਂ ਮੁਕਤ ਹੋਣ ਵਾਲਾ ਪ੍ਰਾਜੈਕਟ ਸ਼ੁਰੂ ਕੀਤਾ ਗਿਆ ਹੈ ।
ਪਿੰਡ ਸਤੌਜ ਵਿਚ ਪ੍ਰਾਜੈਕਟ ਦਾ ਰੱਖਿਆ ਨੀਂਹ ਪੱਥਰ
ਮੁੱਖ ਮੰਤਰੀ ਭਗਵੰਤ ਮਾਨ (Bhagwant Mann) ਨੇ ਆਪਣੇ ਜੱਦੀ ਪਿੰਡ ਸਤੌਜ ਵਿਚ ਇਕ ਅਹਿਮ ਜ਼ਮੀਨਦੋਜ਼ (ਅੰਡਰਗਰਾਊਂਡ) ਬਿਜਲੀ ਵਾਇਰਿੰਗ ਪ੍ਰਾਜੈਕਟ ਦਾ ਨੀਂਹ ਪੱਥਰ ਰੱਖ ਕੇ ਪੰਜਾਬ ਨੂੰ ਦੇਸ਼ ਦਾ ਪਹਿਲਾ `ਪੋਲ-ਫ੍ਰੀ` ਸੂਬਾ ਬਣਾਉਣ ਦੀ ਦਿਸ਼ਾ ਵਿਚ ਇਤਿਹਾਸਕ ਪਹਿਲਕਦਮੀ ਦੀ ਸ਼ੁਰੂਆਤ ਕੀਤੀ ।
ਜਮੀਨਦੋਜ ਹੋਣ ਨਾਲ ਮਿਲੇਗੀ ਕਿਸਾਨਾਂ ਤੇ ਪਿੰਡ ਵਾਸੀਆਂ ਨੂੰ ਰਾਹਤ
ਕਿਸਾਨਾਂ ਅਤੇ ਪਿੰਡ ਵਾਸੀਆਂ ਨੂੰ ਵੱਡੀ ਰਾਹਤ ਦਿੰਦੇ ਹੋਏ ਭਗਵੰਤ ਮਾਨ ਸਰਕਾਰ ਨੇ ਬਿਜਲੀ ਦੀਆਂ ਤਾਰਾਂ ਨੂੰ ਜ਼ਮੀਨਦੋਜ਼ ਕਰਨ ਦਾ ਕੰਮ ਸ਼ੁਰੂ ਕੀਤਾ ਹੈ, ਤਾਂ ਜੋ ਸਿਰ ਉੱਪਰੋਂ ਲੰਘਦੀਆਂ ਤਾਰਾਂ ਕਾਰਨ ਫ਼ਸਲਾਂ ਨੂੰ ਲੱਗਣ ਵਾਲੀ ਅੱਗ, ਜਾਨਲੇਵਾ ਹਾਦਸਿਆਂ ਅਤੇ ਵਾਰ-ਵਾਰ ਬਿਜਲੀ ਗੁੱਲ ਹੋਣ ਵਰਗੀਆਂ ਸਮੱਸਿਆਵਾਂ ਤੋਂ ਛੁਟਕਾਰਾ ਮਿਲ ਸਕੇ । ਇਸ ਦੇ ਨਾਲ ਹੀ ਪਿੰਡਾਂ ਨੂੰ ਖ਼ਤਰਨਾਕ ਖੰਭਿਆਂ ਅਤੇ ਉਲਝੀਆਂ ਤਾਰਾਂ ਦੇ ਜਾਲ ਤੋਂ ਵੀ ਮੁਕਤ ਕੀਤਾ ਜਾਵੇਗਾ ।
Read More : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਬਿਹਾਰ ਦੇ ਦੌਰੇ ‘ਤੇ
ਤਾਜ਼ਾ ਪੰਜਾਬੀ ਖ਼ਬਰਾਂ, ਰਾਜਨੀਤੀ, ਅਪਰਾਧ ਅਤੇ ਸੁਰੱਖਿਆ ਨਾਲ ਜੁੜੀਆਂ ਅਪਡੇਟਸ ਲਈ ਸਾਡੇ DM 24 LiveWebsite ਨਾਲ ਬਣੇ ਰਹੋ । ਵੀਡੀਓਜ਼ ਦੇਖਣ ਲਈ DM 24 Live YouTube ਚੈਨਲ Subscribe ਕਰੋ ਅਤੇ ਸਾਨੂੰ Facebook, ਇੰਸਟਾਗ੍ਰਾਮ, Twitter, Koo, ShareChat ਅਤੇ Dailyhunt ‘ਤੇ ਫੋਲੋ ਕਰੋ।
