ਗੁਰੂਗ੍ਰਾਮ ਵਿਚ ਦਿਨ ਦਿਹਾੜੇ ਨੌਜ਼ਵਾਨਾਂ ਨੇ ਕੀਤਾ ਨੌਜਵਾਨ ਦਾ ਕਤਲ

Gurugram Murder

ਗੁਰੂਗ੍ਰਾਮ, 10 ਸਤੰਬਰ 2026 : ਭਾਰਤ ਦੇਸ਼ ਦੇ ਸੂਬੇ ਹਰਿਆਣਾ (Haryana) ਦੇ ਸ਼ਹਿਰ ਗੁਰੂਗ੍ਰਾਮ ਵਿਖੇ ਦਿਨ ਦਿਹਾੜੇ ਕੁਝ ਨੌਜਵਾਨਾਂ ਵਲੋਂ ਇਕ ਨੌਜਵਾਨ ਦਾ ਗੋਲੀਬਾਰੀ ਕਰਕੇ ਕਤਲ (Murder) ਕਰ ਦਿੱਤਾ ਹੈ ।

ਕੌਣ ਹੈ ਇਹ ਨੌਜਵਾਨ

ਮਿਲੀ ਜਾਣਕਾਰੀ ਅਨੁਸਾਰ ਅੱਜ ਗੁਰੂਗ੍ਰਾਮ (Gurugram) ਵਿਖੇ ਜੋ ਦਿਨ ਦਿਹਾੜੇ ਮੋਟਰਸਾਈਕਲ ਸਵਾਰ ਕੁੱਝ ਨੌਜਵਾਨਾਂ ਵਲੋਂ ਇਕ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ ਵਿਚ ਮੌਤ ਦੇ ਘਾਟ ਉਤਰੇ ਨੌਜਵਾਨ ਦੀ ਪਛਾਣ ਬਸਾਈ ਪਿੰਡ ਦੇ ਵਸਨੀਕ ਮਹਿੰਦਰ ਦੇ ਤੌਰ ‘ਤੇ ਹੋਈ ਹੈ ।

ਪੁਲਸ ਨੇ ਮੌਕੇ ‘ਤੇ ਪਹੁੰਚ ਕੀਤੀ ਕਾਰਵਾਈ ਸ਼ੁਰੂ

ਪ੍ਰਾਪਤ ਸੂਚਨਾ ਮੁਤਾਬਕ ਗੁਰੂਗ੍ਰਾਮ ਵਿਖੇ ਜਿਸ ਨੌਜਵਾਨ ਦਾ ਅਣਪਛਾਤੇ ਮੋਟਰਸਾਈਕਲ ਨੌਜਵਾਨਾਂ ਵਲੋਂ ਗੋਲੀਆਂ ਮਾਰ (Shoot) ਕੇ ਕਤਲ ਕਰ ਦਿੱਤਾ ਗਿਆ ਹੈ ਦਾ ਪਤਾ ਚਲਦਿਆਂ ਹੀ ਪੁਲਸ ਨੇ ਮੌਕੇ ‘ਤੇ ਪਹੁੰਚ ਕੇ ਜਿਥੇ ਕਾਨੂੰਨੀ ਕਾਰਵਾਈ ਸ਼ੁਰੂ ਕੀਤੀ, ਉਥੇ ਸਭ ਤੋਂ ਪਹਿਲਾਂ ਨੌਜਵਾਨ ਨੂੰ ਹਸਪਤਾਲ ਪਹੁੰਚਾਇਆ, ਜਿਥੇ ਡਾਕਟਰਾਂ ਵਲੋਂ ਨੌਜਵਾਨ ਨੂੰ ਜਾਂਚ ਕਰਨ ਉਪਰੰਤ ਮ੍ਰਿਤਕ ਐਲਾਨ ਦਿੱਤਾ ਗਿਆ ।

ਪੁਲਸ ਨੇ ਕੇਸ ਦਰਜ ਕਰਕੇ ਕੀਤੀ ਮਾਮਲੇ ਦੀ ਜਾਂਚ ਸ਼ੁਰੂ

ਗੋਲੀਆਂ ਮਾਰ ਕੇ ਮੌਤ ਦੇ ਘਾਟ ਉਤਾਰੇ ਗਏ ਨੌਜਵਾਨ ਦੇ ਕਤਲ ਕਾਂਡ ਸਬੰਧੀ ਪੁਲਸ ਨੇ ਮੋਟਰਸਾਈਕਲ ਸਵਾਰ ਅਣਪਛਾਤੇ ਨੌਜਵਾਨਾਂ ਵਿਰੁੱਧ ਕੇਸ ਦਰਜ (Case registered) ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ । ਪੁਲਸ ਵਲੋਂ ਘਟਨਾ ਵਾਲੀ ਥਾਂ ਤੋਂ ਆਲੇ-ਦੁਆਲੇ ਲੱਗੇ ਸੀ. ਸੀ. ਟੀ. ਵੀ. ਕੈਮਰਿਆਂ ਦੀ ਫੁਟੇਜ ਅਤੇ ਘਟਨਾ ਨੂੰ ਦੇਖਣ ਵਾਲੇ ਵਿਅਕਤੀਆਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ ਤਾਂ ਜੋ ਹਮਲਾਵਰਾਂ ਬਾਰੇ ਅਤੇ ਗੋਲੀਆਂ ਮਾਰ ਕੇ ਨੌਜਵਾਨ ਨੂੰ ਮਾਰਨ ਪਿੱਛੇ ਕਾਰਨ ਬਾਰੇ ਪਤਾ ਕੀਤਾ ਜਾ ਸਕੇ ।

Read More : ਥਾਈਲੈਂਡ `ਚ ਬੰਦੂਕਧਾਰੀ ਨੇ ਅਧਿਆਪਕਾ ਦਾ ਗੋਲੀ ਮਾਰ ਕੇ ਕੀਤਾ ਕਤਲ

ਤਾਜ਼ਾ ਪੰਜਾਬੀ ਖ਼ਬਰਾਂ, ਰਾਜਨੀਤੀ, ਅਪਰਾਧ ਅਤੇ ਸੁਰੱਖਿਆ ਨਾਲ ਜੁੜੀਆਂ ਅਪਡੇਟਸ ਲਈ ਸਾਡੇ DM 24 LiveWebsite ਨਾਲ ਬਣੇ ਰਹੋ । ਵੀਡੀਓਜ਼ ਦੇਖਣ ਲਈ DM 24 Live YouTube ਚੈਨਲ Subscribe ਕਰੋ ਅਤੇ ਸਾਨੂੰ Facebook, ਇੰਸਟਾਗ੍ਰਾਮ, Twitter, Koo, ShareChat ਅਤੇ Dailyhunt ‘ਤੇ ਫੋਲੋ ਕਰੋ।

Leave a Reply

Your email address will not be published. Required fields are marked *