ਕਾਰ ਸਵਾਰ ਨੌਜਵਾਨਾਂ ਨੇ ਕੀਤਾ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

Ludhiana Murder

ਲੁਧਿਆਣਾ, 8 ਅਗਸਤ 2026 : ਪੰਜਾਬ ਦੇ ਜਿਲਾ ਲੁਧਿਆਣਾ (Ludhiana) ਦੇ ਸੁਭਾਸ਼ ਨਗਰ ਅਤੇ ਸੁੰਦਰ ਨਗਰ ਵਿਖੇ ਬੀਤੀ ਰਾਤ ਨੌਜਵਾਨਾਂ ਵਲੋਂ ਇਕ ਨੌਜਵਾਨ ਦਾ ਗੋਲੀਬਾਰੀ ਕਰਕੇ ਕਤਲ (Murder) ਕੀਤਾ ਗਿਆ ਹੈ ।

ਕੌਣ ਹੈ ਇਹ ਨੌਜਵਾਨ

ਮਿਲੀ ਜਾਣਕਾਰੀ ਅਨੁਸਾਰ ਲੁਧਿਆਣਾ ਵਿਖੇ ਜੋ ਬੀਤੀ ਰਾਤ ਸੁਭਾਸ਼ ਨਗਰ ਅਤੇ ਸੁੰਦਰ ਨਗਰ ਵਿਖੇ ਕੁੱਝ ਕਾਰ ਸਵਾਰ ਨੌਜਵਾਨਾਂ ਵਲੋਂ ਇਕ ਹੋਰ ਕਾਰ ਸਵਾਰ ਨੌਜ਼ਵਾਨਾਂ ਵਿਚੋਂ ਇਕ ਦਾ ਗੋਲੀਬਾਰੀ (Shooting) ਕਰਕੇ ਕਤਲ ਕਰ ਦਿੱਤਾ ਗਿਆ ਹੈ ਵਿਚ ਮ੍ਰਿਤਕ ਦੀ ਪਛਾਣ 25 ਸਾਲਾ ਹਰਜਿੰਦਰ ਸਿੰਘ ਦੇ ਤੌਰ ‘ਤੇ ਹੋਈ ਹੈ । ਦੱਸਣਯੋਗ ਹੈ ਕਿ ਜਿਸ ਨੌਜਵਾਨ ਦਾ ਕਤਲ ਹੋਇਆ ਦੇ ਨਾਲ ਕਾਰ ਵਿਚ ਸਵਾਰ ਨੌਜਵਾਨ ਹਮਲਾਵਰਾਂ ਵਲੋਂ ਕੀਤੇ ਗਏ ਹਮਲੇ ਦੌਰਾਨ ਮੌਕੇ ਤੋਂ ਆਪਣੀ ਜਾਨ ਬਚਾ ਕੇ ਭੱਜ ਗਏ ।

ਪੁਲਸ ਨੇ ਮੌਕੇ ‘ਤੇ ਪਹੁੰਚ ਕੀਤੀ ਕਾਰਵਾਈ ਸ਼ੁਰੂ

ਉਪਰੋਕਤ ਵਾਪਰੇ ਕੁੱਟਮਾਰ ਤੋਂ ਬਾਅਦ ਕਤਲ ਦੇ ਘਟਨਾਕ੍ਰਮ ਬਾਰੇ ਪਤਾ ਚਲਦਿਆਂ ਹੀ ਸਬੰਧਤ ਖੇਤਰ ਨੂੰ ਲੱਗਦੇ ਪੁਲਸ ਥਾਣੇ ਦੀ ਟੀਮ ਨੇ ਪਹੁੰਚ ਕੇ ਘਟਨਾ ਵਾਲੀ ਥਾਂ ਦਾ ਜਾਇਜ਼ਾ ਲਿਆ ਤੇ ਜਿਸ ਖੇਤਰ ਵਿਚ ਕਤਲ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਹੈ ਸਬੰਧੀ ਜਾਣਕਾਰੀ ਪ੍ਰਾਪਤ ਕਰਨ ਲਈ ਸੀ. ਸੀ. ਟੀ. ਵੀ. ਫੁਟੇਜ (CCTV footage) ਦੀ ਵੀ ਜਾਂਚ ਕੀਤੀ ਜਾ ਰਹੀ ਹੈ ਕਿਉਂਕਿ ਇਕ ਸੀ. ਸੀ. ਟੀ. ਵੀ. ਫੁਟੇਜ ਵਿਚ ਹਮਲਾਵਰ ਹਰਜਿੰਦਰ ਸਿੰਘ ਦੀ ਕੁੱਟਮਾਰ ਕਰਦੇ ਹੋਏ ਦਿਖਾਈ ਦੇ ਰਹੇ ਹਨ ।

ਹਮਲਾਵਰਾਂ ਦੀ ਫੜੋ ਫੜੀ ਲਈ ਕੀਤਾ ਜਾਂਚ ਟੀਮਾਂ ਦਾ ਗਠਨ

ਲੁਧਿਆਣਾ ਵਿਖੇ ਵਾਪਰੇ ਕਤਲ ਦੇ ਘਟਨਾਕ੍ਰਮ ਸਬੰਧੀ ਪੰਜਾਬ ਪੁਲਸ (Punjab Police) ਦੇ ਅਧਿਕਾਰੀਆਂ ਵਲੋਂ ਮਾਮਲੇ ਦੀ ਗੰਭੀਰਤਾ ਨੂੰ ਦੇਖਦਿਆਂ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਨੌਜਵਾਨਾਂ ਨੂੰ ਗ੍ਰਿਫ਼ਤਾਰ ਕਰਨ ਲਈ ਜਾਂਚ ਟੀਮਾਂ ਦਾ ਗਠਨ ਕੀਤਾ ਗਿਆ ਹੈ । ਦੱਸਣਯੋਗ ਹੈ ਕਿ ਜਿਸ ਨੌਜਵਾਨ ਦਾ ਕੁੱਝ ਹੋਰ ਨੌਜਵਾਨਾਂ ਵਲੋਂ ਕਤਲ ਕਰ ਦਿੱਤਾ ਗਿਆ ਹੈ ਉਹ ਆਪਣੇ ਪਰਿਵਾਰ ਵਿਚ ਇਸ ਵੇਲੇ ਇੱਕੋ-ਇਕ ਕਮਾਊ ਪੁੱਤਰ ਸੀ ।

Read More : ਵਿਦਿਆਰਥੀਆਂ ਦਾ ਝਗੜਾ ਸ਼ਾਂਤ ਕਰਨ ਆਏ ਨੌਜਵਾਨ ਦਾ ਹੋਇਆ ਕਤਲ

ਤਾਜ਼ਾ ਪੰਜਾਬੀ ਖ਼ਬਰਾਂ, ਰਾਜਨੀਤੀ, ਅਪਰਾਧ ਅਤੇ ਸੁਰੱਖਿਆ ਨਾਲ ਜੁੜੀਆਂ ਅਪਡੇਟਸ ਲਈ ਸਾਡੇ DM 24 LiveWebsite ਨਾਲ ਬਣੇ ਰਹੋ । ਵੀਡੀਓਜ਼ ਦੇਖਣ ਲਈ DM 24 Live YouTube ਚੈਨਲ Subscribe ਕਰੋ ਅਤੇ ਸਾਨੂੰ Facebook, ਇੰਸਟਾਗ੍ਰਾਮ, Twitter, Koo, ShareChat ਅਤੇ Dailyhunt ‘ਤੇ ਫੋਲੋ ਕਰੋ।

Leave a Reply

Your email address will not be published. Required fields are marked *