ਲੁਧਿਆਣਾ, 26 ਮਾਰਚ 2026 : ਪੰਜਾਬ ਦੇ ਜਿਲਾ ਲੁਧਿਆਣਾ (Ludhiana District) ਦੇ ਪਿੰਡ ਚਾਹੜ ਵਿਖੇ ਬੀਤੀ ਰਾਤ ਇਕ ਨੌਜਵਾਨ ਵਲੋਂ ਫਾਹਾ ਲਗਾ ਕੇ ਖੁਦਕੁਸ਼ੀ (Suicide) ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ ।
ਕੌਣ ਹੈ ਇਹ ਨੌਜਵਾਨ
ਨੌਜਵਾਨ ਵਲੋਂ ਘਰ ਵਿਚ ਹੀ ਫਾਹਾ ਲਗਾ ਕੇ ਖੁਦਕੁਸ਼ੀ ਕਰਨ ਦੇ ਮਾਮਲੇ ਦੀ ਜਾਂਚ ਕਰ ਰਹੇ ਅਧਿਕਾਰੀ ਨੇ ਦੱਸਿਆ ਕਿ ਮ੍ਰਿਤਕ ਨੌਜਵਾਨ ਦੀ ਪਛਾਣ ਅਮਰਜੋਤ ਸਿੰਘ (Amarjot Singh) (19) ਪੁੱਤਰ ਗੁਰਦਿਆਲ ਸਿੰਘ ਵਜੋਂ ਕੀਤੀ ਗਈ ਹੈ । ਮ੍ਰਿਤਕ ਦੇ ਭਰਾ ਨਵਜੋਤ ਸਿੰਘ ਨੇ ਦੱਸਿਆ ਕਿ ਉਸ ਦਾ ਭਰਾ ਅਮਰਜੋਤ ਸਿੰਘ, ਵਿਦੇਸ਼ ਜਾਣ ਦੀ ਇੱਛਾ ਰੱਖਦਾ ਸੀ, ਕਿਉਂਕਿ ਉਸ ਦੇ ਕਈ ਦੋਸਤ ਵਿਦੇਸ਼ ਵਿਚ ਗਏ ਹੋਏ ਹਨ । ਅਮਰਜੋਤ ਸਿੰਘ ਨੇ ਆਸਟ੍ਰੇਲੀਆ ਦਾ ਵੀਜ਼ਾ ਲਗਵਾਉਣ ਲਈ ਅਪਲਾਈ ਕੀਤਾ ਸੀ ਪਰ ਉਸ ਦਾ ਵੀਜ਼ਾ ਰਿਜੈਕਟ ਹੋ ਗਿਆ, ਜਿਸ ਕਾਰਨ ਅਮਰਜੋਤ ਸਿੰਘ ਪਿਛਲੇ 4 ਮਹੀਨਿਆਂ ਤੋਂ ਡਿਪ੍ਰੈਸ਼ਨ `ਚ ਰਹਿਣ ਲੱਗਾ । ਉਸ ਦਾ ਲੁਧਿਆਣਾ ਦੇ ਡੀ. ਐੱਮ. ਸੀ. ਹਸਪਤਾਲ ਵਿਚ ਇਲਾਜ ਵੀ ਚੱਲ ਰਿਹਾ ਸੀ ।
ਨੌਜਵਾਨ ਰਹਿਣ ਲੱਗ ਪਿਆ ਸੀ ਡਿਪ੍ਰੈਸ਼ਨ ਵਿਚ
ਇਸੇ ਦੌਰਾਨ ਅਮਰਜੋਤ ਆਪਣੇ ਪਰਿਵਾਰ ਦੇ ਨਾਲ ਬਹੁਤ ਘੱਟ ਗੱਲਬਾਤ ਕਰਨ ਲੱਗਾ । ਉਨ੍ਹਾਂ ਦੱਸਿਆ ਕਿ ਬੀਤੀ ਰਾਤ ਸਾਰੇ ਪਰਿਵਾਰਕ ਮੈਂਬਰਾਂ ਨੇ ਰਾਤ ਦਾ ਖਾਣਾ ਖਾਧਾ ਅਤੇ ਆਪਣੇ-ਆਪਣੇ ਕਮਰਿਆਂ ਵਿਚ ਚਲੇ ਗਏ, ਜਦੋਂਕਿ ਅਮਰਜੋਤ ਕਮਰੇ ਵਿਚ ਨਹੀਂ ਆਇਆ । ਇਸ ਤੋਂ ਬਾਅਦ ਸਾਰਾ ਪਰਿਵਾਰ ਉਸ ਦੀ ਭਾਲ ਕਰਨ ਲੱਗਾ । ਜਦੋਂ ਉਸ ਦੀ ਭਾਲ ਕਰਦਾ ਹੋਇਆ ਪਰਿਵਾਰ ਸਟੋਰ ਵਿਚ ਪੁੱਜਾ ਤਾਂ ਉਥੇ ਅਮਰਜੋਤ ਫਾਹੇ ਨਾਲ ਲਟਕ ਰਿਹਾ ਸੀ । ਉਨ੍ਹਾਂ ਦੱਸਿਆ ਕਿ ਮ੍ਰਿਤਕ ਕੋਲੋਂ ਕੋਈ ਵੀ ਸੁਸਾਈਡ ਨੋਟ ਬਰਾਮਦ ਨਹੀਂ ਹੋਇਆ, ਜਿਸ ਤੋਂ ਬਾਅਦ ਉਨ੍ਹਾਂ ਨੇ ਪੁਲਸ ਨੂੰ ਸੂਚਨਾ ਦਿੱਤੀ । ਜਾਂਚ ਅਧਿਕਾਰੀ ਨੇ ਦੱਸਿਆ ਕਿ ਪੁਲਸ ਨੇ ਮ੍ਰਿਤਕ ਦੀ ਲਾਸ਼ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਵਿਚ ਭੇਜ ਦਿੱਤੀ ਹੈ ।
Read More : ਪਾਤੜਾਂ ਤੇ ਅਬੋਹਰ ਵਿਖੇ ਦੋ ਵਿਦਿਆਰਥੀਆਂ ਕੀਤੀ ਪੜ੍ਹਾਈ ਦੇ ਤਣਾਅ ਕਾਰਨ ਖੁਦਕੁਸ਼ੀ
ਤਾਜ਼ਾ ਪੰਜਾਬੀ ਖ਼ਬਰਾਂ, ਰਾਜਨੀਤੀ, ਅਪਰਾਧ ਅਤੇ ਸੁਰੱਖਿਆ ਨਾਲ ਜੁੜੀਆਂ ਅਪਡੇਟਸ ਲਈ ਸਾਡੇ DM 24 LiveWebsite ਨਾਲ ਬਣੇ ਰਹੋ । ਵੀਡੀਓਜ਼ ਦੇਖਣ ਲਈ DM 24 Live YouTube ਚੈਨਲ Subscribe ਕਰੋ ਅਤੇ ਸਾਨੂੰ Facebook, ਇੰਸਟਾਗ੍ਰਾਮ, Twitter, Koo, ShareChat ਅਤੇ Dailyhunt ‘ਤੇ ਫੋਲੋ ਕਰੋ।
