ਜੰਡਿਆਲਾ ਗੁਰੂ, 16 ਸਤੰਬਰ 2026 : ਪੰਜਾਬ ਦੇ ਜੰਡਿਆਲਾ ਗੁਰੂ (Jandiala Guru) ਦੇ ਨਵਾਂ ਪਿੰਡ ਵਿਖੇ ਅਣਪਛਾਤੇ ਨੌਜਵਾਨਾਂ ਵਲੋਂ ਦੋ ਨੌਜਵਾਨਾਂ ਤੇ ਗੋਲੀਬਾਰੀ ਕਰਕੇ ਇਕ ਨੂੰ ਮੌਤ (Death) ਦੇ ਘਾਟ ਉਤਾਰ ਦਿੱਤਾ ਗਿਆ ਹੈ ।
ਗੋਲੀਬਾਰੀ ਵਿਚ ਹੋਇਆ ਇਕ ਜਖਮੀ
ਮਿਲੀ ਜਾਣਕਾਰੀ ਅਨੁਸਾਰ ਬੀਤੀ ਰਾਤ ਜੰਡਿਆਲਾ ਗੁਰੂ ਦੇ ਨਵਾਂ ਪਿੰਡ ਵਿਖੇ ਜੋ ਅਣਪਛਾਤੇ ਨੌਜਵਾਨਾਂ ਵਲੋਂ ਦੋ ਨੌਜਵਾਨਾਂ ‘ਤੇ ਗੋਲੀਬਾਰੀ (Firing) ਕੀਤੇ ਜਾਣ ਦਾ ਸਮਾਚਾਰ ਹੈ ਵਿਚ ਇਕ ਮੌਤ ਹੋ ਗਈ ਹੈ ਜਦੋਂ ਕਿ ਦੂਸਰਾ ਗੰਭੀਰ ਜਖਮੀ ਹੋ ਗਿਆ ਹੈ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ ਹੈ । ਦੱਸਣਯੋਗ ਹੈ ਕਿ ਅਚਾਨਕ ਹੋਈ ਇਸ ਗੋਲੀਬਾਰੀ ਕਰਕੇ ਪਿੰਡ ਵਿਚ ਇਕ ਵਾਰ ਦਹਿਸ਼ਤ ਫੈਲ ਗਈ ।
ਮੌਤ ਦੇ ਘਾਟ ਉਤਰੇ ਨੌਜਵਾਨ ਲਾਸ਼ ਪਈ ਸੀ ਪੁਲਸ ਥਾਣੇ ਸਾਹਮਣੇ
ਪ੍ਰਾਪਤ ਸੂਚਨਾ ਮੁਤਾਬਕ ਗੋਲੀਬਾਰੀ ਦੀ ਘਟਨਾ ਜੋ ਕਿ ਪੁਲਸ ਥਾਣੇ ਦੇ ਸਾਹਮਣੇ ਹੋਈ ਦੇ ਚਲਦਿਆਂ ਮੌਤ ਦੇ ਘਾਟ ਉਤਰੇ ਵਿਅਕਤੀ ਦੀ ਲਾਸ਼ ਪੁਲਸ ਸਟੇਸ਼ਨ ਦੇ ਸਾਹਮਣੇ ਹੀ ਪਈ ਸੀ । ਦੱਸਿਆ ਜਾ ਰਿਹਾ ਹੈ ਕਿ ਕੁਝ ਅਣਪਛਾਤੇ ਨੌਜਵਾਨਾਂ (Unknown youth) ਨੇ ਦੋ ਨੌਜਵਾਨਾਂ ‘ਤੇ ਗੋਲੀਆਂ ਚਲਾਈਆਂ । ਇੱਕ ਵਿਅਕਤੀ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦੋਂ ਕਿ ਦੂਜਾ ਗੰਭੀਰ ਜ਼ਖਮੀ ਹੋ ਗਿਆ । ਜ਼ਖਮੀਆਂ ਦੀ ਹਾਲਤ ਬਾਰੇ ਅਜੇ ਜਾਣਕਾਰੀ ਉਪਲਬਧ ਨਹੀਂ ਹੈ ।
ਪੁਲਸ ਨੇ ਗੋਲੀਬਾਰੀ ਕਰਨ ਵਾਲਿਆਂ ਦੀ ਕੀਤੀ ਭਾਲ ਸ਼ੁਰੂ
ਉਕਤ ਘਟਨਾ ਦੀ ਜਾਣਕਾਰੀ ਮਿਲਣ ਤੋਂ ਬਾਅਦ ਪੁਲਸ ਮੌਕੇ ‘ਤੇ ਪਹੁੰਚੀ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ । ਪੁਲਸ ਨੇੜਲੇ ਸੀ. ਸੀ. ਟੀ. ਵੀ. ਕੈਮਰਿਆਂ ਦੀ ਫੁਟੇਜ ਦੀ ਜਾਂਚ ਕਰ ਰਹੀ ਹੈ ਅਤੇ ਘਟਨਾ ਦੇ ਪਿੱਛੇ ਦੇ ਉਦੇਸ਼ ਦਾ ਪਤਾ ਲਗਾਉਣ ਅਤੇ ਹਮਲਾਵਰਾਂ ਦੀ ਪਛਾਣ ਕਰਨ ਦੀ ਕੋਸਿ਼ਸ਼ ਕਰ ਰਹੀ ਹੈ । ਇੱਕ ਪੁਲਿਸ ਸਟੇਸ਼ਨ ਦੇ ਸਾਹਮਣੇ ਵਾਪਰੀ ਇਸ ਘਟਨਾ ਨੇ ਸੁਰੱਖਿਆ ਪ੍ਰਬੰਧਾਂ ‘ਤੇ ਵੀ ਸਵਾਲ ਖੜ੍ਹੇ ਕੀਤੇ ਹਨ ।
Read More : ਘਰੇਲੂ ਜ਼ਮੀਨੀ ਵਿਵਾਦ ਵਿਚ ਤਾਏ ਨੇ ਗੋਲੀ ਮਾਰ ਕੇ ਭਤੀਜੇ ਦਾ ਕੀਤਾ ਕਤਲ
ਤਾਜ਼ਾ ਪੰਜਾਬੀ ਖ਼ਬਰਾਂ, ਰਾਜਨੀਤੀ, ਅਪਰਾਧ ਅਤੇ ਸੁਰੱਖਿਆ ਨਾਲ ਜੁੜੀਆਂ ਅਪਡੇਟਸ ਲਈ ਸਾਡੇ DM 24 LiveWebsite ਨਾਲ ਬਣੇ ਰਹੋ । ਵੀਡੀਓਜ਼ ਦੇਖਣ ਲਈ DM 24 Live YouTube ਚੈਨਲ Subscribe ਕਰੋ ਅਤੇ ਸਾਨੂੰ Facebook, ਇੰਸਟਾਗ੍ਰਾਮ, Twitter, Koo, ShareChat ਅਤੇ Dailyhunt ‘ਤੇ ਫੋਲੋ ਕਰੋ।
