ਦੋ-ਪਹੀਆ ਵਾਹਨ ਸਵਾਰ ਨੌਜਵਾਨਾਂ ਨੇ ਗੋਲੀਆਂ ਚਲਾ ਨੌਜਵਾਨ ਦਾ ਕੀਤਾ ਕਤਲ

Amritsar Murder

ਅੰਮ੍ਰਿਤਸਰ, 18 ਸਤੰਬਰ 2026 : ਪੰਜਾਬ ਦੇ ਸ਼ਹਿਰ ਅੰਮ੍ਰਿਤਸਰ (Amritsar) ਵਿਖੇ ਬੀਤੀ ਰਾਤ ਇਕ ਨੌਜਵਾਨ ਦਾ ਦੋ-ਪਹੀਆ ਵਾਹਨ ਸਵਾਰ ਨੌੌਜਵਾਨਾਂ ਵਲੋਂ ਗੋਲੀਬਾਰੀ ਕਰਕੇ ਕਤਲ (Murder) ਕਰ ਦਿੱਤਾ ਗਿਆ ਹੈ ।

ਕੌਣ ਹੈ ਇਹ ਨੌਜਵਾਨ

ਮਿਲੀ ਜਾਣਕਾਰੀ ਅਨੁਸਾਰ ਅੰਮ੍ਰਿਤਸਰ ਵਿਖੇ ਜਿਸ ਨੌਜਵਾਨ ਦਾ ਬੀਤੀ ਰਾਤ 11 ਵਜੇ ਦੇ ਕਰੀਬ ਦੋ ਅਣਪਛਾਤੇ ਦੋ-ਪਹੀਆ ਵਾਹਨ ‘ਤੇ ਸਵਾਰ ਵਿਅਕਤੀਆਂ ਵਲੋਂ ਇਕ ਨੌਜਵਾਨ ਦਾ ਗੋਲੀਬਾਰੀ (Firing) ਕਰਕੇ ਕਤਲ ਕਰ ਦਿੱਤਾ ਗਿਆ ਹੈ ਦੀ ਪਛਾਣ ਸਾਹਿਲ ਗਿੱਲ ਦੇ ਤੌਰ ‘ਤੇ ਹੋਈ ਹੈ । ਦੱਸਣਯੋਗ ਹੈ ਕਿ ਉਕਤ ਨੌਜਵਾਨ ਜ਼ੋਮੈਟੋ ਲਈ ਡਿਲੀਵਰੀ ਕਰਮਚਾਰੀ ਦੇ ਤੌਰ ‘ਤੇ ਕੰਮ ਕਰਦਾ ਸੀ ।

ਪੁਲਸ ਨੇ ਕੀਤੀ ਜਾਂਚ ਸ਼ੁਰੂ

ਪ੍ਰਾਪਤ ਸੂਚਨਾ ਮੁਤਾਬਕ ਜਿਸ ਨੌਜਵਾਨ ਦਾ ਬੀਤੀ ਦੇਰ ਰਾਤ ਗੋਲੀਬਾਰੀ ਕਰਕੇ ਕਤਲ ਕਰ ਦਿੱਤਾ ਗਿਆ ਹੈ ਸਬੰੰਧੀ ਪਤਾ ਚਲਦਿਆਂ ਸਬੰਧਤ ਪੁਲਸ ਥਾਣੇ ਦੀ ਪੁਲਸ ਵਲੋਂ ਮੌਕੇ ‘ਤੇ ਪਹੁੰਚ ਕੇ ਘਟਨਾ ਵਾਲੀ ਥਾਂ ਦੀ ਜਾਂਚ ਕੀਤੀ ਗਈ ਅਤੇ ਨੌਜਵਾਨ ਦੀ ਲਾਸ਼ ਨੂੰ ਪੋਸਟਮਾਰਟਮ (Postmortem) ਲਈ ਹਸਪਤਾਲ ਭੇਜਿਆ ਗਿਆ । ਪੁਲਸ ਵਲੋਂ ਗੋਲੀਬਾਰੀ ਕਰਕੇ ਕਤਲ ਕਰਨ ਵਾਲਿਆਂ ਦੀ ਭਾਲ ਕੀਤੀ ਜਾ ਰਹੀ ਹੈ ।

Read More : ਅਣਪਛਾਤੇ ਹਮਲਵਰਾਂ ਨੇ ਗੋਲੀ ਮਾਰ ਕੇ ਕੀਤਾ ਏ. ਐਸ. ਆਈ. ਦਾ ਕਤਲ

ਤਾਜ਼ਾ ਪੰਜਾਬੀ ਖ਼ਬਰਾਂ, ਰਾਜਨੀਤੀ, ਅਪਰਾਧ ਅਤੇ ਸੁਰੱਖਿਆ ਨਾਲ ਜੁੜੀਆਂ ਅਪਡੇਟਸ ਲਈ ਸਾਡੇ DM 24 LiveWebsite ਨਾਲ ਬਣੇ ਰਹੋ । ਵੀਡੀਓਜ਼ ਦੇਖਣ ਲਈ DM 24 Live YouTube ਚੈਨਲ Subscribe ਕਰੋ ਅਤੇ ਸਾਨੂੰ Facebook, ਇੰਸਟਾਗ੍ਰਾਮ, Twitter, Koo, ShareChat ਅਤੇ Dailyhunt ‘ਤੇ ਫੋਲੋ ਕਰੋ।

One thought on “ਦੋ-ਪਹੀਆ ਵਾਹਨ ਸਵਾਰ ਨੌਜਵਾਨਾਂ ਨੇ ਗੋਲੀਆਂ ਚਲਾ ਨੌਜਵਾਨ ਦਾ ਕੀਤਾ ਕਤਲ

Leave a Reply

Your email address will not be published. Required fields are marked *