ਮਾਵਾਂ-ਧੀਆਂ ਤੋਂ ਤੰਗ ਪ੍ਰ਼ੇਸ਼ਾਨ ਹੋ ਕੇ ਨੌਜਵਾਨ ਨੇ ਕੀਤੀ ਖੁਦਕੁਸ਼ੀ

Moga Suicide

ਮੋਗਾ, 26 ਅਗਸਤ 2026 : ਪੰਜਾਬ ਦੇ ਜਿਲਾ ਮੋਗਾ (Moga) ਦੇ ਪਿੰਡ ਡਾਲਾ ਵਿਖੇ ਇਕ ਨੌਜਵਾਨ ਵਲੋਂ ਮਾਵਾਂ-ਧੀਆਂ ਵਲੋਂ ਤੰਗ-ਪ੍ਰੇਸ਼ਾਨ ਕਰਨ ਦੇ ਚਲਦਿਆਂ ਫਾਹਾ ਲਗਾ ਕੇ ਖੁਦਕੁਸ਼ੀ (Suicide) ਕਰ ਲਈ ਗਈ ਹੈ ।

ਕੌਣ ਹੈ ਇਹ ਨੌਜਵਾਨ

ਮਿਲੀ ਜਾਣਕਾਰੀ ਅਨੁਸਾਰ ਮੋਗਾ ਦੇ ਜਿਸ ਪਿੰਡ ਡਾਲਾ ਦੇ ਵਸਨੀਕ 20 ਸਾਲਾ ਨੌਜਵਾਨ ਨੇ ਪਿੰਡ ਦੀਆਂ ਹੀ ਮਾਂ ਤੇ ਧੀ ਵਲੋਂ ਉਸਨੂੰ ਲਗਾਤਾਰ ਤੰਗ ਪ੍ਰੇ਼ਸ਼ਾਨ (Trouble) ਕਰਨ ਦੇ ਚਲਦਿਆਂ ਆਪਣੇ ਘਰ ਵਿਚ ਹੀ ਫਾਹਾ ਲਗਾ ਕੇ ਖੁਦਕੁਸ਼ੀ ਕਰ ਲਈ ਗਈ ਹੈ ਦੀ ਪਛਾਣ ਬੇਅੰਤ ਸਿੰਘ ਦੇ ਤੌਰ ‘ਤੇ ਹੋਈ ਹੈ । ਦੱਸਣਯੋਗ ਹੈ ਕਿ ਮ੍ਰਿਤਕ ਨੌਜਵਾਨ ਦੇ ਪਿਤਾ ਵਲੋਂ ਬਿਆਨਾਂ ਦੇ ਆਧਾਰ ਤੇ ਮਾਂ ਤੇ ਧੀ ਵਿਰੁੱਧ ਸਬੰਧਤ ਧਾਰਾਵਾਂ ਤਹਿਤ ਕੇਸ ਦਰਜ (Case registered) ਕਰਕੇ ਦੋਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ।

ਕੀ ਦੱਸਿਆ ਨੌਜਵਾਨ ਦੇ ਪਿਤਾ ਨੇ ਪੁਲਸ ਨੂੰ ਦਿੱਤੇ ਬਿਆਨਾਂ ਵਿਚ

ਉਪਰੋਕਤ ਨੌਜਵਾਨ ਵਲੋਂ ਫਾਹਾ ਲੈ ਕੇ ਖੁਦਕੁਸ਼ੀ ਕਰਨ ਤੇ ਦੁਖੀ ਨੌਜਵਾਨ ਦੇ ਪਿਤਾ ਅਮਨਪ੍ਰੀਤ ਸਿੰਘ ਨੇ ਪੁਲਸ ਨੂੰ ਦਿੱਤੇ ਬਿਆਨਾਂ ਵਿਚ ਦੱਸਿਆ ਕਿ ਕਰੀਬ ਡੇਢ ਸਾਲ ਤੋਂ ਉਸ ਦੀ ਪਿੰਡ ਦੀ ਹੀ ਰਹਿਣ ਵਾਲੀ ਲੜਕੀ ਸਾਦੀਆ ਨਾਲ ਗੱਲਬਾਤ ਚੱਲ ਰਹੀ ਸੀ । ਉਨ੍ਹਾਂ ਦੋਸ਼ ਲਗਾਇਆ ਕਿ ਬਾਅਦ ਵਿੱਚ ਸਾਦੀਆ ਅਤੇ ਉਸ ਦੀ ਮਾਂ ਫੁਲਾਂ ਦੇਵੀ ਉਰਫ਼ ਸ਼ਮਸ਼ੂੰ ਕਥਿਤ ਤੌਰ ’ਤੇ ਬੇਅੰਤ ਨੂੰ ਬਲੈਕਮੇਲ ਕਰਨ ਲੱਗੀਆਂ ਅਤੇ ਉਸ ਤੋਂ ਪੈਸਿਆਂ ਦੀ ਮੰਗ ਕਰਦੀਆਂ ਸਨ । ਪੈਸੇ ਦੇਣ ਤੋਂ ਇਨਕਾਰ ਕਰਨ ’ਤੇ ਦੋਵਾਂ ਵੱਲੋਂ ਉਸ ਨੂੰ ਝੂਠੇ ਕੇਸ ਵਿੱਚ ਫਸਾਉਣ ਅਤੇ ਬਦਨਾਮ ਕਰਨ ਦੀਆਂ ਧਮਕੀਆਂ ਦੇਣ ਦੇ ਵੀ ਦੋਸ਼ ਲਗਾਏ ਗਏ ਹਨ ।

Read More : ਘਰ ਦੇ ਪਿੱਛੇ ਲੱਗੇ ਦਰੱਖਤ ‘ਤੇ ਫਾਹਾ ਲਗਾ ਕੇ ਨੌਜਵਾਨ ਨੇ ਕੀਤੀ ਖੁਦਕੁਸ਼ੀ

ਤਾਜ਼ਾ ਪੰਜਾਬੀ ਖ਼ਬਰਾਂ, ਰਾਜਨੀਤੀ, ਅਪਰਾਧ ਅਤੇ ਸੁਰੱਖਿਆ ਨਾਲ ਜੁੜੀਆਂ ਅਪਡੇਟਸ ਲਈ ਸਾਡੇ DM 24 LiveWebsite ਨਾਲ ਬਣੇ ਰਹੋ । ਵੀਡੀਓਜ਼ ਦੇਖਣ ਲਈ DM 24 Live YouTube ਚੈਨਲ Subscribe ਕਰੋ ਅਤੇ ਸਾਨੂੰ Facebook, ਇੰਸਟਾਗ੍ਰਾਮ, Twitter, Koo, ShareChat ਅਤੇ Dailyhunt ‘ਤੇ ਫੋਲੋ ਕਰੋ।

Leave a Reply

Your email address will not be published. Required fields are marked *